ਚੰਡੀਗੜ੍ਹ : ਇਕ ਪਾਸੇ ਜਿੱਥੇ ਕੜਾਕੇ ਦੀ ਠੰਡ ਕਾਰਨ ਲੋਕਾਂ ਦਾ ਘਰੋਂ ਨਿਕਲਣਾ ਔਖਾ ਹੋਇਆ ਪਿਆ ਹੈ। ਉੱਥੇ ਹੀ ਦੂਜੇ ਪਾਸੇ ਅੱਜ ਪੰਜਾਬ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਖੁੱਲ੍ਹ ਗਏ ਹਨ। ਅੱਜ ਸਵੇਰ ਤੋਂ ਹੀ ਸੂਬੇ ਭਰ ਵਿਚ ਬੇਹੱਦ ਸੰਘਣੀ ਧੁੰਦ ਛਾਈ ਰਹੀ, ਜਿਸ ਕਾਰਣ ਵਿਜ਼ੀਬਿਲਟੀ ਵੀ ਜ਼ੀਰੋ ਦੇ ਬਰਾਬਰ ਸੀ। ਆਲਮ ਇਹ ਹੈ ਕਿ ਪੰਜਾਬ ਵਿਚ ਕਈ ਥਾਈਂ ਪਈ ਧੁੰਦ ਨੂੰ ਸੀਜ਼ਨ ਦੀ ਸਭ ਤੋਂ ਸੰਘਣੀ ਧੁੰਦ ਮੰਨਿਆ ਜਾ ਰਿਹਾ ਹੈ। ਹਾਲਾਂਕਿ ਮੰਗਲਵਾਰ ਨੂੰ ਪੂਰਾ ਦਿਨ ਸਕੂਲ ਸੰਚਾਲਕਾਂ ਅਤੇ ਬੱਚਿਆਂ ਦੇ ਮਾਪਿਆਂ ਨੂੰ ਉਮੀਦ ਸੀ ਕਿ ਸਰਕਾਰ ਹਰ ਵਾਰ ਦੀ ਤਰ੍ਹਾਂ ਫਿਰ ਛੁੱਟੀਆਂ ਵਧਾਏਗੀ ਪਰ ਅਜਿਹਾ ਨਹੀਂ ਹੋਇਆ। ਜਿਸ ਮਗਰੋਂ ਸੂਬੇ ਭਰ ’ਚ ਅੱਜ ਤੋਂ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਖੁੱਲ੍ਹ ਗਏ ਹਨ।
ਇਹ ਵੀ ਪੜ੍ਹੋ : ਪੰਜਾਬ ਦਾ ਇਨ੍ਹਾਂ ਲਾਇਸੈਂਸਧਾਰਕਾਂ ਲਈ ਖ਼ਤਰੇ ਦੀ ਘੰਟੀ, ਜਾਰੀ ਹੋ ਗਏ ਸਖ਼ਤ ਹੁਕਮ
ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਦਰਮਿਆਨ ਸਕੂਲਾਂ ਦੀਆਂ ਬੱਸਾਂ ਤੜਕੇ ਹੀ ਬੱਚਿਆਂ ਨੂੰ ਲੈਣ ਲਈ ਨਿਕਲ ਗਈਆਂ, ਜਿਸ ਕਾਰਣ ਠੁਰ-ਠੁਰ ਕਰਦੇ ਹੋਏ ਬੱਚੇ ਸਕੂਲ ਪਹੁੰਚੇ। ਹਾਲਾਂਕਿ ਛੁੱਟੀਆਂ ਤੋਂ ਬਾਅਦ ਪਹਿਲੇ ਦਿਨ ਸਕੂਲ ਪਹੁੰਚੇ ਬੱਚਿਆਂ ਦੀ ਗਿਣਤੀ ਆਮ ਦਿਨਾਂ ਦੇ ਮੁਕਾਬਲੇ ਬੇਹੱਦ ਘੱਟ ਰਹੀ। ਦੂਜੇ ਪਾਸੇ ਸਰਕਾਰੀ ਸਕੂਲਾਂ ਦੇ ਅਧਿਆਪਕ ਸਕੂਲ ਸਮੇਂ 'ਚ ਬਦਲੀ ਦੀ ਮੰਗ ਕਰ ਰਹੇ ਸਨ ਪਰ ਕਿਸੇ ਮੰਗ ਵੱਲ ਧਿਆਨ ਨਹੀਂ ਦਿੱਤਾ ਗਿਆ ਜਦਕਿ ਪੰਜਾਬ ਭਰ ਦੇ ਨਿੱਜੀ ਸਕੂਲਾਂ ਨੇ ਠੰਡ ਦੇ ਚੱਲਦੇ ਸਮੇਂ ਵਿਚ ਬਦਲਾਅ ਕਰ ਦਿੱਤਾ ਹੈ। ਜਿਸ ਮੁਤਾਬਕ ਬੱਚਿਆਂ ਨੂੰ 10 ਵਜੇ ਸਕੂਲ ਬੁਲਾਇਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਕੱਲ੍ਹ ਤੋਂ ਖੁੱਲ੍ਹਣਗੇ ਸਕੂਲ, ਸਮਾਂ ਬਦਲਿਆ ਗਿਆ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅਹਿਮ ਖ਼ਬਰ : ਪੰਜਾਬ ਦੇ ਕਾਮੇ 10 ਰੁਪਏ 'ਚ ਲੈ ਸਕਣਗੇ ਵੱਡੀਆਂ ਸਹੂਲਤਾਂ, ਪੜ੍ਹੋ ਪੂਰੀ ਖ਼ਬਰ
NEXT STORY