ਜਲੰਧਰ (ਧਵਨ) - ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਦੇ ਹੁਕਮਾਂ ’ਤੇ ਪੁਲਸ ਪ੍ਰਸ਼ਾਸਨ ਨੇ ਪ੍ਰਬੰਧਕੀ ਕਾਰਨਾਂ ਨੂੰ ਧਿਆਨ ਵਿਚ ਰੱਖਦੇ ਹੋਏ ਅੱਜ ਤੋਂ ਸਾਰੇ ਪੁਲਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ’ਤੇ ਪੂਰੀ ਤਰ੍ਹਾਂ ਰੋਕ ਲਾ ਦਿੱਤੀ ਹੈ।
ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ ਦੇ ਦਫ਼ਤਰ ਵਲੋਂ ਜਾਰੀ ਪੱਤਰ ਨੰਬਰ 2946-3045-E-3(3) ’ਚ ਲਿਖਿਆ ਗਿਆ ਹੈ ਕਿ ਪ੍ਰਬੰਧਕੀ ਕਾਰਨਾਂ ਕਰ ਕੇ ਪੰਜਾਬ ਪੁਲਸ ਵਿਭਾਗ ਵਿਚ ਤਾਇਨਾਤ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ਅੱਜ 7 ਮਈ ਤੋਂ ਪੂਰੀ ਤਰ੍ਹਾਂ ਬੰਦ ਕਰ ਦਿੱਤੀਆਂ ਗਈਆਂ ਹਨ।
ਪੱਤਰ ’ਚ ਲਿਖਿਆ ਹੈ ਕਿ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਛੁੱਟੀ ਸਿਰਫ ਵਿਸ਼ੇਸ਼ ਹਾਲਾਤਾਂ ਵਿਚ ਹੀ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਨਾਲ ਮਨਜ਼ੂਰ ਕੀਤੀ ਜਾਵੇਗੀ। ਡੀ. ਜੀ. ਪੀ. ਦਫ਼ਤਰ ਵਲੋਂ ਜਾਰੀ ਪੱਤਰ ਦੀਆਂ ਕਾਪੀਆਂ ਸਾਰੇ ਸਬੰਧਤ ਅਧਿਕਾਰੀਆਂ ਨੂੰ ਈ-ਮੇਲ ਰਾਹੀਂ ਭੇਜ ਦਿੱਤੀਆਂ ਗਈਆਂ ਹਨ।
ਪੰਜਾਬ ਦੇ ਅੰਮ੍ਰਿਤਸਰ 'ਚ ਹਾਈ ਅਲਰਟ, ਦੇਰ ਰਾਤ ਦੂਜੀ ਵਾਰ ਹੋਇਆ ਬਲੈਕਆਊਟ
NEXT STORY