ਚੰਡੀਗੜ੍ਹ : ਪੰਜਾਬ ਸਣੇ ਉੱਤਰੀ ਭਾਰਤ 'ਚ ਪੈ ਰਹੀ ਕੜਾਕੇ ਦੀ ਠੰਡ ਦਰਮਿਆਨ ਕਈ ਸੂਬਿਆਂ 'ਚ ਸਕੂਲਾਂ ਦੀਆਂ ਛੁੱਟੀਆਂ ਵਧਾਈਆਂ ਗਈਆਂ ਸਨ। ਠੰਡ ਨੂੰ ਦੇਖਦੇ ਹੋਏ ਪੰਜਾਬ 'ਚ ਵੀ 7 ਜਨਵਰੀ ਤੱਕ ਛੁੱਟੀਆਂ ਕਰ ਦਿੱਤੀਆਂ ਗਈਆਂ ਸਨ ਪਰ ਹੁਣ ਮੌਸਮ 'ਚ ਕਾਫੀ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ ਅਤੇ ਦਿਨ ਵੇਲੇ ਧੁੱਪ ਵੀ ਚੜ੍ਹ ਰਹੀ ਹੈ। ਇਸ ਕਾਰਨ ਪੰਜਾਬ ਦੇ ਸਕੂਲਾਂ 'ਚ ਸਰਦੀਆਂ ਦੀਆਂ ਛੁੱਟੀਆਂ 'ਚ ਹੋਰ ਵਾਧੇ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਅਤੇ ਹੁਕਮਾਂ ਮੁਤਾਬਕ ਪੰਜਾਬ ਦੇ ਸਾਰੇ ਸਕੂਲ 8 ਜਨਵਰੀ ਦਿਨ ਬੁੱਧਵਾਰ ਨੂੰ ਹੀ ਖੁੱਲ੍ਹਣਗੇ।
ਇਹ ਵੀ ਪੜ੍ਹੋ : ਧੁੱਪ ਨਿਕਲਣ ਤੋਂ ਬਾਅਦ ਵੀ ਚਿੰਤਾਜਨਕ ਬਣੇ ਹੋਏ ਹਾਲਾਤ! ਪੜ੍ਹੋ ਕੀ ਹੈ ਪੂਰੀ ਖ਼ਬਰ
24 ਦਸੰਬਰ ਤੋਂ ਹੋਈਆਂ ਸੀ ਛੁੱਟੀਆਂ
ਦੱਸਣਯੋਗ ਹੈ ਕਿ ਪੰਜਾਬ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਹੁਕਮਾਂ ਮੁਤਾਬਕ ਪਹਿਲਾਂ 24 ਦਸੰਬਰ ਤੋਂ 31 ਦਸੰਬਰ ਤੱਕ ਸਰਦੀ ਦੀਆਂ ਛੁੱਟੀਆਂ ਕੀਤੀਆਂ ਗਈਆਂ ਸਨ ਪਰ ਇਸ ਤੋਂ ਬਾਅਦ ਕੜਾਕੇ ਦੇ ਠੰਡ ਨੂੰ ਦੇਖਦੇ ਹੋਏ 7 ਜਨਵਰੀ ਤੱਕ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਪੰਜਾਬੀਆਂ ਲਈ ਖੜ੍ਹਾ ਹੋ ਸਕਦੈ ਸੰਕਟ! ਭਾਖੜਾ ਮੈਨੇਜਮੈਂਟ ਨੇ ਦਿੱਤੀ ਵੱਡੀ ਚਿਤਾਵਨੀ
ਇਸ ਤੋਂ ਬਾਅਦ ਹੁਣ 8 ਜਨਵਰੀ ਬੁੱਧਵਾਰ ਨੂੰ ਸੂਬੇ ਦੇ ਸਕੂਲ ਖੁੱਲ੍ਹ ਜਾਣਗੇ। ਹਾਲਾਂਕਿ ਕਈ ਸੂਬਿਆਂ 'ਚ 11 ਜਨਵਰੀ ਤੱਕ ਸਰਦੀ ਦੀਆਂ ਛੁੱਟੀਆਂ 'ਚ ਵਾਧਾ ਕੀਤਾ ਗਿਆ ਹੈ ਪਰ ਪੰਜਾਬ 'ਚ ਮੌਸਮ ਕਾਫੀ ਬਦਲ ਗਿਆ ਹੈ, ਜਿਸ ਕਾਰਨ ਸਾਰੇ ਸਕੂਲ ਬੁੱਧਵਾਰ ਤੋਂ ਖੁੱਲ੍ਹ ਜਾਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੰਡੀਗੜ੍ਹ ਦੀ ਮਸ਼ਹੂਰ ਥਾਂ 'ਤੇ ਮਿੰਟਾਂ 'ਚ ਢਹਿ-ਢੇਰੀ ਹੋਈ ਇਮਾਰਤ, ਸਵੇਰ ਵੇਲੇ ਵਾਪਰਿਆ ਹਾਦਸਾ (ਵੀਡੀਓ)
NEXT STORY