ਚੰਡੀਗੜ੍ਹ : ਇਕ ਪਾਸੇ ਜਿੱਥੇ ਪੰਜਾਬ ਦੇ ਸਕੂਲਾਂ ਵਿਚ ਸਰਦੀਆਂ ਦੀ ਛੁੱਟੀਆਂ ਚੱਲ ਰਹੀ ਹਨ, ਉਥੇ ਹੀ ਪੰਜਾਬ 'ਚ ਲਗਾਤਾਰ ਠੰਡ ਵੀ ਜ਼ੋਰ ਫੜ ਰਹੀ ਹੈ। ਇਸ ਦਰਮਿਆਨ ਕਿਆਸ ਲਗਾਏ ਜਾ ਰਹੇ ਹਨ ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਵੱਧ ਸਕਦੀਆਂ ਹਨ। ਦੱਸਣਯੋਗ ਹੈ ਕਿ ਸੂਬੇ ਦੇ ਸਕੂਲਾਂ 'ਚ 24 ਦਸੰਬਰ ਤੋਂ 31 ਦਸੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਹ ਵਾਧਾ ਕਿੰਨੇ ਦਿਨਾਂ ਦਾ ਹੋਵੇਗਾ ਇਸ ਬਾਰੇ ਫਿਲਹਾਲ ਅਜੇ ਤਕ ਕੋਈ ਅਪਡੇਟ ਨਹੀਂ ਆਈ ਹੈ।
ਇਹ ਵੀ ਪੜ੍ਹੋ : ਪੰਜਾਬ ਬੰਦ ਦੌਰਾਨ ਪਟਿਆਲਾ 'ਚ ਪੈ ਗਿਆ ਰੌਲਾ, ਤਣਾਅਪੂਰਨ ਹੋਇਆ ਮਾਹੌਲ
ਦਰਅਸਲ ਪੰਜਾਬ ਦੇ ਸਕੂਲਾਂ 'ਚ 31 ਦਸੰਬਰ ਤੱਕ ਛੁੱਟੀਆਂ ਹਨ ਪਰ ਹੁਣ ਵੱਧ ਰਹੀ ਠੰਡ ਨੂੰ ਦੇਖਦੇ ਹੋਏ ਛੁੱਟੀਆਂ ਹੋਰ ਵਧ ਸਕਦੀਆਂ ਹਨ। ਪੰਜਾਬ ਵਿਚ ਮੀਂਹ ਦਾ ਦੌਰ ਵੀ ਚੱਲ ਰਿਹਾ ਹੈ ਕਿ ਜਿਸ ਦੇ ਚੱਲਦੇ ਸੂਬੇ ਵਿਚ ਸੀਤ ਲਹਿਰ ਚੱਲ ਰਹੀ ਹੈ। ਇਸ ਕਾਰਨ ਮਾਪੇ, ਅਧਿਆਪਕ ਤੇ ਵਿਦਿਆਰਥੀ ਚਿੰਤਾ 'ਚ ਹਨ ਅਤੇ ਸ਼ਾਇਦ ਇਸੇ ਚਿੰਤਾ ਕਰ ਕੇ ਪੰਜਾਬ ਸਰਕਾਰ ਵੀ ਛੁੱਟੀਆਂ ਬਾਰੇ ਕੋਈ ਵੱਡਾ ਫ਼ੈਸਲਾ ਲੈ ਸਕਦੀ ਹੈ।
ਇਹ ਵੀ ਪੜ੍ਹੋ : ਪਟਿਆਲਾ 'ਚ ਮਾਹੌਲ ਤਣਾਅਪੂਰਨ, ਠੇਕੇ ਅਤੇ ਪੈਟਰੋਲ ਪੰਪਾਂ ਗਰਮਾਇਆ ਮਾਹੌਲ
ਦੂਜੇ ਪਾਸੇ ਮੌਸਮ ਦੀ ਗੱਲ ਕਰੀਏ ਤਾਂ ਪੰਜਾਬ ਦੇ ਆਲੇ-ਦੁਆਲੇ ਚੱਕਰਵਾਤੀ ਤੂਫ਼ਾਨ ਦੇ ਚੱਲਦੇ ਸੂਬੇ 'ਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਲਿਹਾਜ਼ਾ ਵਿਜ਼ੀਬਿਲਟੀ ਜ਼ੀਰੋ ਤਕ ਪਹੁੰਚ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਦਸੰਬਰ ਦੇ ਆਖ਼ਰੀ ਦਿਨਾਂ 'ਚ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ 'ਚ ਬਾਰਿਸ਼ ਦੇਖਣ ਨੂੰ ਮਿਲੀ। 1 ਤੋਂ 6 ਜਨਵਰੀ ਦਰਮਿਆਨ ਪੱਛਮੀ ਗੜਬੜੀ ਸਰਗਰਮ ਹੋਣ ਜਾ ਰਹੀ ਹੈ। ਇਸ ਦਾ ਅਸਰ ਪੱਛਮੀ ਹਿਮਾਲੀਅਨ ਪਰਬਤ ਲੜੀ 'ਤੇ ਦੇਖਣ ਨੂੰ ਮਿਲੇਗਾ। ਇਸ ਮਗਰੋਂ ਪੰਜਾਬ 'ਚ ਇਕ ਵਾਰ ਫਿਰ ਤਾਪਮਾਨ 'ਚ ਗਿਰਾਵਟ ਆਉਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਪੰਜਾਬ ਪਾਵਰਕਾਮ ਵਿਭਾਗ ਨੂੰ ਲੈ ਕੇ ਵੱਡੀ ਖ਼ਬਰ, ਚੁੱਕਿਆ ਗਿਆ ਇਹ ਵੱਡਾ ਕਦਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਰਜਿਸਟਰੀਆਂ ਨੂੰ ਲੈ ਕੇ ਮਿਲੀ ਵੱਡੀ ਸਹੂਲਤ, ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ
NEXT STORY