ਮਾਛੀਵਾੜਾ ਸਾਹਿਬ (ਟੱਕਰ, ਸਚਦੇਵਾ) : ਨੇੜਲੇ ਪਿੰਡ ਜਲਾਹ ਮਾਜਰਾ ਵਿਖੇ ਘਰ ਨੇੜੇ ਬੱਸ ਖੜ੍ਹੀ ਕਰਨ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੋਈ ਖੂਨੀ ਲੜਾਈ ਵਿਚ ਇਕ ਬਜ਼ੁਰਗ ਵਿਅਕਤੀ ਦਿਲਬਾਗ ਸਿੰਘ ਦੀ ਮੌਤ ਹੋ ਗਈ ਜਿਸ ’ਤੇ ਮਾਛੀਵਾੜਾ ਪੁਲਸ ਨੇ 6 ਪੁਰਸ਼ਾਂ ਤੇ 4 ਔਰਤਾਂ ਸਮੇਤ ਕੁੱਲ 10 ਵਿਅਕਤੀਆਂ ਜਿਸ ’ਚ ਬਹਾਦਰ ਸਿੰਘ, ਕੁਲਵੰਤ ਸਿੰਘ, ਅੰਮ੍ਰਿਤ ਸਿੰਘ, ਕੁਲਵਿੰਦਰ ਸਿੰਘ, ਸੁਖਚੈਨ ਸਿੰਘ, ਗਗਨਦੀਪ ਸਿੰਘ ਉਰਫ਼ ਬਿੱਲਾ, ਗੁਰਪ੍ਰੀਤ ਕੌਰ, ਚੰਦਰਜੀਤ ਕੌਰ, ਪਰਮਜੀਤ ਕੌਰ ਤੇ ਮਨਜੀਤ ਕੌਰ ਜੋ ਕਿ ਆਪਸ ਵਿਚ ਪਰਿਵਾਰਕ ਮੈਂਬਰ ਹਨ, ਖਿਲਾਫ਼ ਧਾਰਾ-302 ਤਹਿਤ ਮਾਮਲਾ ਦਰਜ ਕਰ ਲਿਆ ਹੈ। ਪਿੰਡ ਜਲਾਹ ਮਾਜਰਾ ਵਿਖੇ ਖੂਨੀ ਲੜਾਈ ਦੀ ਘਟਨਾ 1 ਜੂਨ ਦੀ ਦੱਸੀ ਜਾ ਰਹੀ ਹੈ ਜਿਸ ਵਿਚ ਪੁਲਸ ਨੇ ਪਹਿਲਾਂ ਇਕ ਧਿਰ ਜਿਸ ’ਚ ਬਿਆਨ ਲਿਖਾਉਣ ਵਾਲੇ ਕੁਲਵਿੰਦਰ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਉਸਦਾ ਪਿਤਾ ਬਹਾਦਰ ਸਿੰਘ ਬੱਸ ਦੀ ਡਰਾਈਵਰੀ ਕਰਦਾ ਹੈ ਅਤੇ ਲੋਕ ਸਭਾ ਚੋਣਾਂ ਦੌਰਾਨ ਡਿਊਟੀ ਲੱਗੀ ਹੋਣ ਕਾਰਨ ਬੱਸ ਜਦੋਂ ਰੋਜ਼ਾਨਾ ਦੀ ਤਰ੍ਹਾਂ 9.30 ਵਜੇ ਘਰ ਦੇ ਬਾਹਰ ਖੜ੍ਹੀ ਕੀਤੀ ਤਾਂ ਦੂਜੀ ਧਿਰ ਦੇ ਗੁਰਿੰਦਰ ਸਿੰਘ, ਦਿਲਬਾਗ ਸਿੰਘ, ਜਸਵਿੰਦਰ ਸਿੰਘ, ਪ੍ਰਦੀਪ ਸਿੰਘ, ਖੁਸ਼ਵੀਰ ਸਿੰਘ, ਜਸਕਰਨ ਸਿੰਘ, ਅੰਮ੍ਰਿਤਪਾਲ ਸਿੰਘ, ਰਾਜਵੀਰ ਕੌਰ, ਗੁਰਸ਼ਰਨ ਸਿੰਘ ਅਤੇ ਹੋਰ ਅਣਪਛਾਤੇ ਵਿਅਕਤੀਆਂ ਨੇ ਆਪਸ ਵਿਚ ਮਿਲੀਭੁਗਤ ਕਰ ਮੇਰੇ ਤੇ ਮੇਰੇ ਪਿਤਾ ਨਾਲ ਗਾਲੀ-ਗਲੋਚ ਕਰਦਿਆਂ ਜਾਨੋ-ਮਾਰਨ ਦੀਆਂ ਧਮਕੀਆਂ ਦਿੱਤੀਆਂ।
ਇਹ ਵੀ ਪੜ੍ਹੋ : ਮਸ਼ਹੂਰ ਪੰਜਾਬੀ ਗਾਇਕ ਨਾਲ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਵੱਡਾ ਹਾਦਸਾ
ਇਨ੍ਹਾਂ ਵਿਅਕਤੀਆਂ ਕੋਲ ਗੰਡਾਸੇ ਅਤੇ ਤੇਜ਼ਧਾਰ ਹਥਿਆਰ ਸਨ ਜਿਨ੍ਹਾਂ ਨੇ ਸਾਡੀ ਕੁੱਟਮਾਰ ਕੀਤੀ ਅਤੇ ਬਾਅਦ ਵਿਚ ਆਪਣੇ ਹੋਰ ਸਾਥੀਆਂ ਨੂੰ ਵੀ ਬੁਲਾ ਲਿਆ। ਇਸ ਦੌਰਾਨ ਜਦੋਂ ਲੜਾਈ ਵਿਚ ਬਚਾਅ ਕਰਨ ਲਈ ਮੇਰਾ ਚਾਚਾ ਕੁਲਵੰਤ ਸਿੰਘ ਤੇ ਅੰਮ੍ਰਿਤ ਸਿੰਘ ਆਏ ਤਾਂ ਉਨ੍ਹਾਂ ਨਾਲ ਵੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਜੋ ਕਿ ਲੜਾਈ ’ਚ ਗੰਭੀਰ ਜ਼ਖ਼ਮੀ ਹੋ ਗਏ। ਉਕਤ ਸਾਰੇ ਵਿਅਕਤੀਆਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ। ਮਾਛੀਵਾੜਾ ਪੁਲਸ ਨੇ ਇਸ ਸ਼ਿਕਾਇਤ ਦੇ ਆਧਾਰ ’ਤੇ ਇਕ ਧਿਰ ਦੇ 18 ਵਿਅਕਤੀਆਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ। ਇਸ ਖੂਨੀ ਲੜਾਈ ਵਿਚ ਦੂਜੀ ਧਿਰ ਦੇ ਵਿਅਕਤੀ ਵੀ ਜ਼ਖ਼ਮੀ ਹੋਏ ਅਤੇ ਮਾਛੀਵਾੜਾ ਪੁਲਸ ਨੇ ਇਸ ਸਬੰਧੀ ਜਸਕਰਨ ਸਿੰਘ ਦੇ ਬਿਆਨ ਦਰਜ ਕੀਤੇ।
ਇਹ ਵੀ ਪੜ੍ਹੋ : ਹੋਟਲ 'ਚ ਮਸਾਜ ਦੇ ਨਾਂ 'ਤੇ ਚੱਲ ਰਿਹਾ ਸੀ ਦੇਹ ਵਪਾਰ, ਪੁਲਸ ਨੇ ਰੇਡ ਮਾਰੀ ਤਾਂ ਕੁੜੀਆਂ ਦੇ ਬਿਆਨ ਸੁਣ ਉਡੇ ਹੋਸ਼
ਇਸ ਲੜਾਈ ਵਿਚ ਜ਼ਖਮੀ ਹੋਏ ਦਿਲਬਾਗ ਸਿੰਘ ਨੂੰ ਇਲਾਜ ਲਈ ਪੀ. ਜੀ. ਆਈ. ਲਿਆਂਦਾ ਗਿਆ ਜਿੱਥੇ ਉਹ ਦਮ ਤੋੜ ਗਿਆ। ਪੁਲਸ ਵਲੋਂ ਇਸ ਮਾਮਲੇ ਵਿਚ 10 ਵਿਅਕਤੀਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਹੈ। ਬੱਸ ਖੜ੍ਹੀ ਕਾਰਨ ਨੂੰ ਲੈ ਕੇ ਸ਼ੁਰੂ ਹੋਇਆ ਇਹ ਮਾਮੂਲੀ ਝਗੜਾ ਅਜਿਹਾ ਖੂਨੀ ਰੂਪ ਧਾਰਨ ਕਰ ਗਿਆ ਜਿਸ ਵਿਚ ਇਕ ਵਿਅਕਤੀ ਦੀ ਜਾਨ ਚਲੀ ਗਈ ਅਤੇ ਦੋਵਾਂ ਧਿਰਾਂ ਦੇ ਕਈ ਵਿਅਕਤੀਆਂ ’ਤੇ ਮਾਮਲੇ ਦਰਜ ਹੋਏ ਹਨ। ਇਸ ਸਬੰਧੀ ਥਾਣਾ ਮੁਖੀ ਇੰਸਪੈਕਟਰ ਭਿੰਦਰ ਸਿੰਘ ਖੰਗੂੜਾ ਨੇ ਦੱਸਿਆ ਕਿ ਮ੍ਰਿਤਕ ਦਿਲਬਾਗ ਸਿੰਘ ਦੀ ਲਾਸ਼ ਦਾ ਪੋਸਟ ਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਇਸ ਸਬੰਧੀ ਦੋਵਾਂ ਧਿਰਾਂ ’ਤੇ ਮਾਮਲੇ ਦਰਜ ਕਰਕੇ ਗ੍ਰਿਫ਼ਤਾਰੀ ਲਈ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੁਖਜਿੰਦਰ ਰੰਧਾਵਾ ਦੀ ਵੱਖ-ਵੱਖ ਉਮੀਦਵਾਰਾਂ ਨਾਲ ਹੋਈ ਟੱਕਰ, ਸ਼ੈਰੀ ਕਲਸੀ ਤੋਂ ਲਈ ਲੀਡ, ਬੱਬੂ ਨੇ ਦਿੱਤੀ ਮਾਤ
NEXT STORY