ਅੰਮ੍ਰਿਤਸਰ (ਇੰਦਰਜੀਤ) - ਥਾਣਾ ਡੀ ਡਵੀਜ਼ਨ ਅਧੀਨ ਪੈਂਦੇ ਇਕ ਨਾਬਾਲਗ ਕੁੜੀ ਦੇ ਭੇਤਭਰੇ ਹਾਲਾਤ ਵਿਚ ਲਾਪਤਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹੁਣ ਤੱਕ ਨਾ ਤਾਂ ਕੁੜੀ ਦਾ ਪਤਾ ਸਕਿਆ ਹੈ ਅਤੇ ਨਾ ਹੀ ਇਸ ਮਾਮਲੇ ਵਿਚ ਕੋਈ ਮੁਲਜ਼ਮ ਦਾ ਨਾਂ ਸਾਹਮਣੇ ਆਇਆ ਹੈ। ਪੁਲਸ ਨੂੰ ਦਿੱਤੀ ਗਈ ਸ਼ਿਕਾਇਤ ਵਿਚ ਕੁੜੀ ਦੀ ਮਾਂ ਨੇ ਕਿਹਾ ਹੈ ਕਿ ਉਸ ਦੀ 16 ਸਾਲ ਦੀ ਨਾਬਾਲਗ ਕੁੜੀ ਘਰੋਂ ਖੇਡਣ ਲਈ ਗਈ ਸੀ ਪਰ ਵਾਪਸ ਨਹੀਂ ਆਈ।
ਪੜ੍ਹੋ ਇਹ ਵੀ ਖ਼ਬਰ: ਕੈਬਨਿਟ ਮੰਤਰੀ ਕਟਾਰੂਚੱਕ ਦੇ ਦੌਰੇ ਦੌਰਾਨ ਥਾਣੇਦਾਰ ਵੱਲੋਂ ਬੱਚੇ ਨੂੰ ਥੱਪੜ ਮਾਰਨਾ ਪਿਆ ਮਹਿੰਗਾ
ਮਾਂ ਅਨੁਸਾਰ ਉਸ ਨੇ ਉਸ ਨੂੰ ਲੱਭਣ ਦੀ ਪੂਰੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਮਿਲੀ। ਉਸ ਨੇ ਦੋਸ਼ ਲਾਇਆ ਕਿ ਉਸ ਨੂੰ ਸ਼ੱਕ ਹੈ ਕਿ ਉਸ ਦੀ ਕੁੜੀ ਨੂੰ ਕਿਸੇ ਅਣਪਛਾਤੇ ਵਿਅਕਤੀ ਵਲੋਂ ਲੁਕਾਇਆ-ਛੁਪਾਇਆ ਹੋਇਆ ਹੈ। ਇਸ ਸਬੰਧੀ ਏ. ਐੱਸ. ਆਈ. ਹਰਜੀਤ ਕੌਰ ਨਾਲ ਸੰਪਰਕ ਕਰਨ ’ਤੇ ਉਨ੍ਹਾਂ ਕਿਹਾ ਕਿ ਫਿਲਹਾਲ ਧਾਰਾ 346 ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਇਸ ਦੀ ਜਾਂਚ ਜਾਰੀ ਹੈ। ਜਲਦੀ ਹੀ ਕੁੜੀ ਦਾ ਪਤਾ ਲੱਗਾ ਲਿਆ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ: ਦੁਬਈ ਤੋਂ ਪੰਜਾਬ ਪੁੱਜਾ 22 ਸਾਲਾ ਗੁਰਪ੍ਰੀਤ ਦਾ ਮ੍ਰਿਤਕ ਸਰੀਰ, 14ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਹੋਈ ਸੀ ਮੌਤ
ਮਾਮਲਾ ਡੇਢ ਕਰੋੜ ਦੀ ਫਿਰੌਤੀ ਮੰਗਣ ਦਾ: ਗੈਂਗਸਟਰ ਸੁੱਖ ਭਿਖਾਰੀਵਾਲ ਨੂੰ ਜੇਲ੍ਹ ’ਚੋਂ ਲਿਆ ਕੀਤੀ ਪੁੱਛਗਿਛ
NEXT STORY