ਅੰਮ੍ਰਿਤਸਰ (ਗੁਰਪ੍ਰੀਤ) - ਅੰਮ੍ਰਿਤਸਰ ਦੇ ਮੈਡੀਕਲ ਇਨਕਲੈਵ ਦੀ ਕੋਠੀ ’ਚ ਘਰ ਦਾ ਕੰਮ ਕਰਨ ਵਿਲੀ ਰਿਤੂ ਬਾਲਾ ਵੱਲੋਂ ਘਰ ਵਿੱਚ ਫਾਹਾ ਲੈਕੇ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਕੁੜੀ ਦੀ ਮੌਤ ਦਾ ਪਤਾ ਲੱਗਣ ’ਤੇ ਪਰਿਵਾਰਕ ਮੈਂਬਰਾਂ ਵਲੋਂ ਕੋਠੀ ਦੇ ਮਾਲਕ ’ਤੇ ਕਈ ਤਰ੍ਹਾਂ ਦੇ ਸਵਾਲ ਕੀਤੇ ਗਏ ਹਨ।
ਪੜ੍ਹੋ ਇਹ ਵੀ ਖ਼ਬਰ: ਸਿਗਰਟਨੋਸ਼ੀ ਕਰਨੋਂ ਮਨ੍ਹਾ ਕਰਨ ’ਤੇ ਅੰਮ੍ਰਿਤਧਾਰੀ ਸਿੱਖ ਦਾ ਤੇਜ਼ਧਾਰ ਹਥਿਆਰਾਂ ਨਾਲ ਕੱਟਿਆ ਕੰਨ!
ਦੱਸ ਦੇਈਏ ਕਿ ਫਾਹਾ ਲੈਣ ਤੋਂ ਪਹਿਲਾਂ ਰਿਤੂ ਬਾਲਾ ਵੱਲੋਂ ਇੱਕ ਸੁਸਾਈਡ ਨੋਟ ਵੀ ਲਿਖਿਆ ਗਿਆ ਹੈ, ਜਿਸਦੇ ਵਿੱਚ ਉਸ ਨੇ ਇੱਕ ਨੌਜਵਾਨ ਦਾ ਜ਼ਿਕਰ ਕੀਤਾ ਹੈ। ਸੁਸਾਈਡ ਨੋਟ ’ਚ ਉਸ ਨੇ ਲਿਖਿਆ ਕਿ ਉਸ ਨੂੰ ਇਕ ਨੌਜਵਾਨ ਲਗਾਤਾਰ ਤੰਗ-ਪ੍ਰੇਸ਼ਾਨ ਕਰ ਰਿਹਾ ਸੀ, ਜਿਸ ਕਰਕੇ ਉਸ ਨੇ ਫਾਹਾ ਲੈ ਕੇ ਆਪਣ ਜੀਵਨ ਲੀਲਾ ਸਮਾਪਤ ਕਰ ਲਈ ਹੈ। ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਸ ਵੱਲੋਂ ਸਾਨੂੰ ਸੁਸਾਈਡ ਨੋਟ ਨਹੀਂ ਦਿੱਤਾ ਜਾ ਰਿਹਾ। ਫਿਲਹਾਲ ਉਨ੍ਹਾਂ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿਚ ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਲਦੀ ਹੀ ਉਕਤ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ: ਚੋਗਾਵਾਂ ’ਚ ਵਾਪਰੀ ਵੱਡੀ ਵਾਰਦਾਤ: ਆਂਗਣਵਾੜੀ ਯੂਨੀਅਨ ਦੀ ਪ੍ਰਧਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਗੁਰਦੁਆਰਾ ਸਾਹਿਬ ’ਚ ਨਹਿੰਗ ਸਿੰਘ ’ਤੇ ਕ੍ਰਿਪਾਨ ਨਾਲ ਹਮਲਾ, ਹੋਇਆ ਖੂਨ-ਖਰਾਬਾ
NEXT STORY