ਖਰਡ਼, (ਅਮਰਦੀਪ, ਰਣਬੀਰ, ਸ਼ਸ਼ੀ)- ਪਿੰਡ ਝੰਜੇਡ਼ੀ ਵਿਖੇ ਅੌਰਤ ਦੇ ਘਰ ’ਚ ਕੁਝ ਵਿਅਕਤੀਆਂ ਨੇ ਭੰਨ-ਤੋਡ਼ ਕੀਤੀ। ਪੀਡ਼ਤਾ ਸੁਮਨ ਪਤਨੀ ਰਾਜੇਸ਼ ਨੇ ਦੱਸਿਆ ਕਿ ਉਸ ਦਾ ਪਤੀ ਵਿਦੇਸ਼ ’ਚ ਰਹਿੰਦਾ ਹੈ ਤੇ ਉਹ ਘਰ ਵਿਚ ਆਪਣੇ ਬੱਚਿਆਂ ਨਾਲ ਰਹਿੰਦੀ ਹੈ। ਉਸ ਦੇ ਘਰ ’ਤੇ ਪਿੰਡ ਦੇ ਹੀ ਕੁਝ ਵਿਅਕਤੀਆਂ ਨੇ ਕੱਲ ਬਿਨਾਂ ਵਜ੍ਹਾ ਹਮਲਾ ਕਰ ਦਿੱਤਾ ਤੇ ਘਰ ਦਾ ਸਾਰਾ ਸਾਮਾਨ ਭੰਨ ਦਿੱਤਾ ਤੇ ਉਸ ਦੀ ਵੀ ਕੁੱਟ-ਮਾਰ ਕੀਤੀ ਹੈ।
ਪੀਡ਼ਤਾ ਨੇ ਦੱਸਿਆ ਕਿ ਜਦੋਂ ਉਸ ਨੇ ਰੌਲਾ ਪਾਇਆ ਤਾਂ ਹਮਲਾਵਰ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਫਰਾਰ ਹੋ ਗਏ। ਇਸ ਸਬੰਧੀ ਮਜਾਤ ਪੁਲਸ ਚੌਕੀ ਨੂੰ ਸ਼ਿਕਾਇਤ ਦਿੱਤੀ ਗਈ ਸੀ ਪਰ ਪੁਲਸ ਵਲੋਂ ਉਸ ਦੀ ਸੁਣਵਾਈ ਨਹੀਂ ਕੀਤੀ ਜਾ ਰਹੀ। ਉਸ ਨੇ ਜ਼ਿਲਾ ਪੁਲਸ ਮੁਖੀ ਕੁਲਦੀਪ ਸਿੰਘ ਚਾਹਲ ਤੋਂ ਇਨਸਾਫ ਦੀ ਗੁਹਾਰ ਲਾਉਂਦਿਆਂ ਮੰਗ ਕੀਤੀ ਹੈ ਕਿ ਮਜਾਤ ਪੁਲਸ ਚੌਕੀ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣ ਕਿ ਉਹ ਹਮਲਾਵਰਾਂ ’ਤੇ ਕਾਰਵਾਈ ਕਰਨ।
ਕੀ ਕਹਿਣਾ ਹੈ ਚੌਕੀ ਇੰਚਾਰਜ ਦਾ
ਇਸ ਸਬੰਧੀ ਸੰਪਰਕ ਕਰਨ ’ਤੇ ਮਜਾਤ ਪੁਲਸ ਚੌਕੀ ਦੇ ਇੰਚਾਰਜ ਨਿਧਾਨ ਸਿੰਘ ਨੇ ਆਖਿਆ ਹੈ ਕਿ ਇਹ ਸੁਮਨ ਦਾ ਪਰਿਵਾਰਕ ਮਾਮਲਾ ਹੈ ਪਰ ਫਿਰ ਵੀ ਪੁਲਸ ਨੇ ਇਸ ਮਾਮਲੇ ਵਿਚ ਡੀ. ਡੀ. ਆਰ. ਕੱਟ ਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਹੋਈ ਹੈ ਤੇ ਡੀ. ਏ. ਲੀਗਲ ਦੀ ਰਾਏ ਲਈ ਜਾ ਰਹੀ ਹੈ। ਜੋ ਵੀ ਇਸ ਮਾਮਲੇ ਵਿਚ ਦੋਸ਼ੀ ਪਾਇਆ ਗਿਆ, ਉਸ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਵਿਦੇਸ਼ ਭੇਜਣ ਦੇ ਨਾਂ ’ਤੇ 5 ਲੱਖ ਦੀ ਠੱਗੀ
NEXT STORY