ਬਹਿਰਾਮ(ਗੁਰਨਾਮ)— ਪਿੰਡ ਸਰਹਾਲਾ ਰਾਣੂੰਆਂ ਵਿਖੇ ਦਲਜਿੰਦਰ ਸਿੰਘ ਪੁੱਤਰ ਰਣਜੀਤ ਸਿੰਘ ਦੇ ਘਰ ਵੀਰਵਾਰ ਨੂੰ ਅੱਗ ਲੱਗ ਗਈ। ਦਲਜਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਮੈਂ ਖਾਣਾ ਖਾਣ ਤੋਂ ਬਾਅਦ ਆਪਣੇ ਪਰਿਵਾਰ ਨਾਲ ਟੀ. ਵੀ. ਦੇਖ ਰਿਹਾ ਸੀ ਤਾਂ ਮੈਂ ਦੇਖਿਆ ਕਿ ਸਟੋਰ 'ਚ ਅੱਗ ਲੱਗੀ ਹੋਈ ਹੈ। ਅੱਗ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲੱਗੀ ਹੋ ਸਕਦੀ ਹੈ। ਅੱਗ ਲੱਗਣ ਨਾਲ ਸਰਟੀਫਿਕੇਟ, ਆਧਾਰ ਕਾਰਡ, ਬੈਂਕ ਦੀਆਂ ਕਾਪੀਆਂ ਅਤੇ ਹੋਰ ਜ਼ਰੂਰੀ ਕਾਗਜ਼ਾਤ ਸੜ ਗਏ। ਇਸ ਦੀ ਰਿਪੋਰਟ ਥਾਣਾ ਬਹਿਰਾਮ ਵਿਖੇ ਦਰਜ ਕਰਵਾ ਦਿੱਤੀ ਗਈ ਹੈ। ਪੀੜਤ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ।
ਜਾਖੜ ਜਿਨ੍ਹੀਂ ਪੈਰੀਂ ਗੁਰਦਾਸਪੁਰ ਆਏ, ਉਨ੍ਹੀਂ ਪੈਰੀਂ ਅਬੋਹਰ ਭੇਜ ਦਿਓ : ਸਲਾਰੀਆ (ਵੀਡੀਓ)
NEXT STORY