ਮੋਗਾ (ਆਜ਼ਾਦ) : ਥਾਣਾ ਸਿਟੀ ਮੋਗਾ ਵਿਚ ਤਾਇਨਾਤ ਹੋਮਗਾਰਡ ਦੇ ਮੁਲਾਜ਼ਮ ਬਲਦੇਵ ਸਿੰਘ ਨਿਵਾਸੀ ਪਿੰਡ ਦੁੱਨੇਕੇ ਦੀ ਇਕ ਹਾਦਸੇ ਵਿਚ ਮੌਤ ਹੋਣ ਦਾ ਪਤਾ ਲਗਾ ਹੈ। ਇਸ ਹਾਦਸੇ ਵਿਚ ਮਿਲੀ ਜਾਣਕਾਰੀ ਅਨੁਸਾਰ ਬਲਦੇਵ ਸਿੰਘ ਦੀ ਪੰਜਾਬ ਪੁਲਸ ਦੇ ਮੁਲਾਜ਼ਮਾਂ ਦੀ ਭਰਤੀ ਦੇ ਸਬੰਧ ਵਿਚ ਅਜੀਤਵਾਲ ਵਿਚ ਸਵੇਰੇ 6 ਵਜੇ ਤੱਕ ਡਿਊਟੀ ਖਤਮ ਕਰਨ ਦੇ ਬਾਅਦ ਆਪਣੇ ਮੋਟਰਸਾਈਕਲ ’ਤੇ ਵਾਪਸ ਆ ਰਿਹਾ ਸੀ ਤਾਂ ਰਸਤੇ ਵਿਚ ਮੋਟਰਸਾਈਕਲ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਕਾਰਣ ਉਸਦੀ ਘਟਨਾਂ ਸਥਾਨ ’ਤੇ ਹੀ ਮੌਤ ਹੋ ਗਈ।
ਹਾਦਸੇ ਦਾ ਪਤਾ ਲੱਗਣ ’ਤੇ ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮ ਉਥੇ ਪਹੁੰਚੇ ਅਤੇ ਥਾਣਾ ਮਹਿਣਾ ਦੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਕੋਕਰੀ ਵੀ ਉਥੇ ਪੁਲਸ ਮੁਲਾਜ਼ਮ ਸਮੇਤ ਪਹੁੰਚ ਗਏ, ਜਿਨ੍ਹਾਂ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਪਹੁੰਚਾਇਆ। ਇਸ ਸਬੰਧ ਵਿਚ ਮ੍ਰਿਤਕ ਦੀ ਪਤਨੀ ਪਰਮਜੀਤ ਕੌਰ ਦੇ ਬਿਆਨਾਂ ’ਤੇ ਅ/ਧ 194 ਬੀਐਨਐਸ ਦੇ ਤਤਿਹ ਕਾਰਵਾਈ ਕਰਨ ਦੇ ਬਾਅਦ ਲਾਸ਼ ਨੂੰ ਵਾਰਿਸਾਂ ਦੇ ਹਵਾਲੇ ਕਰ ਦਿੱਤਾ।
ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਖੂਨ ਦੇ ਨਿਸ਼ਾਨ ਦੇਖ ਪਰਿਵਾਰ ਨੇ ਜਤਾਇਆ ਕਤਲ ਦਾ ਖ਼ਦਸ਼ਾ
NEXT STORY