ਚੰਡੀਗੜ੍ਹ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ੁੱਕਰਵਾਰ ਨੂੰ ਚੰਡੀਗੜ੍ਹ ਕਾਲਜ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਚੰਡੀਗੜ੍ਹ ਨੂੰ ਕਈ ਪ੍ਰਾਜੈਕਟਾਂ ਦੀ ਵੱਡੀ ਸੌਗਾਤ ਦਿੱਤੀ। ਅਮਿਤ ਸ਼ਾਹ ਨੇ ਚੰਡੀਗੜ੍ਹ 'ਚ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਅਤੇ ਕਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ ਪੁਲਸ ਕੰਟਰੋਲ ਐਂਡ ਕਮਾਂਡ ਵਾਹਨ ਨੂੰ ਹਰੀ ਝੰਡੀ ਦਿਖਾਈ। ਉਥੇ ਹੀ ਪ੍ਰਸ਼ਾਸਨਿਕ ਬਲਾਕ ਸੀ.ਸੀ.ਈ.ਟੀ. ਸਮੇਤ ਕਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਕੇਂਦਰੀ ਗ੍ਰਹਿ ਸਕੱਤਰ ਅਜੈ ਕੁਮਾਰ ਭੱਲਾ ਵੀ ਸੀ.ਸੀ.ਈ.ਟੀ. ਪਹੁੰਚੇ। ਪ੍ਰੋਗਰਾਮ 'ਚ ਯੂ.ਟੀ. ਗ੍ਰਹਿ ਸਕੱਤਰ ਨਿਤੀਨ ਯਾਦਵ ਸਮੇਤ ਮੇਅਰ ਅਨੂਪ ਗੁਪਤਾ, ਨਿਗਮ ਕਮਿਸ਼ਨਰ ਅਨਿੰਦਿਤਾ ਮਿੱਤਰਾ, ਐਡੀਸ਼ਨਲ ਸਾਲੀਸਟਰ ਜਨਰਲ ਆਫ ਇੰਡੀਆ ਸਤਿਆਪਾਲ ਜੈਨ, ਡੀ.ਜੀ.ਪੀ. ਪਰਵੀਨ ਰੰਜਨ ਵੀ ਮੌਜੂਦ ਰਹੇ।
ਇਹ ਵੀ ਪੜ੍ਹੋ- 2 ਸਾਲ ਦੀ ਸਜ਼ਾ ਹੋਣ ਮਗਰੋਂ ਮੰਤਰੀ ਅਮਨ ਅਰੋੜਾ ਦਾ ਪਹਿਲਾ ਬਿਆਨ ਆਇਆ ਸਾਹਮਣੇ, ਜਾਣੋ ਕੀ ਕਿਹਾ
9 ਪ੍ਰਾਜੈਕਟਾਂ ਦਾ ਕੀਤਾ ਉਦਘਾਟਨ
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਲਗਭਗ 266 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ 9 ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਗਿਆ ਹੈ। 30 ਕਰੋੜ ਦੀ ਲਾਗਤ ਦੇ 3 ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਅਮਿਤ ਸ਼ਾਹ ਨੇ ਕਿਹਾ ਕਿ ਜਦੋਂ ਅਸੀਂ ਛੋਟੇ ਸੀ ਤਾਂ ਸੁਣਦੇ ਸੀ ਕਿ ਚੰਡੀਗੜ੍ਹ ਇਕ ਕੰਪਲੀਟ ਸ਼ਹਿਰ ਹੈ। ਆਧੁਨਿਕ ਸ਼ਹਿਰ ਦੀ ਕਲਪਨਾ ਦੇ ਨਾਲ ਇਸਨੂੰ ਵਸਾਇਆ ਗਿਆ ਹੈ।
ਇਹ ਵੀ ਪੜ੍ਹੋ- ਮਹਿੰਗਾ ਹੋਇਆ ਵਿਦੇਸ਼ ਜਾਣ ਦਾ ਸੁਫ਼ਨਾ, ਜਾਣੋ ਕੈਨੇਡਾ ਨੂੰ ਕਿਉਂ ਲਾਗੂ ਕਰਨੇ ਪਏ ਨਵੇਂ ਨਿਯਮ
ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਆਉਣ ਤੋਂ ਬਾਅਦ ਦੇਸ਼ ਦੇ ਕਈ ਸ਼ਹਿਰ ਅੱਗੇ ਵੱਧ ਰਹੇ ਹਨ। ਚੰਡੀਗੜ੍ਹ ਨੂੰ ਵੀ ਆਪਣੇ-ਆਪ ਨੂੰ ਸਾਬਿਤ ਕਰਨਾ ਪਵੇਗਾ ਅਤੇ ਪਹਿਲੇ ਨੰਬਰ 'ਤੇ ਬਣਾਈ ਰੱਖਣ ਲਈ ਢੇਰ ਸਾਰਾ ਕੰਮ ਕਰਨਾ ਪਵੇਗਾ। ਗ੍ਰਹਿ ਮੰਤਰੀ ਨੇ ਚੰਡੀਗੜ੍ਹ 'ਚ ਅਸਿਸਟੈਂਟ ਸਬ ਇੰਸਪੈਕਟਰ ਅਤੇ ਕਾਂਸਟੇਬਲ ਦੇ ਅਹੁਦਿਆਂ ਲਈ 744 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਿਆ।
ਇਹ ਵੀ ਪੜ੍ਹੋ- ਠੱਗੀ ਦਾ ਨਵਾਂ ਅੱਡਾ ਬਣਿਆ Instagram, ਲੋਕਾਂ ਨੂੰ ਇੰਝ ਲਗਾਇਆ ਜਾ ਰਿਹਾ ਚੂਨਾ
ਵਿਆਹ ਦੀ ਵਰ੍ਹੀ ’ਚ ਆਏ ਸੂਟਾਂ ਵਰਗਾ ਹੈ ਸਿੱਧੂ, ਨਾ ਪਾ ਸਕਦੇ ਨਾ ਲਾਹ ਸਕਦੇ : ਕੁਲਬੀਰ ਜੀਰਾ
NEXT STORY