ਕਪੂਰਥਲਾ, (ਮਹਾਜਨ)— ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਜਾ ਰਹੇ ਸਮਾਗਮ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ 'ਚ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ 11 ਨਵੰਬਰ ਨੂੰ ਪਹੁੰਚਣਗੇ। ਇਸ ਸਮਾਗਮ 'ਚ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀ ਤੇ ਸੀਨੀਅਰ ਮੰਤਰੀ ਵੀ ਸ਼ਾਮਲ ਹੋਣਗੇ। 12 ਨਵੰਬਰ ਨੂੰ ਪ੍ਰਕਾਸ਼ ਪੁਰਬ ਦੇ ਸਬੰਧ 'ਚ ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਵੀ ਗੁਰਦੁਆਰਾ ਸਾਹਿਬ 'ਚ ਨਤਮਸਤਕ ਹੋਣ ਦੇ ਲਈ ਪਹੁੰਚ ਰਹੇ ਹਨ।
ਕਰਤਾਰਪੁਰ ਲਾਂਘੇ ਦੇ ਟਰਮੀਨਲ ਇਮਾਰਤ ’ਚ ਪੰਜਾਬੀ ਭਾਸ਼ਾ ਨੂੰ ਥਾਂ ਦਿੱਤੀ ਜਾਵੇ : ਤ੍ਰਿਪਤ ਬਾਜਵਾ
NEXT STORY