ਜਲੰਧਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅੱਜ ਅਪੀਲ ਕਰਦਿਆਂ ਕਿਹਾ ਕਿ ਉਹ ਸਰਹੱਦਾਂ 'ਤੇ ਤਾਇਨਾਤ 50 ਕਿਲੋਮੀਟਰ ਦੇ ਦਾਇਰੇ 'ਚ BSF ਨੂੰ ਵਾਧੂ ਸ਼ਕਤੀਆਂ ਦੇਣ ਦੇ ਫੈਸਲੇ ਨੂੰ ਤੁਰੰਤ ਵਾਪਸ ਲੈ ਲੈਣ।
ਇਹ ਵੀ ਪੜ੍ਹੋ- ਵੱਡੀ ਖ਼ਬਰ : ਪੰਜਾਬ ਸਰਕਾਰ ਨੇ 50 ਪੁਲਸ ਅਧਿਕਾਰੀਆਂ ਦੇ ਕੀਤੇ ਤਬਾਦਲੇ
ਇਹ ਵੀ ਪੜ੍ਹੋ- ਸ਼ਾਹ ਨਾਲ ਆਪਣੀ ਅਣ ਨਿਰਧਾਰਿਤ ਮੀਟਿੰਗ ਦੌਰਾਨ ਹੋਈ ਗੱਲਬਾਤ ਦਾ ਵੇਰਵੇ ਜਨਤਕ ਕਰਨ ਚੰਨੀ : ਸੁਖਬੀਰ
ਚੰਨੀ ਵੱਲੋਂ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਉਨ੍ਹਾਂ ਵੱਲੋਂ ਟਵੀਟ ਕਰਦਿਆਂ ਕੀਤਾ ਗਿਆ। ਟਵੀਟ 'ਚ ਉਨ੍ਹਾਂ ਕਿਹਾ ਕਿ ਮੈਂ ਅੰਤਰਰਾਸ਼ਟਰੀ ਸਰਹੱਦਾਂ ਦੇ ਨਾਲ 50 ਕਿਲੋਮੀਟਰ ਦੇ ਦਾਇਰੇ 'ਚ ਬੀ.ਐੱਸ.ਐੱਫ. ਨੂੰ ਵਾਧੂ ਸ਼ਕਤੀਆਂ ਦੇਣ ਦੇ ਭਾਰਤ ਸਰਕਾਰ ਦੇ ਇੱਕਪਾਸੜ ਫੈਸਲੇ ਦੀ ਸਖਤ ਨਿੰਦਾ ਕਰਦਾ ਹਾਂ, ਜੋ ਕਿ ਸੰਘਵਾਦ 'ਤੇ ਸਿੱਧਾ ਹਮਲਾ ਹੈ। ਮੈਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਬੇਨਤੀ ਕਰਦਾ ਹਾਂ ਕਿ ਇਸ ਤਰਕਹੀਣ ਫੈਸਲੇ ਨੂੰ ਤੁਰੰਤ ਵਾਪਸ ਲਿਆ ਜਾਵੇ।
ਸ਼ਾਹ ਨਾਲ ਆਪਣੀ ਅਣ ਨਿਰਧਾਰਿਤ ਮੀਟਿੰਗ ਦੌਰਾਨ ਹੋਈ ਗੱਲਬਾਤ ਦੇ ਵੇਰਵੇ ਜਨਤਕ ਕਰਨ ਚੰਨੀ : ਸੁਖਬੀਰ
NEXT STORY