Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 07, 2026

    6:11:03 PM

  • volleyball player national player

    ਵਾਲੀਬਾਲ ਦੇ ਚੋਟੀ ਦੇ ਖਿਡਾਰੀ ਰਹੇ ਜਸਵੀਰ ਸਿੰਘ ਦੀ...

  • elections in punjab election code of conduct

    ਪੰਜਾਬ 'ਚ ਇਸੇ ਮਹੀਨੇ ਹੋ ਸਕਦਾ ਵੋਟਾਂ ਦਾ ਐਲਾਨ,...

  • shiromani committee  sikh devotees

    ਸ਼੍ਰੋਮਣੀ ਕਮੇਟੀ ਵੱਲੋਂ ਵਿਸਾਖੀ ਮੌਕੇ 10 ਨੂੰ 1763...

  • america israel attack throughout iran

    ਰੇਲਵੇ ਲਾਈਨ ਤੋਂ ਪੁਲ ਤੱਕ....ਪੂਰੇ ਈਰਾਨ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਪਟਿਆਲਾ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬੀਆਂ ਦੀ ਬਹਾਦਰੀ ਨੂੰ ਕੀਤਾ ਸਲਾਮ

PUNJAB News Punjabi(ਪੰਜਾਬ)

ਪਟਿਆਲਾ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬੀਆਂ ਦੀ ਬਹਾਦਰੀ ਨੂੰ ਕੀਤਾ ਸਲਾਮ

  • Edited By Gurminder Singh,
  • Updated: 13 Feb, 2022 07:57 PM
Patiala
home minister saluted the bravery of punjabis
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਪੰਜਾਬੀਆਂ ਤੇ ਖਾਸ ਕਰਕੇ ਸਿੱਖਾਂ ਦੀ ਬਹਾਦਰੀ ਨੂੰ ਸਲਾਮ ਕਰਦਿਆਂ ਕਿਹਾ ਕਿ ਇਨ੍ਹਾਂ ਦੀ ਪਹਿਰੇਦਾਰੀ 'ਤੇ ਦੇਸ਼ ਸੁਰੱਖਿਅਤ ਮਹਿਸੂਸ ਕਰਦਾ ਹੈ। ਅੱਜ ਇਥੇ ਵੱਡੀ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਸ਼ਾਹ ਨੇ ਕਿਹਾ ਕਿ ਪੰਜਾਬ ਇਕ ਸਰਹੱਦੀ ਸੂਬਾ ਹੈ ਅਤੇ ਦੇਸ਼ ਦੀ ਸੁਰੱਖਿਆ ਲਈ ਇਥੇ ਸ਼ਾਂਤੀ ਤੇ ਸੁਰੱਖਿਆ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਸਿਰਫ ਐੱਨ. ਡੀ. ਏ. ਸਰਕਾਰ ਹੀ, ਜੋ ਕੇਂਦਰ ਸਰਕਾਰ ਨਾਲ ਰਲ਼ ਕੇ ਕੰਮ ਕਰੇਗੀ ਤੇ ਇਥੇ ਸ਼ਾਂਤੀ, ਸਦਭਾਵਨਾ ਅਤੇ ਸੁਰੱਖਿਆ ਨੂੰ ਯਕੀਨੀ ਬਣਾ ਸਕਦੀ ਹੈ। ਕੇਂਦਰੀ ਗ੍ਰਹਿ ਮੰਤਰੀ ਨੇ ਮੰਚ 'ਤੇ ਬੈਠੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਇਸ ਸੰਦਰਭ ਵਿਚ ਵਿਸ਼ੇਸ਼ ਤਾਰੀਫ਼ ਕੀਤੀ ਕਿ ਜਦੋਂ ਰਾਸ਼ਟਰੀ ਸੁਰੱਖਿਆ ਨਾਲ ਸਬੰਧਤ ਮੁੱਦਿਆਂ ਦੀ ਗੱਲ ਆਉਂਦੀ ਹੈ ਤਾਂ ਉਹ ਹਮੇਸ਼ਾ ਪੱਖਪਾਤੀ ਵਿਚਾਰਾਂ ਤੋਂ ਉੱਪਰ ਉੱਠ ਕੇ ਗੱਲ ਕਰਦੇ ਹਨ। ਉਨ੍ਹਾਂ ਖੁਲਾਸਾ ਕੀਤਾ ਕਿ ਜਦੋਂ ਉਹ 2019 'ਚ ਗ੍ਰਹਿ ਮੰਤਰੀ ਬਣੇ ਸਨ ਤਾਂ ਉਹ ਪੰਜਾਬ ਦੀ ਸਰਹੱਦ 'ਤੇ ਸੁਰੱਖਿਆ ਨੂੰ ਲੈ ਕੇ ਕਾਫੀ ਚਿੰਤਿਤ ਸਨ ਪਰ ਜਦੋਂ ਉਨ੍ਹਾਂ ਕੈਪਟਨ ਅਮਰਿੰਦਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੀ ਬੇਚੈਨੀ ਨੂੰ ਵਿਸ਼ਰਾਮ ਲੱਗਾ।

ਇਹ ਵੀ ਪੜ੍ਹੋ : ਧੂਰੀ ਦੀ ਰੈਲੀ ਤੋਂ ਪਹਿਲਾਂ ਖੇਤਾਂ ਤੇ ਕਿਸਾਨਾਂ ਦੇ ਘਰ ਪਹੁੰਚੀ ਪ੍ਰਿਅੰਕਾ ਗਾਂਧੀ

ਪਟਿਆਲਾ ਦੇ ਲੋਕਾਂ ਦੇ ਨਾਂ ਇਕ ਵਿਸ਼ੇਸ਼ ਸੰਦੇਸ਼ ਵਿਚ ਗ੍ਰਹਿ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਕੈਪਟਨ ਅਮਰਿੰਦਰ ਵਰਗੇ ਸੀਨੀਅਰ ਆਗੂ ਨਾਲ ਜਿਸ ਤਰ੍ਹਾਂ ਦਾ ਸਲੂਕ ਕੀਤਾ ਹੈ, ਉਸ ਕਾਰਨ ਕਾਂਗਰਸ ਨੂੰ ਪਟਿਆਲਾ ਤੋਂ ਇਕ ਵੀ ਸੀਟ ਨਹੀਂ ਮਿਲਣੀ ਚਾਹੀਦੀ। ਸ਼ਾਹ ਨੇ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਦਾ ਜ਼ਿਕਰ ਕਰਦਿਆਂ ਕਿਹਾ ਕਿ ਨਰਿੰਦਰ ਮੋਦੀ ਨੂੰ ਇਕ ਮੌਕਾ ਦਿਓ ਅਤੇ ਪੰਜਾਬ 'ਚੋਂ ਨਸ਼ਿਆਂ ਦਾ ਪੂਰੀ ਤਰ੍ਹਾਂ ਸਫਾਇਆ ਹੋ ਜਾਵੇਗਾ। ਉਨ੍ਹਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਸ਼ਿਕੰਜਾ ਕੱਸਦਿਆਂ ਕਿਹਾ ਕਿ ਉਨ੍ਹਾਂ 'ਚ ਪੰਜਾਬ 'ਚੋਂ ਨਸ਼ੇ ਖਤਮ ਕਰਨ ਦੇ ਵਾਅਦੇ ਕਰਨ ਦੀ ਹਿੰਮਤ ਹੈ ਤਾਂ ਉਨ੍ਹਾਂ ਨੇ ਥਾਂ-ਥਾਂ ਸ਼ਰਾਬ ਦੇ ਠੇਕੇ ਖੋਲ੍ਹ ਕੇ ਦਿੱਲੀ ਨੂੰ ਸ਼ਰਾਬ 'ਚ ਡੋਬ ਕੇ ਕਿਉਂ ਦਿੱਤਾ ਹੈ। ਉਨ੍ਹਾਂ ਪੰਜਾਬ ਅਤੇ ਸਿੱਖਾਂ ਪ੍ਰਤੀ ਕੇਜਰੀਵਾਲ ਦੇ ਇਰਾਦਿਆਂ 'ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਕੇਜਰੀਵਾਲ ਪੰਜਾਬੀਆਂ ਤੇ ਸਿੱਖਾਂ ਦੀਆਂ ਸਿਰਫ਼ ਵੋਟਾਂ ਮੰਗਣ ਪੰਜਾਬ ਆ ਰਿਹਾ ਹੈ ਅਤੇ ਜੇ ਕੇਜਰੀਵਾਲ ਨੂੰ ਸਿੱਖਾਂ ਪ੍ਰਤੀ ਇੰਨੀ ਸਦਭਾਵਨਾ ਹੈ ਤਾਂ ਦਿੱਲੀ ਵਿਚ ਕੇਜਰੀਵਾਲ ਸਰਕਾਰ ਨੂੰ 8 ਸਾਲ ਹੋ ਗਏ ਹਨ ਤੇ ਉਨ੍ਹਾਂ ਨੇ ਆਪਣੀ ਸਰਕਾਰ ਵਿਚ ਇਕ ਵੀ ਸਿੱਖ ਨੂੰ ਮੰਤਰੀ ਕਿਉਂ ਨਹੀਂ ਬਣਾਇਆ। ਉਨ੍ਹਾਂ ਕਿਹਾ ਕਿ ਦਿੱਲੀ ਦੇ ਇਤਿਹਾਸ ਅਤੇ ਵਿਕਾਸ ਵਿਚ ਸਿੱਖਾਂ ਦਾ ਯੋਗਦਾਨ ਬਹੁਤ ਵੱਡਾ ਹੈ ਤੇ ਕੇਜਰੀਵਾਲ ਨੇ ਕਦੇ ਵੀ ਇਸ ਤੱਥ ਨੂੰ ਮੰਨਿਆ ਨਹੀਂ ਹੈ।

ਇਹ ਵੀ ਪੜ੍ਹੋ : ਗ੍ਰਹਿ ਮੰਤਰੀ ਅਮਿਤ ਸ਼ਾਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਰਾਜ ਵਿਚ ਉਦਯੋਗ ਅਤੇ ਖੇਤੀਬਾੜੀ ਨੂੰ ਪੁਨਰ ਸੁਰਜੀਤ ਕਰਨ ਲਈ ਐੱਨ. ਡੀ. ਏ. ਸਰਕਾਰ ਕੋਲ ਇਕ ਸਪੱਸ਼ਟ ਰੋਡ ਮੈਪ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸੱਤਰਵਿਆਂ ਤੱਕ ਸਭ ਰਾਜਾਂ 'ਚੋਂ ਸਭ ਤੋਂ ਉੱਪਰਲਾ ਸਥਾਨ ਹਾਸਲ ਕਰਦਾ ਰਿਹਾ ਸੀ ਕਿਉਂਕਿ ਇਹ ਖੇਤੀਬਾੜੀ ਅਤੇ ਉਦਯੋਗ ਵਿਚ ਬੇਮਿਸਾਲ ਸੀ। ਪੰਜਾਬ ਨੂੰ ਉਹ ਮਾਣ ਭਰੀ ਥਾਂ ਵਾਪਸ 'ਤੇ ਆਉਣ ਦੀ ਲੋੜ ਹੈ ਤੇ ਐੱਨ. ਡੀ. ਏ. ਸਰਕਾਰ ਦੀ ਸੱਤਾ ਕੇਂਦਰ ਸਰਕਾਰ ਦੇ ਤਾਲਮੇਲ ਨਾਲ ਇਸ ਨੂੰ ਹੀ ਯਕੀਨੀ ਬਣਾਏਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਅਤੇ ਸਿੱਖਾਂ ਪ੍ਰਤੀ ਵਿਸ਼ੇਸ਼ ਸਤਿਕਾਰ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ, ਕਰਤਾਰਪੁਰ ਲਾਂਘਾ ਖੋਲ੍ਹਣ, 26 ਦਸੰਬਰ ਨੂੰ ਛੋਟੇ ਸਾਹਿਬਜ਼ਾਦਿਆਂ ਦੀ ਯਾਦ 'ਚ 'ਵੀਰ ਬਾਲ ਦਿਵਸ' ਦਾ ਨਾਮਕਰਨ ਵਰਗੇ ਅਤੇ 'ਕਾਲੀ ਸੂਚੀ’ ਦੇ 314 'ਚੋਂ 312 ਨਾਂ ਹਟਾਏ ਜਾਣ ਵਰਗੇ ਕਈ ਵਿਸ਼ੇਸ਼ ਕਦਮ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜਦੋਂ ਤਾਲਿਬਾਨ ਨੇ ਅਫਗਾਨਿਸਤਾਨ 'ਤੇ ਕਬਜ਼ਾ ਕੀਤਾ ਸੀ, ਉਦੋਂ ਇਹ ਖਦਸ਼ਾ ਪੈਦਾ ਹੋ ਗਿਆ ਸੀ ਕਿ ਉਥੋਂ ਦੇ ਗੁਰਦੁਆਰਿਆਂ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਸੁਰੱਖਿਅਤ ਨਹੀਂ ਰਹਿਣਗੇ ਤਾਂ ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਇਨ੍ਹਾਂ ਪਵਿੱਤਰ ਸਰੂਪਾਂ ਨੂੰ ਅਫਗਾਨਿਸਤਾਨ ਤੋਂ ਪੂਰੇ ਸਤਿਕਾਰ ਅਤੇ ਪਵਿੱਤਰਤਾ ਨਾਲ ਦਿੱਲੀ ਦੇ ਗੁਰਦੁਆਰਿਆਂ ਵਿਚ ਤਬਦੀਲ ਕਰਨ ਦਾ ਵਿਸ਼ੇਸ਼ ਪ੍ਰਬੰਧ ਕੀਤਾ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੈਦਾਨ ’ਚ ਉਤਰੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਵੱਡੇ ਸਿਆਸੀ ਧਮਾਕੇ

ਇਸ ਤੋਂ ਪਹਿਲਾਂ ਰੈਲੀ ਨੂੰ ਸੰਬੋਧਨ ਕਰਦਿਆਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਅਤੇ ਕੇਂਦਰ ਦੀ ਭਾਜਪਾ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਦੋਂ ਵੀ ਉਨ੍ਹਾਂ ਨੂੰ ਲੋੜ ਪਈ ਤਾਂ ਸ਼ਾਹ, ਮੋਦੀ ਤੇ ਹੋਰ ਮੰਤਰੀਆਂ ਵੱਲੋਂ ਉਨ੍ਹਾਂ ਨੂੰ ਹਮੇਸ਼ਾ ਪੂਰਾ ਸਹਿਯੋਗ ਮਿਲਿਆ ਹੈ। ਉਨ੍ਹਾਂ ਵਿਸ਼ੇਸ਼ ਤੌਰ 'ਤੇ ਜ਼ਿਕਰ ਕੀਤਾ ਕਿ ਕੋਵਿਡ ਮਹਾਮਾਰੀ ਦੌਰਾਨ ਜਦੋਂ ਰਾਜ ਵਿਚ ਟੀਕਿਆਂ ਦੀ ਘਾਟ ਸੀ ਤਾਂ ਕੇਂਦਰ ਸਰਕਾਰ ਨੇ ਇਨ੍ਹਾਂ ਨੂੰ ਜਲਦੀ ਤੋਂ ਜਲਦੀ ਮੁਹੱਈਆ ਕਰਵਾਉਣ 'ਚ ਕੋਈ ਕਸਰ ਨਹੀਂ ਛੱਡੀ। ਇਸ ਮੌਕੇ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਨੂੰ ਅਜਿਹੀ ਸਰਕਾਰ ਦੀ ਲੋੜ ਹੈ, ਜੋ ਕੇਂਦਰ ਨਾਲ ਮਿਲ ਕੇ ਕੰਮ ਕਰੇ ਕਿਉਂਕਿ ਪੰਜਾਬ ਨੂੰ ਕਰਜ਼ੇ ਤੇ ਖੇਤੀ ਦੀ ਘੱਟਦੀ ਆਮਦਨ ਵਰਗੀਆਂ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਇੰਚਾਰਜ ਦੁਸ਼ਾਂਤ ਗੌਤਮ ਅਤੇ ਹਰਿਆਣਾ ਦੇ ਸੰਸਦ ਮੈਂਬਰ ਅਰਵਿੰਦ ਸ਼ਰਮਾ ਵੀ ਮੌਜੂਦ ਸਨ।

ਇਹ ਵੀ ਪੜ੍ਹੋ : ਸੰਤ ਨਿਰੰਜਨ ਦਾਸ ਜੀ ਦੀ ਅਗਵਾਈ ’ਚ ਜਲੰਧਰ ਸਿਟੀ ਰੇਲਵੇ ਸਟੇਸ਼ਨ ਤੋਂ ਵਾਰਾਣਸੀ ਲਈ ਸਪੈਸ਼ਲ ਟਰੇਨ ਹੋਈ ਰਵਾਨਾ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Patiala
  • Home Minister
  • Amit Shah
  • Bravery of Punjabis
  • Salute
  • ਪਟਿਆਲਾ
  • ਗ੍ਰਹਿ ਮੰਤਰੀ
  • ਅਮਿਤ ਸ਼ਾਹ
  • ਪੰਜਾਬੀਆਂ ਦੀ ਬਹਾਦਰੀ
  • ਸਲਾਮ

ਗ੍ਰਹਿ ਮੰਤਰੀ ਅਮਿਤ ਸ਼ਾਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

NEXT STORY

Stories You May Like

  • rana gurmeet sodhi  union home minister
    ਰਾਣਾ ਗੁਰਮੀਤ ਸੋਢੀ ਦੀ ਅਗਵਾਈ ਹੇਠ ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
  • amit shah plane landing airport
    ਮੀਂਹ ਨੇ ਰੋਕੀ ਅਮਿਤ ਸ਼ਾਹ ਦੀ ਉਡਾਣ, 2 ਘੰਟੇ ਤੱਕ ਹਵਾ 'ਚ ਹੀ ਰਿਹਾ ਗ੍ਰਹਿ ਮੰਤਰੀ ਦਾ ਜਹਾਜ਼
  • amit shah west bengal
    ਘੁਸਪੈਠ ਕਾਰਨ ਪੱਛਮੀ ਬੰਗਾਲ ਦੀ ਹੋਂਦ ਖ਼ਤਰੇ ’ਚ : ਅਮਿਤ ਸ਼ਾਹ
  • bengal  bjp  infiltrators  amit shah
    ਬੰਗਾਲ 'ਚ ਭਾਜਪਾ ਦਾ ਸੱਤਾ 'ਚ ਆਉਣਾ ਤੈਅ, ਘੁਸਪੈਠੀਆਂ ਨੂੰ ਵਾਪਸ ਭੇਜਿਆ ਜਾਵੇਗਾ: ਅਮਿਤ ਸ਼ਾਹ
  • home minister  amit shah  helicopter  election rally
    ਅਮਿਤ ਸ਼ਾਹ ਦੇ ਹੈਲੀਕਾਪਟਰ 'ਚ ਆਈ ਤਕਨੀਕੀ ਖਰਾਬੀ, ਚੋਣ ਰੈਲੀ ਕੀਤੀ ਰੱਦ
  • ashwani sharma statement
    ਅਮਿਤ ਸ਼ਾਹ ਦੀ ਰੈਲੀ ਮਗਰੋਂ ਪੰਜਾਬ ‘ਚ ਬਦਲਾਅ ਦੀ ਲਹਿਰ ਮਜ਼ਬੂਤ : ਅਸ਼ਵਨੀ ਸ਼ਰਮਾ
  • amit shah presented the complete blueprint in the lok sabha
    'ਦੇਸ਼ 'ਚੋਂ ਨਕਸਲਵਾਦ ਦੇ ਖਾਤਮੇ ਦੀ ਡੈੱਡਲਾਈਨ ਨੇੜੇ', ਅਮਿਤ ਸ਼ਾਹ ਨੇ ਲੋਕ ਸਭਾ 'ਚ ਪੇਸ਼ ਕੀਤਾ ਪੂਰਾ ਖਾਕਾ
  • balendra shah sworn in as nepal s 47th prime minister
    ਰੈਪਰ ਤੋਂ ਪ੍ਰਧਾਨ ਮੰਤਰੀ ਤੱਕ ਦਾ ਸਫ਼ਰ: ਬਾਲੇਂਦਰ ਸ਼ਾਹ ਨੇ ਸੰਭਾਲੀ ਨੇਪਾਲ ਦੀ ਕਮਾਨ; ਦੇਸ਼ ਦੇ 47ਵੇਂ ਪੀ.ਐੱਮ. ਵਜੋਂ
  • building a house of 100 yards becomes expensive know new rates
    100 ਗਜ਼ ਦਾ ਮਕਾਨ ਬਣਾਉਣਾ ਹੋਇਆ 2 ਲੱਖ ਰੁਪਏ ਤੱਕ ਮਹਿੰਗਾ, ਜਾਣੋ ਉਸਾਰੀ ਸਮੱਗਰੀ...
  • former dsp s son turns out to be the one who robbed punjab national bank
    PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ...
  • pr in canada
    ਕੈਨੇਡਾ ਜਾਣ ਵਾਲਿਆਂ ਦੀ ਲੱਗੀ ਲਾਟਰੀ! ਇਮੀਗ੍ਰੇਸ਼ਨ ਰਾਹਤ ਯੋਜਨਾ ਨੇ ਖੋਲ੍ਹੇ PR...
  • promotions in punjab
    ਪੰਜਾਬ ਦੇ ਇਨ੍ਹਾਂ ਅਫ਼ਸਰਾਂ ਦੀ ਹੋ ਗਈ ਤਰੱਕੀ, ਪੜ੍ਹੋ ਪੂਰੀ LIST
  • hailstorm and strong winds likely in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ...
  • roshan healthcare ayurvedic treatment
    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
  • next 48 hours crucial in punjab thunderstorm alert
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • the impact of the war was seen in punjab prices of sports goods increased
    ਪੰਜਾਬ 'ਚ ਦਿੱਸਿਆ ਜੰਗ ਦਾ ਅਸਰ! ਪਿੰਡਾਂ ਨੂੰ ਵਾਪਸੀ ਕਰਨ ਲੱਗੇ ਪ੍ਰਵਾਸੀ...
Trending
Ek Nazar
rr vs mi ipl 2026 match

ਮੀਂਹ ਨਹੀਂ, ਇਸ ਵਜ੍ਹਾ ਕਰਕੇ ਰੱਦ ਹੋ ਸਕਦੈ RR vs MI ਮੈਚ! ਅਲਰਟ ਜਾਰੀ

bcci ban

BCCI ਨੇ ਜਿਸ ਖਿਡਾਰੀ 'ਤੇ ਲਾਇਆ ਬੈਨ ਹੁਣ ਓਹੀ  IPL 'ਚ ਪਾ ਰਿਹੈ ਧੱਕ

two indian nationals arrested in nepal

ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼

bridge reopened connecting saudi arabia to bahrain

ਸਾਊਦੀ-ਬਹਿਰੀਨ ਨੂੰ ਜੋੜਨ ਵਾਲਾ 'ਪੁਲ' ਮੁੜ ਖੁੱਲ੍ਹਿਆ; ਆਵਾਜਾਈ ਹੋਈ ਬਹਾਲ

poster of late singer rajveer jawanda s new song babal de des released

ਇੰਤਜ਼ਾਰ ਹੋਇਆ ਖਤਮ ! ਮਰਹੂਮ ਗਾਇਕ ਰਾਜਵੀਰ ਜਵੰਦਾ ਦੇ ਨਵੇਂ ਗੀਤ 'ਬਾਬਲ ਦੇ ਦੇਸ'...

bollywood actor passes away

ਬਾਲੀਵੁੱਡ ਅਦਾਕਾਰ ਦਾ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਮਾਤਮ

astronaut jeremy hansen  s message

ਪੁਲਾੜ ਯਾਤਰੀ ਜੇਰੇਮੀ ਹੈਨਸਨ ਦਾ ਮਾਪਿਆਂ ਨੂੰ ਸੰਦੇਸ਼- ‘ਮੈਂ ਬਹੁਤ ਵਧੀਆ ਸਮਾਂ...

assyrian community celebrates traditional year

ਅਸੀਰੀਅਨ ਭਾਈਚਾਰੇ ਨੇ ਆਪਣੇ ਰਵਾਇਤੀ ਸਾਲ ਦੀ ਆਮਦ 'ਤੇ ਮਨਾਇਆ ਜਸ਼ਨ

huge crocodile seen in beas river on gurdaspur mukerian road

ਗੁਰਦਾਸਪੁਰ-ਮੁਕੇਰੀਆਂ ਰੋਡ ’ਤੇ ਬਿਆਸ ਦਰਿਆ ’ਚ ਦਿਖਾਈ ਦਿੱਤਾ ਵਿਸ਼ਾਲ ਮਗਰਮੱਛ;...

famous rapper shot

ਅਮਰੀਕਾ ਤੋਂ ਵੱਡੀ ਖ਼ਬਰ ; ਮਸ਼ਹੂਰ ਰੈਪਰ ਨੂੰ ਮਾਰੀ ਗਈ ਗੋਲੀ

after father and mother  now brother also dies  famous actress in shock

ਮੰਦਭਾਗੀ ਖ਼ਬਰ; ਮਾਤਾ-ਪਿਤਾ ਮਗਰੋਂ ਹੁਣ ਭਰਾ ਨੇ ਵੀ ਤੋੜਿਆ ਦਮ, ਸਦਮੇ 'ਚ ਮਸ਼ਹੂਰ...

strange restaurant people get strong slaps

ਅਜੀਬੋ-ਗਰੀਬ ਰੈਸਟੋਰੈਂਟ : ਖਾਣਾ ਖਾਣ ਤੋਂ ਪਹਿਲਾਂ ਲੋਕ ਲੈਂਦੇ ਹਨ 'ਚਪੇੜਾਂ' ਦਾ...

teenage daughter kim jong un

ਕਿਮ ਜੋਂਗ ਉਨ ਦੀ ਬੇਟੀ ਹੋਵੇਗੀ ਅਗਲੀ ਵਾਰਿਸ! ਦੱਖਣੀ ਕੋਰੀਆਈ ਖੁਫੀਆ ਏਜੰਸੀ ਦਾ...

france sold gold

ਫਰਾਂਸ ਨੇ ਵੇਚਿਆ ਅਮਰੀਕਾ 'ਚ ਰੱਖਿਆ ਆਪਣਾ 'ਸੋਨਾ': ਹੋਇਆ 8.1 ਅਰਬ ਯੂਰੋ ਦਾ...

revolutionary guards   intelligence chief israel

ਇਜ਼ਰਾਈਲ ਨੇ ਲਿਆ ਬਦਲਾ; ਰੈਵੋਲਿਊਸ਼ਨਰੀ ਗਾਰਡ ਦੇ ਖੁਫੀਆ ਮੁਖੀ ਦੀ ਹੱਤਿਆ ਦੀ ਲਈ...

satinder sartaaj shares glimpse of  love and companionship   with vicky kaushal

ਸਤਿੰਦਰ ਸਰਤਾਜ ਤੇ ਵਿੱਕੀ ਕੌਸ਼ਲ ਦੀ ਜੱਫੀ ਨੇ ਜਿੱਤਿਆ ਦਰਸ਼ਕਾਂ ਦਾ ਦਿਲ, ਗਾਇਕ ਨੇ...

woman gives birth to 4 identical girls in russia

1.55 ਕਰੋੜ 'ਚੋਂ ਇੱਕ ਮਾਮਲਾ! ਰੂਸ 'ਚ ਔਰਤ ਨੇ ਇੱਕੋ ਜਿਹੀਆਂ 4 ਬੱਚੀਆਂ ਨੂੰ...

famous actress subhashini

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਪਤੀ ਨਾਲ ਵਿਵਾਦ ਦੀਆਂ ਖਬਰਾਂ ਵਿਚਾਲੇ ਮਸ਼ਹੂਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • former dsp s son turns out to be the one who robbed punjab national bank
      PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ...
    • state pensioners punjab employees
      ਸੂਬੇ ਦੇ ਪੈਨਸ਼ਨਰਾਂ ਲਈ ਖ਼ੁਸ਼ਖ਼ਬਰੀ, ਹਾਈਕੋਰਟ ਨੇ ਮੁਲਾਜ਼ਮਾਂ ਲਈ ਸੁਣਾਇਆ ਵੱਡਾ...
    • big leader returns to akali dal
      ਪੰਜਾਬ ਦੀ ਸਿਆਸਤ 'ਚ ਵੱਡੀ ਖ਼ਬਰ, ਇਸ ਵੱਡੇ ਲੀਡਰ ਨੇ ਅਕਾਲੀ ਦਲ 'ਚ ਕੀਤੀ ਵਾਪਸੀ
    • punjab will get a permanent dgp
      ਪੰਜਾਬ ਨੂੰ ਮਿਲੇਗਾ ਪੱਕਾ DGP! 14 ਅਫ਼ਸਰਾਂ ਦੀ ਸੂਚੀ UPSC ਨੂੰ ਭੇਜੀ ਗਈ, ਪੜ੍ਹੋ...
    • harsimrat badal s big statement in budhlada
      'ਪੰਜਾਬ ਦੇ ਲੋਕਾਂ ਨੇ ਕਦੇ ਵੀ ਸਾਡੀ ਪਿੱਠ ਨਹੀਂ ਲੱਗਣ ਦਿੱਤੀ', ਹਰਸਿਮਰਤ ਬਾਦਲ...
    • protest against theka
      ਸ਼ਰਾਬ ਦੇ ਠੇਕੇ ਨੂੰ ਲੈ ਕੇ ਪਿੰਡ ਜੈਪੁਰਾ ਵਾਸੀਆਂ ਨੇ ਕੀਤਾ ਵਿਰੋਧ ਪ੍ਰਦਰਸ਼ਨ
    • amritsar grenade attack case
      ਅੰਮ੍ਰਿਤਸਰ ਦੇ ਥਾਣੇ 'ਤੇ ਗ੍ਰਨੇਡ ਹਮਲੇ ਤੋਂ ਬਾਅਦ ਪੁਲਸ 'ਤੇ ਫਿਰ ਹੋ ਗਿਆ ਹਮਲਾ
    • fire in ludhiana
      ਬਿਜਲੀ ਦੇ ਟ੍ਰਾਂਸਫ਼ਾਰਮਰ 'ਚ ਧਮਾਕਾ! ਸ਼ਾਰਟ ਸਰਕਟ ਕਾਰਨ ਫੈਕਟਰੀ ਨੂੰ ਲੱਗੀ ਅੱਗ
    • fir case
      ਕੋਠੀ ਵੇਚਣ ਦਾ ਸੌਦਾ ਕਰਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ 2 ਵਿਅਕਤੀਆਂ 'ਤੇ...
    • punjab police person
      ਪੰਜਾਬ 'ਚ ਬੇਰਹਿਮੀ ਦੀ ਹੱਦ, ਵਿਅਕਤੀ ਦਾ ਕਤਲ ਕਰਕੇ ਲਾਸ਼ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +