ਅੰਮ੍ਰਿਤਸਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ 26 ਸਤੰਬਰ ਨੂੰ ਉੱਤਰੀ ਜ਼ੋਨਲ ਕੌਂਸਲ (ਐੱਨ. ਜੈ਼ੱਡ. ਸੀ.) ਦੀ 31ਵੀਂ ਮੀਟਿੰਗ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਸਰਕਾਰ ਵਲੋਂ ਇਸ ਸਬੰਧੀ ਪੁਖ਼ਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ। ਇਸ ਮੀਟਿੰਗ ਦੀ ਪ੍ਰਧਾਨਗੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਰਨਗੇ, ਜਦੋਂ ਕਿ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਦੇ ਮੁੱਖ ਮੰਤਰੀਆਂ ਦੇ ਨਾਲ-ਨਾਲ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਜੰਮੂ-ਕਸ਼ਮੀਰ, ਲੱਦਾਖ ਅਤੇ ਦਿੱਲੀ ਦੇ ਉਪ ਰਾਜਪਾਲ ਦੇ ਵੀ ਇਸ 'ਚ ਸ਼ਾਮਲ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- 12 ਸਾਲ ਤੱਕ ਵੇਚੀਆਂ ਪ੍ਰੇਮਿਕਾ ਦੀਆਂ ਅਸ਼ਲੀਲ ਵੀਡੀਓਜ਼, ਪਤਨੀ ਬਣਾਉਣ ਮਗਰੋਂ ਕਰ 'ਤਾ ਵੱਡਾ ਕਾਂਡ
ਮੀਟਿੰਗ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ। ਇਸ ਮੀਟਿੰਗ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਵਲੋਂ ਪਹਿਲਾਂ ਹੀ ਸੀਨੀਅਰ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਨੇ ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਇਸ ਮੀਟਿੰਗ ਵਿਚ ਸ਼ਾਮਲ ਹੋਣ ਵਾਲੇ ਪਤਵੰਤਿਆਂ ਦਾ ਨਿੱਘਾ ਸੁਆਗਤ ਕਰਨ ’ਤੇ ਜ਼ੋਰ ਦਿੱਤਾ। ਮੀਟਿੰਗ ਦੌਰਾਨ ਇਨ੍ਹਾਂ ਸੂਬਿਆਂ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ 'ਤੇ ਵਿਚਾਰ-ਚਰਚਾ ਕੀਤੀ ਜਾਵੇਗੀ। ਇਸ ਮੀਟਿੰਗ 'ਚ ਦੇਸ਼ ਦੇ ਭਖਦੇ ਮਸਲਿਆਂ 'ਤੇ ਗੰਭੀਰਤਾ ਨਾਲ ਚਰਚਾ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਭਾਰਤ-ਕੈਨੇਡਾ ਵਿਚਾਲੇ ਤਣਾਅ ਕਾਰਨ ਹਵਾਈ ਖੇਤਰ ਪ੍ਰਭਾਵਿਤ, ਕਿਰਾਏ ਵਧੇ, ਯਾਤਰੀਆਂ ਦੀ ਗਿਣਤੀ ਘਟੀ
ਇਨ੍ਹਾਂ ਮੁੱਦਿਆਂ 'ਤੇ ਮੁੱਖ ਮੰਤਰੀ ਮਾਨ ਕਰ ਸਕਦੇ ਹਨ ਚਰਚਾ
ਉਮੀਦ ਕੀਤੀ ਜਾ ਰਹੀ ਹੈ ਕਿ ਇਸ ਮੀਟਿੰਗ 'ਚ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਲਈ ਚੰਡੀਗੜ੍ਹ ਦੀ ਮੰਗ ਕਰ ਸਕਦੇ ਹਨ। ਮੁੱਖ ਮੰਤਰੀ ਦੀ ਕੋਸ਼ਿਸ਼ ਹੋਵੇਗੀ ਕਿ ਚੰਡੀਗੜ੍ਹ ਨੂੰ ਸਿਰਫ਼ ਪੰਜਾਬ ਦੀ ਰਾਜਧਾਨੀ ਬਣਾਇਆ ਜਾਵੇ ਅਤੇ ਹਰਿਆਣਾ ਲਈ ਨਵੀਂ ਰਾਜਧਾਨੀ ਬਣਾਈ ਜਾਵੇ।
ਸੂਤਰਾਂ ਦੀ ਮੰਨੀਏ ਤਾਂ ਇਸ ਮੀਟਿੰਗ 'ਚ ਐੱਸ. ਵਾਈ. ਐੱਲ ਦਾ ਮੁੱਦਾ ਉਠ ਸਕਦਾ ਹੈ। ਇਸ ਤਹਿਤ ਪੰਜਾਬ SYL ਦੇ ਫਾਰਮੂਲੇ 'ਤੇ ਯਮੁਨਾ ਤੋਂ ਪਾਣੀ ਦੀ ਮੰਗ ਕਰ ਸਕਦਾ ਹੈ। ਇਸ ਦੇ ਨਾਲ ਹੀ ਮਾਨ ਉਝ ਨਦੀ ਦੇ ਪਾਣੀ ਦਾ ਪਾਕਿਸਤਾਨ ਜਾਣ ਦਾ ਮੁੱਦਾ ਵੀ ਉੱਠ ਸਕਦਾ ਹੈ। ਇਸ ਤੋਂ ਇਲਾਵਾ ਹਿਮਾਚਲ-ਰਾਜਸਥਾਨ 'ਚ ਜ਼ਮੀਨ ਖਰੀਦਣ ਦੀਆਂ ਸ਼ਰਤਾਂ, ਉਡਾਨ ਸਕੀਮ, ਰਾਜਸਥਾਨ ਨਾਲ ਸਬੰਧਤ ਬੀ.ਬੀ.ਐੱਮ.ਬੀ ਦਾ ਮੁੱਦਾ, ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਲਈ ਫੰਡ ਅਤੇ ਸ਼ਾਨਨ ਪਾਵਰ ਪ੍ਰੋਜੈਕਟ ਨੂੰ ਵੀ ਇਸ ਮੀਟਿੰਗ 'ਚ ਉਠਾਇਆ ਜਾ ਸਕਦਾ ਹੈ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗ੍ਰਹਿ ਮੰਤਰੀ ਸ਼ਾਹ ਦੀ ਫੇਰੀ ਤੋਂ ਪਹਿਲਾਂ ਅੰਮ੍ਰਿਤਸਰ ਵਿਸ਼ਾਲ ਕਿਲੇ ’ਚ ਤਬਦੀਲ, ਸੁਰੱਖਿਆ ਏਜੰਸੀਆਂ ਹਾਈ ਅਲਰਟ ’ਤੇ
NEXT STORY