ਨਵੀਂ ਦਿੱਲੀ/ਚੰਡੀਗੜ੍ਹ (ਵੈੱਬ ਡੈਸਕ, ਰਮਨਜੀਤ) : ਪੰਜਾਬ 'ਚ ਹਾਲ ਹੀ 'ਚ ਕਾਂਗਰਸ ਦਾ ਹੱਥ ਛੱਡ ਭਾਜਪਾ 'ਚ ਸ਼ਾਮਲ ਹੋਏ 4 ਆਗੂਆਂ ਨੂੰ ਕੇਂਦਰ ਸਰਕਾਰ ਵੱਲੋਂ ਐਕਸ ਸ਼੍ਰੇਣੀ ਦੀ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਪੰਜਾਬ 'ਚ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਅਮਰਜੀਤ ਸਿੰਘ ਟਿੱਕਾ ਸਮੇਤ ਭਾਜਪਾ ਦੇ 4 ਆਗੂਆਂ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ ਐਕਸ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਹੈ। ਇਨ੍ਹਾਂ ਆਗੂਆਂ ਦੀ ਜਾਨ ਨੂੰ ਖ਼ਤਰਾ ਦੱਸਿਆ ਜਾ ਰਿਹਾ ਹੈ। ਇਹੀ ਕਾਰਨ ਹੈ ਕਿ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਇਨ੍ਹਾਂ ਚਾਰਾਂ ਨੂੰ ਸੁਰੱਖਿਆ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਲੁਧਿਆਣਾ : ਜੰਗਲ 'ਚ ਗੱਦੇ ਵਿਛਾ ਗੰਦਾ ਧੰਦਾ ਕਰਦੀਆਂ ਔਰਤਾਂ ਦੀ ਵੀਡੀਓ ਵਾਇਰਲ, ਪਈਆਂ ਭਾਜੜਾਂ ਜਦੋਂ...(ਤਸਵੀਰਾਂ)
ਇਨ੍ਹਾਂ ਚਾਰ ਆਗੂਆਂ ਨੂੰ ਦਿੱਤੀ ਗਈ ਐਕਸ ਕੈਟਾਗਰੀ ਦੀ ਸੁਰੱਖਿਆ
ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ
ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ
ਸਾਬਕਾ ਵਿਧਾਇਕ ਜਗਦੀਪ ਸਿੰਘ ਨਕਾਈ
ਅਮਰਜੀਤ ਸਿੰਘ ਟਿੱਕਾ
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ, ਪਰਾਲੀ ਦੇ ਨਿਪਟਾਰੇ ਲਈ ਹਰ ਪਿੰਡ 'ਚ ਮੁਹੱਈਆ ਕਰਵਾਈ ਜਾਵੇਗੀ ਮਸ਼ੀਨਰੀ
ਹੁਣ ਇਨ੍ਹਾਂ ਆਗੂਆਂ ਨੂੰ ਪੈਰਾਮਿਲਟਰੀ ਫੋਰਸ (ਸੀ. ਆਰ. ਪੀ. ਐੱਫ.) ਦੇ ਜਵਾਨ ਸੁਰੱਖਿਆ ਦੇਣਗੇ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਪੰਜਾਬ ਦੇ 5 ਭਾਜਪਾ ਆਗੂਆਂ ਨੂੰ ਸੁਰੱਖਿਆ ਦਿੱਤੀ ਸੀ। ਇਹ ਸਾਰੇ ਆਗੂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਭਾਜਪਾ 'ਚ ਸ਼ਾਮਲ ਹੋਏ ਸਨ। ਇਨ੍ਹਾਂ 'ਚ ਸਾਬਕਾ ਸੰਸਦ ਮੈਂਬਰ ਅਮਰੀਕ ਸਿੰਘ ਅਲੀਵਾਲ, ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ, ਸਾਬਕਾ ਵਿਧਆਇਕ ਹਰਚੰਦ ਕੌਰ, ਸਾਬਕਾ ਵਿਧਾਇਕ ਪ੍ਰੇਮ ਮਿੱਤਲ ਅਤੇ ਕਮਲਦੀਪ ਸੈਣੀ ਸ਼ਾਮਲ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਚੰਡੀਗੜ੍ਹ 'ਚ ਵੱਖਰੀ ਵਿਧਾਨ ਸਭਾ ਬਣਾਉਣ ਨੂੰ ਲੈ ਕੇ ਮਜੀਠੀਆ ਦੀ ਹਰਿਆਣਾ ਸਰਕਾਰ ਨੂੰ ਚਿਤਾਵਨੀ
NEXT STORY