ਪਠਾਨਕੋਟ, (ਸ਼ਾਰਦਾ)- ਸੁਜਾਨਪੁਰ ਦੇ ਮੁਹੱਲਾ ਸ਼ਹੀਦ ਭਗਤ ਸਿੰਘ ਨਗਰ ’ਚ ਬੀਤੀ ਰਾਤ ਚੋਰਾਂ ਨੇ ਇਕ ਘਰ ’ਚੋਂ ਗਹਿਣੇ ਤੇ ਨਕਦੀ ਚੋਰੀ ਹੋਣ ਦਾ ਸਮਾਚਾਰ ਮਿਲਿਆ ਹੈ।
ਇਸ ਸਬੰਧੀ ਪੀਡ਼ਤ ਅਸ਼ਵਨੀ ਕੁਮਾਰ ਤੇ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਬੀਤੀ ਰਾਤ ਲਗਭਗ 9.45 ਵਜੇ ਦੇ ਕਰੀਬ ਉਨ੍ਹਾਂ ਦਾ ਪੂਰਾ ਪਰਿਵਾਰ ਖਾਣਾ ਖਾਣ ਲਈ ਮਲਿਕਪੁਰ ਕੋਲ ਇਕ ਢਾਬੇ ’ਤੇ ਗਿਆ ਹੋਇਆ ਸੀ ਜਦੋਂ ਰਾਤ ਨੂੰ 11.45 ਵਜੇ ਦੇ ਕਰੀਬ ਉਹ ਘਰ ਪੁੱਜੇ ਤਾਂ ਦੇਖਿਆ ਕਿ ਚੋਰਾਂ ਨੇ ਘਰ ਦੀ ਕੰਧ ਟੱਪ ਕੇ ਮੇਨ ਦਰਵਾਜੇ ਨੂੰ ਤੋਡ਼ਿਆ ਹੋਇਆ ਸੀ। ਜਦੋਂ ਉਨ੍ਹਾਂ ਕਮਰੇ ਅੰਦਰ ਜਾ ਕੇ ਦੇਖਿਆ ਤਾਂ ਅਲਮਾਰੀਆਂ ਖੁੱਲੀਆਂ ਹੋਈਆਂ ਸਨ ਅਤੇ ਸਾਮਾਨ ਖਿਲਰਿਆ ਪਿਆ ਸੀ, ਜਿਸ ’ਤੇ ਉਨ੍ਹਾਂ ਇਸ ਦੀ ਸੂਚਨਾ ਸੁਜਾਨਪੁਰ ਥਾਣੇ ’ਚ ਦਿੱਤੀ। ਅਸ਼ਵਨੀ ਤੇ ਰਾਜੇਸ਼ ਨੇ ਦੱਸਿਆ ਕਿ ਚੋਰਾਂ ਨੇ 2 ਸੋਨੇ ਦੇ ਹਾਰ, ਇਕ ਪੈਂਡਲ ਸੈਟ, 2 ਸੋਨੇ ਦੇ ਕਡ਼ੇ, 8 ਸੋਨੇ ਦੀਆਂ ਅੰਗੂਠੀਆਂ, ਇਕ ਲੇਡੀਜ਼ ਸੈੱਟ, ਇਕ ਚੇਨ ਅਤੇ ਅਲਮਾਰੀ ਵਿਚ ਪਈ ਲਗਭਗ 2 ਲੱਖ ਰੁਪਏ ਦੀ ਨਕਦੀ ਲੈ ਕੇ ਫਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਚੋਰ ਉਨ੍ਹਾਂ ਦੇ ਘਰ ਵਿਚ ਪਿਆ 20 ਤੋਲੇ ਤੋਂ ਜ਼ਿਆਦਾ ਦੇ ਗਹਿਣੇ ਲੈ ਗਏ ਹਨ ਜਿਸ ਨਾਲ ਉਨ੍ਹਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ। ਥਾਣੇ ਦੇ ਇੰਚਾਰਜ ਇਕਬਾਲ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪਨਾਹ ਦੇਣ ਵਾਲੇ ਬਰੀ
NEXT STORY