ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਦੇ ਸਰਪੰਚਾਂ ਲਈ ਵੱਡਾ ਐਲਾਨ ਕੀਤਾ ਹੈ। ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਵਿਚ ਆਖਿਆ ਗਿਆ ਹੈ ਕਿ ਪੰਚਾਇਤਾਂ ਦੀ ਆਮਦਨੀ ਦੇ ਆਧਾਰ 'ਤੇ ਸਰਪੰਚਾਂ ਨੂੰ ਮਾਣ ਭੱਤੇ ਦੀ ਅਦਾਇਗੀ ਕੀਤੀ ਜਾਵੇਗੀ। ਫੰਡ ਵਾਲੀਆਂ ਪੰਚਾਇਤਾਂ ਜਿਨ੍ਹਾਂ ਪੰਚਾਇਤਾਂ ਕੋਲ ਆਪਣੇ ਫੰਡ ਮੌਜੂਦ ਹਨ ਅਤੇ ਆਮਦਨੀ ਦਾ ਸਾਧਨ ਹੈ, ਉਹ ਸਰਪੰਚਾਂ ਦਾ ਮਾਣ ਭੱਤਾ ਖੁਦ ਹੀ ਜਨਰੇਟ ਕਰਕੇ ਅਦਾ ਕਰ ਸਕਦੀਆਂ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਅਹਿਮ ਖ਼ਬਰ, ਜਾਰੀ ਹੋਏ ਨਵੇਂ ਹੁਕਮ
ਇਸ ਤੋਂ ਇਲਾਵਾ ਜਿਹੜੀਆਂ ਪੰਚਾਇਤਾਂ ਕੋਲ ਆਮਦਨੀ ਦਾ ਕੋਈ ਸਾਧਨ ਨਹੀਂ ਹੈ ਜਾਂ ਫੰਡ ਦੀ ਕਮੀ ਹੈ, ਉਨ੍ਹਾਂ ਪੰਚਾਇਤਾਂ ਲਈ ਮਾਣ ਭੱਤੇ ਦਾ ਪ੍ਰਬੰਧ ਬਲਾਕ ਸੰਮਤੀ ਨੂੰ ਕਰਨਾ ਪਵੇਗਾ। ਇਸ ਫੈਸਲੇ ਦਾ ਮਤਲਬ ਹੈ ਕਿ ਪੰਚਾਇਤਾਂ ਨੂੰ ਉਨ੍ਹਾਂ ਦੀ ਵਿੱਤੀ ਸਥਿਤੀ ਦੇ ਆਧਾਰ 'ਤੇ ਮਾਣ ਭੱਤੇ ਲਈ ਵੱਖਰੇ ਤਰੀਕੇ ਨਾਲ ਫੰਡ ਮੁਹੱਈਆ ਕਰਵਾਏ ਜਾਣਗੇ। ਲਿਹਾਜ਼ਾ ਨਾਲ ਸਰਪੰਚਾਂ ਨੂੰ ਵੱਡਾ ਫਾਇਦਾ ਹੋਵੇਗਾ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, SSP ਮਨਿੰਦਰ ਸਿੰਘ ਨੂੰ ਕੀਤਾ ਸਸਪੈਂਡ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਲੁਧਿਆਣਾ, ਕਪੂਰਥਲਾ, ਸ੍ਰੀ ਮੁਕਤਸਰ ਸਾਹਿਬ ਤੇ ਬਰਨਾਲਾ ’ਚ ਕਰਵਾਏ ਲਾਈਟ ਐਂਡ ਸਾਊਂਡ ਸ਼ੋਅ
NEXT STORY