ਫਿਰੋਜ਼ਪੁਰ (ਸੰਨੀ ਚੋਪੜਾ) : ਫਿਰੋਜ਼ਪੁਰ 'ਚ ਇਕ ਵਾਰ ਫਿਰ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ। ਤਾਜ਼ਾ ਮਾਮਲਾ ਪਿੰਡ ਬਾਰੇ ਕੇ ਤੋਂ ਸਾਹਮਣੇ ਆਇਆ ਹੈ, ਜਿਥੇ ਇਕ ਦੁਕਾਨ 'ਤੇ ਕਬਜ਼ਾ ਕਰਨ ਨੂੰ ਲੈ ਕੇ ਦੁਕਾਨ ਮਾਲਕ 'ਤੇ ਜਾਨਲੇਵਾ ਹਮਲਾ ਕੀਤਾ ਗਿਆ ਹੈ। ਘਟਨਾ ਸੀਸੀਟੀਵੀ 'ਚ ਕੈਦ ਹੋ ਚੁੱਕੀ ਹੈ। ਘਟਨਾ ਨੂੰ ਲੈ ਕੇ ਪ੍ਰੈੱਸ ਕਲੱਬ ਫਿਰੋਜ਼ਪੁਰ ਪਹੁੰਚੇ ਪੀੜਤਾਂ ਨੇ ਦੱਸਿਆ ਕਿ ਬੀਤੇ ਦਿਨੀਂ ਕੁਝ ਲੋਕਾਂ ਨੇ ਉਨ੍ਹਾਂ ਦੀ ਦੁਕਾਨ 'ਤੇ ਕਬਜ਼ਾ ਕਰਨ ਦੀ ਨੀਅਤ ਨਾਲ ਤੇਜ਼ਧਾਰ ਹਥਿਆਰਾਂ ਨਾਲ ਉਨ੍ਹਾਂ 'ਤੇ ਹਮਲਾ ਕਰ ਦਿੱਤਾ, ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੈ।
ਇਹ ਵੀ ਪੜ੍ਹੋ : ਪੰਜਾਬ ਦੀ ਸ਼ਰਾਬ ਗੁਜਰਾਤ ਤੇ ਰਾਜਸਥਾਨ 'ਚ ਹੁੰਦੀ ਸੀ ਸਪਲਾਈ, ਪੁਲਸ ਨੇ ਘੇਰ ਲਿਆ ਟਰੱਕ
ਇਸ ਮਾਮਲੇ ਨੂੰ ਲੈ ਕੇ ਜਦ ਉਹ ਪੁਲਸ ਚੌਕੀ ਬਾਰੇ ਕੇ ਗਏ ਤਾਂ ਚੌਕੀ ਇੰਚਾਰਜ ਕੁਲਵੰਤ ਸਿੰਘ ਵੱਲੋਂ ਹਮਲਾਵਰਾਂ 'ਤੇ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਪਾਸੋਂ 50 ਹਜ਼ਾਰ ਰੁਪਏ ਦੀ ਮੰਗ ਕੀਤੀ ਗਈ, ਜਿਸ ਤੋਂ ਬਾਅਦ ਉਹ ਪੁਲਸ ਦੇ ਉੱਚ ਅਧਿਕਾਰੀਆਂ ਨੂੰ ਮਿਲੇ ਤੇ ਆਪਣੀਆਂ ਦਰਖਾਸਤਾਂ ਦਿੱਤੀਆਂ ਪਰ ਅਜੇ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਮੰਗ ਕੀਤੀ ਕਿ ਹਮਲਾਵਰਾਂ 'ਤੇ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਵੇ ਕਿਉਂਕਿ ਉਨ੍ਹਾਂ ਨੂੰ ਜਾਨ-ਮਾਲ ਦਾ ਖਤਰਾ ਹੈ। ਮਾਮਲੇ ਨੂੰ ਲੈ ਕੇ ਜਦੋਂ ਥਾਣਾ ਸਦਰ ਦੇ ਐੱਸ.ਐੱਚ.ਓ. ਗੁਰਮੀਤ ਸਿੰਘ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਮੀਡੀਆ ਤੋਂ ਦੂਰੀ ਬਣਾਉਂਦੇ ਨਜ਼ਰ ਆਏ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਬਾਲ ਦਿਵਸ ’ਤੇ ਸਿੱਖਿਆ ਵਿਭਾਗ ਕਰੇਗਾ ਨਵੀਂ ਪਹਿਲ, ਹਰੇਕ ਸਰਕਾਰੀ ਸਕੂਲ ਦਾ ਤਿਆਰ ਹੋਵੇਗਾ ਆਪਣਾ ਮੈਗਜ਼ੀਨ
NEXT STORY