ਜਲੰਧਰ (ਸੋਨੂੰ)- ਹੁਸ਼ਿਆਰਪੁਰ ਰੋਡ 'ਤੇ ਇਕ ਪੈਲੇਸ ਵਿੱਚ ਭਾਰੀ ਹੰਗਾਮਾ ਵੇਖਣ ਨੂੰ ਮਿਲਿਆ। ਉੱਥੇ ਤਾਇਨਾਤ ਬਾਊਂਸਰਾਂ ਨੇ ਰਿਹਾਨ ਬੈਂਡ ਪਾਰਟੀ ਦੇ ਮੈਂਬਰਾਂ ਅਤੇ ਉਨ੍ਹਾਂ ਦੇ ਨਾਲ ਆਏ ਇਕ ਬੱਚੇ 'ਤੇ ਹਮਲਾ ਕੀਤਾ। ਪੀੜਤ ਨੇ ਦੱਸਿਆ ਕਿ ਉਹ ਕਪੂਰਥਲਾ ਤੋਂ ਆਏ ਰਿਹਾਨ ਬੈਂਡ ਦੇ ਮੈਂਬਰ ਹਨ। ਉਨ੍ਹਾਂ ਕਿਹਾ ਕਿ ਕਿਸੇ ਨੇ ਉਸ ਦੀ ਮਦਦ ਨਹੀਂ ਕੀਤੀ ਅਤੇ ਜਦੋਂ ਸਬੂਤ ਦੇ ਤੌਰ 'ਤੇ ਉਹ ਵੀਡੀਓ ਬਣਾਉਣ ਲੱਗੇ ਤਾਂ ਉਨ੍ਹਾਂ ਨੇ ਝਗੜਾ ਕੀਤਾ ਅਤੇ ਉਸ ਕੋਲੋਂ ਮੋਬਾਇਲ ਫੋਨ ਖੋਹ ਲਿਆ, ਜੋਕਿ ਸੀ. ਸੀ. ਟੀ. ਵੀ. ਵਿੱਚ ਕੈਦ ਹੋ ਗਿਆ ਸੀ।
ਵਿਆਹ ਲਈ ਪਾਰਟੀ ਵੀ ਕਪੂਰਥਲਾ ਤੋਂ ਰਮਾਡਾ ਹੋਟਲ ਨੇੜੇ ਆਈ ਸੀ। ਦੋਸ਼ ਹੈ ਕਿ ਮਾਮੂਲੀ ਝਗੜੇ ਤੋਂ ਬਾਅਦ ਬਾਊਂਸਰਾਂ ਨੇ ਗੁੰਡਾਗਰਦੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਅਤੇ ਬਜ਼ੁਰਗ ਬੈਂਡ ਮਾਸਟਰ ਦੀ ਪੱਗ ਉਤਾਰਨ ਦੀ ਧਮਕੀ ਦਿੱਤੀ। ਦੋਸ਼ ਹੈ ਕਿ ਪਾਰਟੀ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ। ਝਗੜੇ ਦੌਰਾਨ ਇਕ ਵਿਅਕਤੀ ਨੂੰ ਬੇਰਹਿਮੀ ਨਾਲ ਕੁੱਟਿਆ ਗਿਆ ਅਤੇ ਸੱਤ ਤੋਂ ਅੱਠ ਲੋਕਾਂ ਨੇ ਇਕ ਬੱਚੇ 'ਤੇ ਹਮਲਾ ਕੀਤਾ, ਜੋ ਇਸ ਸਮੇਂ ਸਿਵਲ ਹਸਪਤਾਲ ਵਿੱਚ ਇਲਾਜ ਅਧੀਨ ਹੈ। ਘਟਨਾ ਦੀ ਜਾਣਕਾਰੀ ਮਿਲਣ 'ਤੇ ਪੁਲਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ: Punjab: ਪ੍ਰਾਪਰਟੀ ਵਾਲਿਆਂ ਲਈ ਵੱਡੀ ਖ਼ਬਰ! ਟੈਕਸ ਵਸੂਲੀ ਨੂੰ ਲੈ ਕੇ ਨਵੇਂ ਹੁਕਮ ਜਾਰੀ

ਪੀੜਤ ਬੈਂਡ ਮਾਸਟਰ ਗ੍ਰੰਥੀ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਬੈਂਡ ਪਾਰਟੀ ਇਕ ਕਲਾਇੰਟ ਦੁਆਰਾ ਬੁੱਕ ਕੀਤੀ ਗਈ ਸੀ। ਜਦੋਂ ਉਹ ਆਪਣੀ ਡਿਊਟੀ ਨਿਭਾਅ ਰਹੇ ਸਨ ਤਾਂ ਉੱਥੇ ਮੌਜੂਦ 7-8 ਬਾਊਂਸਰਾਂ ਨੇ ਉਨ੍ਹਾਂ ਨੂੰ ਬਿਨ੍ਹਾ ਵਜ੍ਹਾ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਵਿਵਾਦ ਉਦੋਂ ਵਧ ਗਿਆ ਜਦੋਂ ਬਾਊਂਸਰਾਂ ਨੇ ਬੈਂਡ ਨੂੰ ਵਜਾਉਣ ਤੋਂ ਰੋਕਿਆ, ਹਾਲਾਂਕਿ ਪਾਰਟੀ ਉਨ੍ਹਾਂ ਨੂੰ ਬੈਂਡ ਵਜਾਉਣ ਲਈ ਕਹਿ ਰਹੀ ਸੀ। ਦੋਸ਼ ਹੈ ਕਿ ਇਸ ਘਟਨਾ ਦੌਰਾਨ ਬਾਊਂਸਰਾਂ ਨੇ ਇਕ ਛੋਟੇ ਬੱਚੇ ਨੂੰ ਨਿਸ਼ਾਨਾ ਬਣਾਇਆ, ਉਸ ਨੂੰ ਪੌੜੀਆਂ ਤੋਂ ਹੇਠਾਂ ਖਿੱਚਿਆ, ਅਤੇ ਲੱਤਾਂ ਅਤੇ ਮੁੱਕਿਆਂ ਨਾਲ ਬੇਰਹਿਮੀ ਨਾਲ ਕੁੱਟਿਆ।
ਇਹ ਵੀ ਪੜ੍ਹੋ: ਜਲੰਧਰ 'ਚ ਸਪੋਰਟਸ ਦੀ ਦੁਕਾਨ 'ਤੇ ਹੋਈ ਲੁੱਟ ਦੇ ਮਾਮਲੇ 'ਚ ਨਵਾਂ ਮੋੜ! ਬਜ਼ੁਰਗ ਦਾ ਕੀਤਾ ਕਤਲ, ਤੇ ਫਿਰ...
ਪੀੜਤ ਨੇ ਭਾਵੁਕ ਹੋ ਕੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਬੱਚੇ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਬਾਊਂਸਰਾਂ ਨੇ ਉਸ ਨਾਲ ਵੀ ਬਦਸਲੂਕੀ ਕੀਤੀ। ਬਾਊਂਸਰਾਂ ਨੇ ਬਜ਼ੁਰਗ ਨੂੰ ਧਮਕੀ ਦਿੰਦੇ ਹੋਏ ਕਿਹਾ ਕਿ ਤੁਸੀਂ ਸਰਦਾਰ ਹੋ, ਅਸੀਂ ਤੁਹਾਡਾ ਸਤਿਕਾਰ ਕਰਦੇ ਹਾਂ ਨਹੀਂ ਤਾਂ ਅਸੀਂ ਤੁਹਾਡੀ ਪੱਗ ਉਤਾਰ ਕੇ ਤੁਹਾਡੇ ਹੱਥ ਵਿਚ ਦੇ ਦੇਵਾਂਗੇ। ਪੀੜਤ ਦਾ ਦਾਅਵਾ ਹੈ ਕਿ ਉਹ ਗੁਰੂ ਘਰ ਦੇ ਸੇਵਕ (ਗ੍ਰੰਥੀ) ਹਨ ਅਤੇ ਆਪਣੀ ਪੱਗ ਦੀ ਇੱਜ਼ਤ ਦੀ ਰੱਖਿਆ ਲਈ ਪਿੱਛੇ ਹਟ ਗਏ ਤਾਂਕਿ ਮਰਿਆਦਾ ਬਣੀ ਰਹੀ।
ਇਹ ਵੀ ਪੜ੍ਹੋ: ਅਗਲੇ 24 ਘੰਟੇ ਅਹਿਮ! ਅਚਾਨਕ ਖੜਕਣ ਲੱਗੇ ਪੰਜਾਬੀਆਂ ਦੇ ਫੋਨ, 27 ਜਨਵਰੀ ਤੱਕ Alert ਜਾਰੀ
ਜਦੋਂ ਬਾਊਂਸਰਾਂ ਦੀ ਗੁੰਡਾਗਰਦੀ ਵਧ ਗਈ ਤਾਂ ਪੀੜਤ ਨੇ ਸਬੂਤ ਵਜੋਂ ਆਪਣੇ ਮੋਬਾਇਲ ਫੋਨ ਨਾਲ ਵੀਡੀਓ ਬਣਾਉਣ ਦੀ ਕੋਸ਼ਿਸ਼ ਕੀਤੀ। ਬਾਊਂਸਰਾਂ ਨੇ ਤੁਰੰਤ ਉਸ ਦਾ ਮੋਬਾਇਲ ਫੋਨ ਖੋਹਣ ਦੀ ਕੋਸ਼ਿਸ਼ ਕੀਤੀ ਅਤੇ ਉਸ 'ਤੇ ਹਮਲਾ ਕੀਤਾ। ਪੀੜਤ ਦੇ ਅਨੁਸਾਰ ਪੈਲੇਸ ਦੇ ਮੈਨੇਜਰ ਨੇ ਉਨ੍ਹਾਂ ਦੀ ਮਦਦ ਕਰਨ ਦੀ ਬਜਾਏ, ਉਨ੍ਹਾਂ ਨੂੰ ਹੀ ਉੱਥੋਂ ਜਾਣ ਲਈ ਕਿਹਾ। ਘਟਨਾ ਦੀ ਸੂਚਨਾ ਮਿਲਣ 'ਤੇ ਪੁਲਸ ਮੌਕੇ 'ਤੇ ਪਹੁੰਚੀ। ਪੀੜਤਾਂ ਨੇ ਰਾਮਾ ਮੰਡੀ ਪੁਲਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਬੈਂਡ ਪਾਰਟੀ ਦਾ ਕਹਿਣਾ ਹੈ ਕਿ ਉਹ ਸਿਰਫ਼ ਆਪਣੀ ਰੋਜ਼ੀ-ਰੋਟੀ ਕਮਾਉਣ ਲਈ ਉੱਥੇ ਸਨ ਪਰ ਉਨ੍ਹਾਂ ਨਾਲ ਅਪਰਾਧੀਆਂ ਵਰਗਾ ਵਿਵਹਾਰ ਕੀਤਾ ਗਿਆ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਹ ਪੈਲੇਸ ਦੇ ਸੀ. ਸੀ. ਟੀ. ਵੀ. ਫੁਟੇਜ ਦੀ ਜਾਂਚ ਕਰੇ ਅਤੇ ਇਕ ਮਾਸੂਮ ਬੱਚੇ ਅਤੇ ਇਕ ਬਜ਼ੁਰਗ ਵਿਅਕਤੀ ਦੀ ਪੱਗ ਦਾ ਅਪਮਾਨ ਕਰਨ ਵਾਲੇ ਬਾਊਂਸਰਾਂ ਵਿਰੁੱਧ ਸਖ਼ਤ ਕਾਰਵਾਈ ਕਰੇ।
ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 25 ਤੇ 26 ਜਨਵਰੀ ਨੂੰ ਬੰਦ ਰਹਿਣਗੀਆਂ ਇਹ ਦੁਕਾਨਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
26 ਜਨਵਰੀ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੋਵੇਗਾ ਫਰੀ
NEXT STORY