ਲੁਧਿਆਣਾ (ਰਾਮ) : ਤਾਜਪੁਰ ਰੋਡ ’ਤੇ ਦਿਨ-ਦਿਹਾੜੇ ਇਕ ਸਨਸਨੀਖੇਜ਼ ਘਟਨਾ ਸਾਹਮਣੇ ਆਈ, ਜਦੋਂ 4 ਅਣਪਛਾਤੇ ਹਮਲਾਵਰਾਂ ਨੇ ਮੋਟਰਸਾਈਕਲ ਸਵਾਰ 2 ਲੋਕਾਂ ’ਤੇ ਹਮਲਾ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਜਮਾਲਪੁਰ ਥਾਣਾ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਮਲਾਵਰਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਪਰ ਸ਼ਿਕਾਇਤ ਦੇ ਆਧਾਰ ’ਤੇ ਕਾਕਾ ਡੇਅਰੀ (ਪਿੰਡ ਤਾਜਪੁਰ) ਦੇ ਸ਼ੱਕੀ ਮਾਲਕ ਅਤੇ 4 ਅਣਪਛਾਤੇ ਵਿਅਕਤੀਆਂ ਵਿਰੁੱਧ ਐੱਫ. ਆਈ. ਆਰ. ਦਰਜ ਕਰ ਲਈ ਗਈ ਹੈ। ਪੁਲਸ ਦਾ ਕਹਿਣਾ ਹੈ ਕਿ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਮਦਦ ਨਾਲ ਦੋਸ਼ੀਆਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : ਭਾਰਤ 'ਚ ਜਲਦੀ ਹੋਵੇਗੀ 'ਸਟਾਰਲਿੰਕ' ਦੀ ਐਂਟਰੀ, ਪਿੰਡ-ਸ਼ਹਿਰ ਹਰ ਥਾਂ ਚੱਲੇਗਾ ਹਾਈ-ਸਪੀਡ ਇੰਟਰਨੈੱਟ
ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਗੁਰੂ ਰਾਮਦਾਸ ਨਗਰ ਤਾਜਪੁਰ ਰੋਡ ਦਾ ਰਹਿਣ ਵਾਲਾ ਨਿਰਮਲ ਸਿੰਘ 29 ਜੂਨ ਨੂੰ ਆਪਣੇ ਦੋਸਤ ਚਰਨਜੀਤ ਸਿੰਘ ਨਾਲ ਮੋਟਰਸਾਈਕਲ ’ਤੇ ਤਾਜਪੁਰ ਪੁਲ ਪਾਰ ਕਰ ਰਿਹਾ ਸੀ। ਪੀੜਤਾਂ ਅਨੁਸਾਰ ਅਚਾਨਕ ਪਿਛੋਂ ਤੇਜ਼ ਰਫ਼ਤਾਰ ਨਾਲ ਆ ਰਹੀ ਇਕ ਬੋਲੈਰੋ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵੇਂ ਹੇਠਾਂ ਡਿੱਗ ਪਏ। ਇਸ ਤੋਂ ਬਾਅਦ ਕਾਰ ਵਿਚ ਸਵਾਰ 4 ਅਣਪਛਾਤੇ ਨੌਜਵਾਨਾਂ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਉਨ੍ਹਾਂ ਨੂੰ ਬੇਰਹਿਮੀ ਨਾਲ ਕੁੱਟਣਾ ਸ਼ੁਰੂ ਕਰ ਦਿੱਤਾ। ਪੀੜਤ ਨਿਰਮਲ ਸਿੰਘ ਨੇ ਪੁਲਸ ਨੂੰ ਆਪਣੇ ਬਿਆਨ ’ਚ ਦੱਸਿਆ ਕਿ ਰੌਲਾ ਪਾਉਣ ’ਤੇ ਵੀ ਹਮਲਾਵਰ ਨਹੀਂ ਰੁਕੇ, ਸਗੋਂ ਉਸ ਤੋਂ 10,000 ਰੁਪਏ ਨਕਦੀ ਅਤੇ ਘੜੀ ਖੋਹ ਲਈ, ਜਦੋਂਕਿ ਉਸ ਦੇ ਦੋਸਤ ਚਰਨਜੀਤ ਸਿੰਘ ਦੀ ਜੇਬ ’ਚੋਂ 13,000 ਰੁਪਏ ਵੀ ਖੋਹ ਲਏ। ਇੰਨਾ ਹੀ ਨਹੀਂ, ਹਮਲਾਵਰ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੰਦੇ ਹੋਏ ਮੌਕੇ ਤੋਂ ਭੱਜ ਗਏ।
ਦਿਨ-ਦਿਹਾੜੇ ਵਾਪਰੀ ਇਸ ਘਟਨਾ ਨੇ ਤਾਜਪੁਰ ਰੋਡ ਅਤੇ ਆਸ-ਪਾਸ ਦੇ ਇਲਾਕਿਆਂ ’ਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਸਥਾਨਕ ਨਿਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਲਾਕੇ ’ਚ ਗਸ਼ਤ ਵਧਾਈ ਜਾਵੇ ਅਤੇ ਅਪਰਾਧੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕੀਤਾ ਜਾਵੇ। ਉਧਰ, ਜਮਾਲਪੁਰ ਥਾਣੇ ਦੀ ਐੱਸ. ਐੱਚ. ਓ. ਬਲਵਿੰਦਰ ਕੌਰ ਨੇ ਕਿਹਾ ਕਿ ਮਾਮਲਾ ਗੰਭੀਰ ਹੈ। ਪੀੜਤਾਂ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕੀਤਾ ਗਿਆ ਹੈ। ਅਣਪਛਾਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਅੱਜ ਅਸਮਾਨੀ ਬਿਜਲੀ ਡਿੱਗਣ ਦਾ ਖ਼ਤਰਾ! ਮੀਂਹ-ਹਨੇਰੀ ਦੀ ਵੀ ਸੰਭਾਵਨਾ; ਵਿਭਾਗ ਵੱਲੋਂ ਅਲਰਟ ਜਾਰੀ
NEXT STORY