ਫਿਰੋਜ਼ਪੁਰ (ਸੰਨੀ) : ਭਾਰਤ-ਪਾਕਿਸਤਾਨ ਵਿਚਕਾਰ ਤਣਾਅ ਵਿਚਾਲੇ ਯੁੱਧ ਦਾ ਮਾਹੌਲ ਬਣਿਆ ਹੋਇਆ ਹੈ। ਇਸ ਦੇ ਮੱਦੇਨਜ਼ਰ ਭਲਕੇ ਪੂਰੇ ਪੰਜਾਬ 'ਚ ਰਾਤ 9 ਤੋਂ 9.30 ਵਜੇ ਤੱਕ ਹੂਟਰ ਵੱਜਣਗੇ ਅਤੇ ਮੌਕ ਡਰਿੱਲ ਕੀਤੀ ਜਾਵੇਗੀ ਅਤੇ ਬਲੈਕ ਆਊਟ ਹੋ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਚੜ੍ਹਦੀ ਸਵੇਰ ਵਾਪਰਿਆ ਭਿਆਨਕ ਹਾਦਸਾ, ਰੇਹੜੀ ਵਾਲੇ ਨੂੰ ਘੜੀਸਦੀ ਲੈ ਗਈ ਕਾਰ
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਭਲਕੇ ਮੌਕ ਡਰਿੱਲ ਦੇ ਮੱਦੇਨਜ਼ਰ ਫਿਰੋਜ਼ਪੁਰ 'ਚ ਅੱਜ ਸ਼ਾਮ ਨੂੰ 7 ਵਜੇ ਤੋਂ 7.15 ਵਜੇ ਤੱਕ ਸਾਰੇ ਹੂਟਰ ਚਲਾ ਕੇ ਚੈੱਕ ਕੀਤੇ ਜਾਣਗੇ ਤਾਂ ਜੋ ਜੇਕਰ ਕੋਈ ਐਮਰਜੈਂਸੀ ਹੋਵੇ ਤਾਂ ਉਨ੍ਹਾਂ ਨੂੰ ਤੁਰੰਤ ਚਲਾਇਆ ਜਾ ਸਕੇ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਨੂੰ ਅੱਜ ਮਿਲਣ ਜਾ ਰਹੀ ਵੱਡੀ ਖ਼ੁਸ਼ਖ਼ਬਰੀ, ਮਾਨ ਸਰਕਾਰ ਨੇ ਚੁੱਕਿਆ ਅਹਿਮ ਕਦਮ
ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਇਹ ਸਿਰਫ ਇਕ ਅਭਿਆਸ ਹੈ। ਉਨ੍ਹਾਂ ਕਿਹਾ ਕਿ ਭਲਕੇ ਲੋਕ ਆਪਣੇ ਘਰਾਂ 'ਚ ਰਹਿਣ ਅਤੇ ਆਪਣੀਆਂ ਲਾਈਟਾਂ, ਇਨਵਰਟਰ ਅਤੇ ਜਰਨੇਟਰ ਨਾ ਚਲਾਉਣ। ਉਨ੍ਹਾਂ ਕਿਹਾ ਕਿ ਪੂਰਾ ਪੁਲਸ ਪ੍ਰਸ਼ਾਸਨ ਸੜਕਾਂ 'ਤੇ ਰਹੇਗਾ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਨਾਲ ਡਰਨ ਦੀ ਕੋਈ ਲੋੜ ਨਹੀਂ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਇਨ੍ਹਾਂ ਲਾਇਸੈਂਸ ਧਾਰਕਾਂ ਲਈ ਜਾਰੀ ਹੋਏ ਨਵੇਂ ਹੁਕਮ, ਪੜ੍ਹੋ ਪੂਰੀ ਖ਼ਬਰ
NEXT STORY