ਦਸੂਹਾ (ਹਰਵਿੰਦਰ ਸਿੰਘ) : ਅੱਜ ਦਸੂਹਾ ਥਾਣੇ ’ਚ ਤਾਇਨਾਤ ਏ. ਐੱਸ. ਆਈ. ਜਸਵੀਰ ਸਿੰਘ ਦੀ ਇਕ ਸੜਕ ਹਾਦਸੇ ’ਚ ਦਰਦਨਾਕ ਮੌਤ ਹੋ ਗਈ। ਇਸ ਸਬੰਧੀ ਥਾਣਾ ਦਸੂਹਾ ਦੇ ਐੱਸ. ਐੱਚ. ਓ. ਬਲਵਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਹ ਦਸੂਹਾ-ਹਾਜੀਪੁਰ ਚੌਕ ਵਿਚ ਡਿਊਟੀ ’ਤੇ ਤਾਇਨਾਤ ਸਨ। ਅੱਜ ਸਵੇਰੇ ਜਦੋਂ ਉਹ ਡਿਊਟੀ ਤੋਂ ਵਾਪਸ ਥਾਣਾ ਦਸੂਹਾ ਵੱਲ ਆ ਰਹੇ ਸਨ ਤਾਂ ਇਕ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੇ ਪਰਿਵਾਰ ਨੂੰ ਸੂਚਿਤ ਕਰਨ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਦਸੂਹਾ ਦੇ ਸਿਵਲ ਹਸਪਤਾਲ ’ਚ ਪੋਸਟਮਾਰਟਮ ਲਈ ਰੱਖਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ : ਪੁਰਾਣੇ ਦਿਨ ਯਾਦ ਕਰਦਿਆਂ ਬੋਲੇ PM ਮੋਦੀ, ‘30 ਸਾਲ ਪਹਿਲਾਂ ਆਇਆ ਸੀ ਅਮਰੀਕਾ, ਬਾਹਰੋਂ ਦੇਖਿਆ ਵ੍ਹਾਈਟ ਹਾਊਸ’
ਉਹ ਥਾਣਾ ਮੁਕੇਰੀਆਂ ਦੇ ਪਿੰਡ ਮਹਿੰਦੀਪੁਰ ਦੇ ਵਸਨੀਕ ਸਨ। ਉਨ੍ਹਾਂ ਦਾ ਪੁੱਤ ਏਅਰ ਫੋਰਸ ਵਿਚ ਨੌਕਰੀ ਕਰ ਰਿਹਾ ਹੈ। ਇਸ ਮੌਕੇ ਦਸੂਹਾ ਦੇ ਐੱਸ. ਐੱਚ. ਓ. ਬਲਵਿੰਦਰ ਸਿੰਘ ਨੇ ਦੱਸਿਆ ਕਿ ਸਾਡੇ ਪੁਲਸ ਮੁਲਾਜ਼ਮ ਦੀ ਅਚਾਨਕ ਮੌਤ ਨਾਲ ਪੁਲਸ ਵਿਭਾਗ ਨੂੰ ਬਹੁਤ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਲੋਕਾਂ ਦੇ ਮਸਲੇ ਹੱਲ ਕਰਨ ਲਈ ਤੱਤਪਰ ਰਹਿੰਦੇ ਸਨ, ਜਿਸ ਕਾਰਨ ਇਲਾਕਾ ਨਿਵਾਸੀਆਂ ਨੂੰ ਉਨ੍ਹਾਂ ਦੀ ਘਾਟ ਸਦਾ ਹੀ ਰੜਕਦੀ ਰਹੇਗੀ। ਉਨ੍ਹਾਂ ਕਿਹਾ ਕਿ ਪੁਲਸ ਅਣਪਛਾਤੇ ਵਾਹਨ ਦੀ ਭਾਲ ਲਈ ਸੀ. ਸੀ. ਟੀ. ਵੀ. ਰਾਹੀਂ ਜਾਂਚ ਕਰ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ : ਬਿਜਲੀ ਦੀ ਸਪਲਾਈ ਨੂੰ ਲੈ ਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦਾ ਅਹਿਮ ਬਿਆਨ
ਸੂਬੇ ਦੇ 3.50 ਲੱਖ ਪੈਨਸ਼ਨਰਾਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ
NEXT STORY