ਜਲੰਧਰ/ਫਗਵਾੜਾ (ਸੋਨੂੰ)-ਲੁਧਿਆਣਾ-ਜਲੰਧਰ ਜੀ. ਟੀ. ਰੋਡ 'ਤੇ ਸ਼ੂਗਰ ਮਿੱਲ ਚੌਕ 'ਤੇ ਬੀਤੀ ਦੇਰ ਰਾਤ ਇਕ ਭਿਆਨਕ ਹਾਦਸਾ ਵਾਪਰ ਗਿਆ। ਸ਼ੂਗਰ ਮਿਲ ਚੌਕ 'ਤੇ ਇਕ ਟਿੱਪਰ ਦੀ ਟੱਕਰ ਅੱਗੇ ਚੱਲ ਰਹੇ ਇਕ ਵੱਡੇ ਟਰੱਕ ਨਾਲ ਹੋ ਗਈ। ਸੂਤਰਾਂ ਤੋਂ ਪਤਾ ਚੱਲਦਾ ਹੈ ਕਿ ਸਾਹਮਣੇ ਵਾਲੇ ਟਰੱਕ ਨੇ ਅਚਾਨਕ ਬ੍ਰੇਕ ਲਗਾਈ ਅਤੇ ਪਿੱਛੇ ਤੋਂ ਆ ਰਹੇ ਟਿੱਪਰ ਨੇ ਸਿੱਧੇ ਟਰੱਕ ਨਾਲ ਟਕਰਾ ਗਿਆ, ਜਿਸ ਕਾਰਨ ਇਹ ਭਿਆਨਕ ਹਾਦਸਾ ਵਾਪਰਿਆ। ਸਾਹਮਣੇ ਵਾਲੀ ਗੱਡੀ ਦਾ ਡਰਾਈਵਰ ਹਾਦਸੇ ਤੋਂ ਬਾਅਦ ਮੌਕੇ ਤੋਂ ਫਰਾਰ ਗਿਆ ਹੈ।
ਇਹ ਵੀ ਪੜ੍ਹੋ: Punjab: ਮੈਂ ਤੇਰੇ ਲਈ ਮਰ ਰਹੀ...ਵੀਡੀਓ ਬਣਾ ਵਿਆਹੁਤਾ ਨੇ ਸਾਬਕਾ ਸਰਪੰਚ ਬਾਰੇ ਕੀਤੇ ਹੈਰਾਨੀਜਨਕ ਖ਼ੁਲਾਸੇ

ਟੱਕਰ ਇੰਨੀ ਭਿਆਨਕ ਸੀ ਕਿ ਟਰੱਕ ਡਰਾਈਵਰ ਗੱਡੀ ਦੇ ਅੰਦਰ ਫਸ ਗਿਆ ਅਤੇ ਥੋੜ੍ਹੀ ਦੇਰ ਲਈ ਜਾਨ ਬਚਾਉਣ ਲਈ ਸੰਘਰਸ਼ ਕਰਦਾ ਰਿਹਾ। ਹਾਲਾਂਕਿ ਇਸ ਮੁਸ਼ਕਿਲ ਸਮੇਂ 'ਚ ਲੋਕਾਂ ਨੇ ਆਪਣੀ ਡਿਊਟੀ ਨਿਭਾਈ। ਮੌਜੂਦ ਲੋਕਾਂ ਨੇ ਤੁਰੰਤ ਗੱਡੀਆਂ ਰੋਕ ਕੇ ਮਦਦ ਲਈ ਹੱਥ ਵਧਾਇਆ। ਲਗਭਗ ਅੱਧੇ ਘੰਟੇ ਦੀ ਜੱਦੋ-ਜਹਿਦ ਮਗਰੋਂ ਰੱਸੀਆਂ ਅਤੇ ਸਮੂਹਿਕ ਯਤਨਾਂ ਦੀ ਵਰਤੋਂ ਕਰਕੇ, ਡਰਾਈਵਰ ਨੂੰ ਟਰੱਕ ਤੋਂ ਛੁਡਵਾਇਆ ਗਿਆ। ਡਰਾਈਵਰ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।
ਹੈਰਾਨੀ ਦੀ ਗੱਲ ਹੈ ਕਿ ਇੰਨੀ ਵੱਡੀ ਘਟਨਾ ਦੇ ਬਾਵਜੂਦ ਕੋਈ ਵੀ ਪੁਲਸ ਕਰਮਚਾਰੀ ਮੌਕੇ 'ਤੇ ਨਹੀਂ ਪਹੁੰਚਿਆ ਅਤੇ ਲੋਕਾਂ ਨੇ ਆਪਣੀ ਹਿੰਮਤ ਅਤੇ ਦ੍ਰਿੜਤਾ ਨਾਲ ਪੂਰਾ ਬਚਾਅ ਕਾਰਜ ਕੀਤਾ। ਹਾਦਸੇ 'ਚ ਟਿੱਪਰ ਪੂਰੀ ਤਰ੍ਹਾਂ ਤਬਾਹ ਹੋ ਗਿਆ ਅਤੇ ਜ਼ਖ਼ਮੀ ਵਿਅਕਤੀ ਨੂੰ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੇ ਪੈਰ 'ਚ ਗੰਭੀਰ ਸੱਟਾਂ ਲੱਗੀਆਂ ਹਨ। ਘਟਨਾ ਤੋਂ ਬਾਅਦ ਪੁਲਸ ਹਾਦਸੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ ਦੇ 7 ਜ਼ਿਲ੍ਹਿਆਂ 'ਚ Alert! ਮੌਸਮ ਦੀ 20 ਅਪ੍ਰੈਲ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਜ਼ਿਲ੍ਹੇ ’ਚ ਕਣਕ ਖ਼ਰੀਦ 19 ਹਜ਼ਾਰ ਮੈਟ੍ਰਿਕ ਟਨ ਤੋਂ ਪਾਰ
NEXT STORY