ਨਕੋਦਰ (ਪਾਲੀ)-ਨਕੋਦਰ-ਜਲੰਧਰ ਮਾਰਗ ’ਤੇ ਪਿੰਡ ਮੁੱਧਾਂ ਨੇੜੇ ਪੰਜਾਬ ਰੋਡਵੇਜ਼ ਦੀ ਬੱਸ ਤੇ ਸਕੂਟਰੀ ਵਿਚਾਲੇ ਹੋਈ ਭਿਆਨਕ ਟੱਕਰ ’ਚ ਸਕੂਟਰੀ ਸਵਾਰ 2 ਵਿਅਕਤੀਆਂ ਦੀ ਮੌਕੇ ’ਤੇ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਸੰਤੋਖ ਸਿੰਘ ਪੁੱਤਰ ਪ੍ਰੀਤਮ ਸਿੰਘ ਅਤੇ ਸੁਖਦੇਵ ਸਿੰਘ ਪੁੱਤਰ ਕਰਤਾਰ ਸਿੰਘ ਵਾਸੀਆਨ ਪਿੰਡ ਸ਼ਮਸ਼ਾਬਾਦ, ਨੂਰਮਹਿਲ ਵਜੋਂ ਹੋਈ ਹੈ।
ਸਦਰ ਪੁਲਸ ਨੂੰ ਦਿੱਤੇ ਬਿਆਨ ’ਚ ਨਛੱਤਰ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਪਿੰਡ ਸ਼ਮਸ਼ਾਬਾਦ ਨੇ ਦੱਸਿਆ ਸੰਤੋਖ ਸਿੰਘ ਅਤੇ ਸੁਖਦੇਵ ਸਿੰਘ ਆਪਣੀ ਸਕੂਟਰੀ ’ਤੇ ਜਲੰਧਰ ਦਵਾਈ ਲੈਣ ਲਈ ਜਾ ਰਹੇ ਸਨ। ਜਦੋਂ ਉਹ ਨਕੋਦਰ-ਜਲੰਧਰ ਮਾਰਗ ’ਤੇ ਪਿੰਡ ਮੁੱਧਾਂ ਤੋਂ ਥੋੜ੍ਹਾ ਅੱਗੇ ਮੇਨ ਸੜਕ ਵਿਚ ਬਣੇ ਕੱਟ ਦੇ ਸਾਹਮਣੇ ਪੁੱਜੇ ਤਾਂ ਨਕੋਦਰ ਸਾਈਡ ਵੱਲੋਂ ਇਕ ਪੰਜਾਬ ਰੋਡਵੇਜ਼ ਦੀ ਬੱਸ ਨਾਲ ਐਕਸੀਡੈਂਟ ਹੋਣ ਕਾਰਨ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ- ਜਲੰਧਰ ’ਚ 18 ਅਕਤੂਬਰ ਨੂੰ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਹੋਵੇਗੀ ਅਹਿਮ ਮੀਟਿੰਗ
ਹਾਦਸੇ ਦੀ ਸੂਚਨਾ ਮਿਲਦੇ ਹੀ ਸਦਰ ਥਾਣੇ ’ਚ ਤਾਇਨਾਤ ਏ. ਐੱਸ. ਆਈ. ਕੁਲਵਿੰਦਰ ਸਿੰਘ ਸਮੇਤ ਪੁਲਸ ਪਾਰਟੀ ਮੌਕੇ ’ਤੇ ਪਹੁੰਚੇ, ਜਿਨ੍ਹਾਂ ਨੇ ਹਾਦਸਾਗ੍ਰਸਤ ਵਾਹਨ ਕਬਜ਼ੇ ਵਿਚ ਲੈ ਕੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ, ਜਿਥੋ ਪੋਸਟਮਾਰਟਮ ਉਪਰੰਤ ਲਾਸ਼ਾਂ ਨੂੰ ਪਰਿਵਾਰਕ ਮੈਂਬਰਾਂ ਹਵਾਲੇ ਕਰ ਦਿੱਤਾ ਗਿਆ। ਜਾਂਚ ਅਧਿਕਾਰੀ ਏ. ਐੱਸ. ਆਈ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਬੱਸ ਡਰਾਈਵਰ ਕੁਲਵਿੰਦਰ ਸਿੰਘ ਪੁੱਤਰ ਮੱਲ ਸਿੰਘ ਵਾਸੀ ਪਿੰਡ ਰਾਜੀਆ ਜ਼ਿਲ੍ਹਾ ਬਰਨਾਲਾ ਦੇ ਖਿਲ਼ਾਫ ਥਾਣਾ ਸਦਰ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ ਲਈ ਖ਼ਤਰੇ ਦੀ ਘੰਟੀ, ਲਗਾਤਾਰ ਹੇਠਾਂ ਡਿੱਗ ਰਿਹੈ ਪਾਣੀ ਦਾ ਪੱਧਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਫ਼ਸਲ ਵੱਢਣ ਤੋਂ ਬਾਅਦ ਖੇਤਾਂ ’ਚੋਂ ਮਿਲ ਰਹੇ ਡਰੋਨ, ਇਕੋ ਦਿਨ ’ਚ ਮਿਲੇ 3 ਡਰੋਨ ਤੇ 3 ਕਰੋੜ ਦੀ ਹੈਰੋਇਨ
NEXT STORY