ਹੁਸ਼ਿਆਰਪੁਰ (ਅਮਰੀਕ)- ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਇਕ ਕਲਯੁਗੀ ਪੁੱਤ ਵੱਲੋਂ ਅਜਿਹਾ ਕਾਰਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆ ਰਿਹਾ ਹੈ, ਜਿਸ ਨੇ ਮਾਂ-ਪੁੱਤ ਦੇ ਰਿਸ਼ਤੇ ਨੂੰ ਤਾਰ-ਤਾਰ ਕਰ ਕੇ ਰੱਖ ਦਿੱਤਾ ਹੈ। ਇਹ ਮਾਮਲਾ ਹੁਸ਼ਿਆਰਪੁਰ ਦੇ ਮੁਹੱਲਾ ਦਸ਼ਮੇਸ਼ ਨਗਰ ਦਾ ਹੈ, ਜਿੱਥੋਂ ਦੀ ਗਲ਼ੀ ਨੰਬਰ-5 'ਚ ਇਕ ਕਲਯੁਗੀ ਪੁੱਤ ਨੇ ਆਪਣੀ ਮਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ।
ਜਾਣਕਾਰੀ ਦਿੰਦੇ ਹੋਏ ਗੁਰਦੇਵ ਸਿੰਘ ਨੇ ਦੱਸਿਆ ਕਿ ਉਹ ਫੇਰੀ ਲਗਾਉਣ ਦਾ ਕੰਮ ਕਰਦਾ ਹੈ ਤੇ ਅੱਜ ਵੀ ਰੋਜ਼ ਵਾਂਗ ਉਹ ਫੇਰੀ ਲਗਾਉਣ ਲਈ ਗਿਆ ਹੋਇਆ ਸੀ। ਇਸ ਦੌਰਾਨ ਦੁਪਹਿਰ ਕਰੀਬ 3 ਵਜੇ ਜਦੋਂ ਉਹ ਘਰ ਵਾਪਸ ਆਇਆ ਤਾਂ ਉਸ ਨੇ ਦੇਖਿਆ ਕਿ ਘਰ ਨੂੰ ਜਿੰਦਾ ਲੱਗਿਆ ਹੋਇਆ ਸੀ।
ਇਹ ਵੀ ਪੜ੍ਹੋ- ਘਰੋਂ ਰੋਜ਼ੀ-ਰੋਟੀ ਕਮਾਉਣ ਗਏ ਨੌਜਵਾਨ ਨਾਲ ਵਾਪਰੀ ਅਣਹੋਣੀ, ਖੇਤਾਂ 'ਚ ਕੰਮ ਕਰਦੇ ਸਮੇਂ ਆਈ ਦਰਦਨਾਕ ਮੌਤ
ਉਸ ਨੇ ਜਦੋਂ ਜਿੰਦਾ ਤੋੜ ਕੇ ਘਰ ਅੰਦਰ ਵੜ ਕੇ ਦੇਖਿਆ ਤਾਂ ਉਸ ਦੇ ਹੋਸ਼ ਉੱਡ ਗਏ। ਉਸ ਦੀ ਪਤਨੀ ਖ਼ੂਨ ਨਾਲ ਲੱਥਪਥ ਹਾਲਤ 'ਚ ਪਈ ਸੀ। ਜਦੋਂ ਉਸ ਨੇ ਨੇੜੇ ਜਾ ਕੇ ਦੇਖਿਆ ਤੇ ਜਾਂਚ ਕੀਤੀ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਇਸ ਮਗਰੋਂ ਗੁਰਦੇਵ ਸਿੰਘ ਨੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਤੇ ਪੁਲਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ।
ਗੁਰਦੇਵ ਸਿੰਘ ਨੇ ਅੱਗੇ ਦੱਸਿਆ ਕਿ ਉਸ ਦੀ ਪਤਨੀ ਦਾ ਕਤਲ ਉਸ ਦੇ ਪੁੱਤ ਸੋਨੂੰ ਨੇ ਹੀ ਕੀਤਾ ਹੈ। ਉਸ ਨੇ ਦੱਸਿਆ ਕਿ ਸੋਨੂੰ ਦਿਮਾਗੀ ਤੌਰ 'ਤੇ ਪਰੇਸ਼ਾਨ ਹੈ। ਉਹ ਵਾਰਦਾਤ ਨੂੰ ਅੰਜਾਮ ਦੇ ਕੇ ਘਰੋਂ ਫਰਾਰ ਹੋ ਗਿਆ ਹੈ। ਪੁਲਸ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ- ਕੁੜੀ ਦੇ ਰਿਸ਼ਤੇ ਲਈ ਮੁੰਡਾ ਦੇਖਣ ਗਿਆ ਸੀ ਪਰਿਵਾਰ, ਵਾਪਸ ਪਰਤੇ ਤਾਂ ਮੰਜ਼ਰ ਦੇਖ ਪੈਰਾਂ ਹੇਠੋਂ ਨਿਕਲ ਗਈ ਜ਼ਮੀਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਘਰੋਂ ਰੋਜ਼ੀ-ਰੋਟੀ ਕਮਾਉਣ ਗਏ ਨੌਜਵਾਨ ਨਾਲ ਵਾਪਰੀ ਅਣਹੋਣੀ, ਖੇਤਾਂ 'ਚ ਕੰਮ ਕਰਦੇ ਸਮੇਂ ਆਈ ਦਰਦਨਾਕ ਮੌਤ
NEXT STORY