ਮੋਗਾ (ਕਸ਼ਿਸ਼ ਸਿੰਗਲਾ)- ਮੋਗਾ ਤੋਂ ਇਕ ਬੇਹੱਦ ਦਰਦਨਾਕ ਖ਼ਬਰ ਪ੍ਰਾਪਤ ਹੋਈ ਹੈ, ਜਿੱਥੋਂ ਦੇ ਬਾਘਾਪੁਰਾਣਾ ਸਥਿਤ ਮੇਨ ਚੌਂਕ 'ਚ ਇਕ ਭਿਆਨਕ ਹਾਦਸਾ ਵਾਪਰ ਗਿਆ ਹੈ। ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਇਕ ਘੋੜਾ ਟਰਾਲੇ ਨਾਲ ਟੱਕਰ ਹੋ ਗਈ, ਜਿਸ ਕਾਰਨ ਇਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ ਹੈ।

ਮੋਟਰਸਾਈਕਲ ਸਵਾਰ ਨੌਜਵਾਨ ਟਰਾਲੇ ਦੇ ਟਾਇਰਾਂ ਹੇਠ ਆ ਗਿਆ, ਜਿਸ ਕਾਰਨ ਉਸ ਦਾ ਸਿਰ ਕੁਚਲਿਆ ਗਿਆ ਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਹਾਦਸੇ ਦੀ ਜਾਣਕਾਰੀ ਮਿਲਣ 'ਤੇ ਪੁਲਸ ਟੀਮ ਮੌਕੇ 'ਤੇ ਪਹੁੰਚ ਗਈ ਤੇ ਘੋੜਾ ਟਰਾਲਾ ਤੇ ਚਾਲਕ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਪੀੜਤ ਪਰਿਵਾਰਾਂ ਵੱਲੋਂ ਚੌਂਕ 'ਚ ਧਰਨਾ ਦੇ ਕੇ ਆਪਣਾ ਰੋਸ ਜ਼ਾਹਿਰ ਕੀਤਾ।
ਇਹ ਵੀ ਪੜ੍ਹੋ- ਸੱਸ ਦੇ ਸਸਕਾਰ ਤੋਂ ਆ ਕੇ ਨੌਜਵਾਨ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ, ਸੁਸਾਈਡ ਨੋਟ ਨੇ ਕਰ'ਤੇ ਸਨਸਨੀਖੇਜ਼ ਖੁਲਾਸੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
2 ਦਿਨ ਪਏ ਮੀਂਹ ਨੇ 8 ਡਿਗਰੀ ਤੱਕ ਡੇਗਿਆ ਪਾਰਾ, ਜਾਣੋ ਆਉਣ ਵਾਲੇ ਦਿਨਾਂ 'ਚ ਕਿਹੋ ਜਿਹਾ ਰਹੇਗਾ ਮੌਸਮ ਦਾ ਹਾਲ
NEXT STORY