ਮੋਗਾ (ਕਸ਼ਿਸ਼) : ਮੋਗਾ ਦੇ ਬਾਘਾਪੁਰਾਣਾ ਤੋਂ ਨਿਹਾਲ ਸਿੰਘ ਵਾਲਾ ਰੋਡ 'ਤੇ ਬੀਤੀ ਦੇਰ ਸ਼ਾਮ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਦੀਆਂ ਤਸਵੀਰਾਂ ਉੱਥੇ ਲੱਗੇ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈਆਂ। ਮਿਲੀ ਜਾਣਕਾਰੀ ਮੁਤਾਬਕ ਇਕ ਤੇਜ਼ ਰਫਤਾਰ ਬੋਲੈਰੋ ਗੱਡੀ ਨੇ ਸਵਿਫਟ ਕਾਰ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਸਵਿਫਟ ਗੱਡੀ ਪਲਟੀਆਂ ਖਾਂਦੀ ਹੋਈ ਸੜਕ ਕਿਨਾਰੇ ਖੜ੍ਹੀ ਇਕ ਹੋਰ ਗੱਡੀ ਨਾਲ ਜਾ ਟਕਰਾਈ। ਸੀਸੀਟੀਵੀ ਫੁਟੇਜ ਵਿਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਬੋਲੈਰੋ ਨੇ ਸਵਿਫਟ ਨੂੰ ਟੱਕਰ ਮਾਰੀ ਅਤੇ ਪੂਰਾ ਮੰਜਰ ਕੁਝ ਸਕਿੰਟਾਂ ਵਿਚ ਹੀ ਵਾਪਰ ਗਿਆ। ਹਾਦਸਾ ਦੇਖ ਕੇ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਵੱਡਾ ਨੁਕਸਾਨ ਹੋ ਸਕਦਾ ਸੀ।
ਇਹ ਹਾਦਸਾ ਗੁਰਦੁਆਰਾ ਸਾਹਿਬ ਦੇ ਸਾਹਮਣੇ ਵਾਪਰਿਆ। ਹਾਲਾਂਕਿ ਰਾਹਤ ਦੀ ਗੱਲ ਇਹ ਰਹੀ ਕਿ ਕਾਰ ਸਵਾਰ ਵਾਲ-ਵਾਲ ਬਚ ਗਏ ਅਤੇ ਸਿਰਫ਼ ਮਾਮੂਲੀ ਸੱਟਾਂ ਹੀ ਲੱਗੀਆਂ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਪ੍ਰਸ਼ਾਸਨ ਮੌਕੇ ‘ਤੇ ਪਹੁੰਚ ਗਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਲੁਧਿਆਣਾ 'ਚ ਭਿਆਨਕ ਹਾਦਸਾ! 2 ਨੌਜਵਾਨਾਂ ਦੀ ਮੌਤ, 3 ਮਾਸੂਮ ਬੱਚਿਆਂ ਸਿਰੋਂ ਉੱਠਿਆ ਪਿਓ ਦਾ ਸਾਇਆ
NEXT STORY