ਗੜ੍ਹਸ਼ੰਕਰ (ਰਾਮ ਪਾਲ ਭਾਰਦਵਾਜ, ਜਸਵੀਰ)- ਗੜ੍ਹਸ਼ੰਕਰ ਦੇ ਪਿੰਡ ਕੋਟ ਫਤੂਹੀ ਨੇੜੇ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿਚ ਥਾਰ ਗੱਡੀ ਸਵਾਰ ਦੋ ਨੌਜਵਾਨ ਦੋਸਤਾਂ ਦੀ ਮੌਤ ਹੋ ਗਈ। ਹਾਦਸਾ ਥਾਰ ਗੱਡੀ ਦੇ ਬੇਕਾਬੂ ਹੋ ਕੇ ਸੜਕ ਕਿਨਾਰੇ ਕੰਧ ਨਾਲ ਟਕਰਾਉਣ ਕਾਰਨ ਵਾਪਰਿਆ ਹੈ।

ਮ੍ਰਿਤਕ ਨੌਜਵਾਨਾਂ ਦੀ ਪਛਾਣ ਹਰਸ਼ਦੀਪ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਪਿੰਡ ਢਾਡਾ ਖ਼ੁਰਦ ਅਤੇ ਹਰਸਿਮਰਤ ਸਿੰਘ ਪੁੱਤਰ ਪਵਿੱਤਰ ਸਿੰਘ ਵਾਸੀ ਪਿੰਡ ਮੁੱਖੋ ਮਜਾਰਾ ਦੇ ਰੂਪ ਵਿੱਚ ਹੋਈ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਥਾਰ ਗੱਡੀ ਦੇ ਪਰਖੱਚੇ ਤੱਕ ਉੱਡ ਗਏ। ਉਕਤ ਨੌਜਵਾਨ ਦੋਵੇਂ ਜਿਗਰੀ ਦੋਸਤ ਸਨ, ਜੋਕਿ ਪਹਿਲੀ ਜਮਾਤ ਤੋਂ ਜਮਾਤੀ ਸੀ। ਹਾਦਸੇ ਦੀ ਸੂਚਨਾ ਪਾ ਕੇ ਮੌਕੇ ਉਤੇ ਪਹੁੰਚੀ ਪੁਲਸ ਨੇ ਦੋਵੇਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਨੂੰ ਮਿਲਣ ਜਾ ਰਹੀਆਂ ਵੱਡੀਆਂ ਸਹੂਲਤਾਂ, DC ਡਾ. ਹਿਮਾਂਸ਼ੂ ਅਗਰਵਾਲ ਨੇ ਕੀਤਾ ਖ਼ੁਲਾਸਾ

ਇਹ ਵੀ ਪੜ੍ਹੋ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਜਲੰਧਰ ਸਿਵਲ ਹਸਪਤਾਲ ਦਾ ਦੌਰਾ, ਜਾਰੀ ਕੀਤੀਆਂ ਸਖ਼ਤ ਹਦਾਇਤਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਇਸ ਇਲਾਕੇ 'ਚ ਅਚਾਨਕ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ 'ਚ ਛੁੱਟੀ ਦੇ ਹੁਕਮ
NEXT STORY