ਝਬਾਲ (ਨਰਿੰਦਰ)-ਕਸਬਾ ਝਬਾਲ ਦੇ ਨੇੜੇ ਦੇਰ ਰਾਤ ਇਕ ਤੇਜ਼ ਰਫਤਾਰ ਟਰੱਕ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ ’ਚ ਪਤੀ ਪਤਨੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਪ੍ਰਾਪਤ ਕੀਤੀ ਗਈ ਜਾਣਕਾਰੀ ਅਨੁਸਾਰ ਗੁਰਦੇਵ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਕੋਟ ਧਰਮ ਚੰਦ ਕਲਾ ਆਪਣੀ ਪਤਨੀ ਸੁਰਿੰਦਰ ਕੌਰ ਦੇ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਅੱਡਾ ਝਬਾਲ ਤੋਂ ਕੁਝ ਸਾਮਾਨ ਲੈ ਕੇ ਵਾਪਸ ਆਪਣੇ ਪਿੰਡ ਕੋਟ ਧਰਮ ਚੰਦ ਨੂੰ ਜਾ ਰਹੇ ਸਨ ।
ਇਹ ਵੀ ਪੜ੍ਹੋ- Punjab: ਸ਼ਰਮਨਾਕ ਪਤੀ ਨੇ ਗੁਆਂਢ 'ਚ ਰਹਿੰਦੀ ਕੁੜੀ ਨਾਲ ਕੀਤਾ ਜਬਰ-ਜ਼ਿਨਾਹ, ਪਤਨੀ ਨੇ ਬਣਾ ਲਈ ਵੀਡੀਓ
ਤਰਨਤਾਰਨ ਰੋਡ ’ਤੇ ਇੱਟਾਂ ਦੇ ਭੱਠੇ ਨੇੜੇ ਪਿੱਛੋਂ ਆ ਰਿਹਾ ਇਕ ਤੇਜ਼ ਰਫਤਾਰ ਟਰੱਕ ਨੇ ਇਨੀ ਜ਼ੋਰ ’ਚ ਪਿੱਛੋਂ ਮੋਟਰਸਾਈਕਲ ਨੂੰ ਟੱਕਰ ਮਾਰੀ ਕਿ ਮੋਟਰਸਾਈਕਲ ਚਲਾ ਰਿਹਾ ਗੁਰਦੇਵ ਸਿੰਘ ਪੁੱਤਰ ਸਵਰਨ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ। ਜਦੋਂ ਕਿ ਉਸਦੀ ਪਤਨੀ ਸੁਰਿੰਦਰ ਕੌਰ ਜੋ ਕਿ ਗੰਭੀਰ ਜ਼ਖ਼ਮੀ ਸੀ ਜਿਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ , ਜਿੱਥੇ ਜ਼ਖਮਾਂ ਦੀ ਤਾਬ ਨਾ ਝਲਦੇ ਹੋਏ ਸੁਰਿੰਦਰ ਕੌਰ ਦੀ ਵੀ ਮੌਤ ਹੋ ਗਈ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ਰਮਨਾਕ ਘਟਨਾ, ਤਿੰਨ ਮੁੰਡਿਆਂ ਨੇ ਪਹਿਲਾਂ ਕੁੜੀ ਨੂੰ ਕੀਤਾ ਬੇਹੋਸ਼ ਤੇ ਫਿਰ ਸਾਰੀ ਰਾਤ...
ਘਟਨਾ ਦਾ ਪਤਾ ਚੱਲਦਿਆਂ ਥਾਣਾ ਝਬਾਲ ਤੋਂ ਪੁਲਸ ਪਾਰਟੀ ਮੌਕੇ ’ਤੇ ਪਹੁੰਚ ਗਈ ਜਿਨ੍ਹਾਂ ਨੇ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਇਹ ਵੀ ਪਤਾ ਲੱਗਾ ਕਿ ਟਰੱਕ ਚਾਲਕ ਮੌਕੇ ਤੋਂ ਟਰੱਕ ਭਜਾ ਕੇ ਲੈ ਗਿਆ ਜਿਸ ਨੂੰ ਆਸ ਪਾਸ ਦੇ ਲੋਕਾਂ ਨੇ ਪਿੱਛਾ ਕਰਕੇ ਘੇਰ ਕੇ ਫੜਿਆ ਅਤੇ ਪੁਲਸ ਦੇ ਹਵਾਲੇ ਕੀਤਾ।
ਇਹ ਵੀ ਪੜ੍ਹੋ- ਪੰਜਾਬ 'ਚ ਇਸ ਸਾਲ ਦੀ ਸਭ ਤੋਂ ਵੱਡੀ ਹੈਰੋਇਨ ਦੀ ਖੇਪ ਬਰਾਮਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਿਸਾਨ ਅਚਾਨਕ ਹੋ ਗਿਆ ਮਾਲੋ-ਮਾਲ, ਕਿਸਮਤ ਨੇ ਅਜਿਹੀ ਮਾਰੀ ਪਲਟੀ ਕਿ...
NEXT STORY