ਜਲੰਧਰ (ਸੋਨੂੰ)- ਫਿਲੌਰ 'ਚ ਇਕ ਭਿਆਨਕ ਹਾਦਸਾ ਵਾਪਰ ਦੀ ਖ਼ਬਰ ਮਿਲੀ ਹੈ। ਐਕਟਿਵਾ ਸਵਾਰ ਦੋ ਲੋਕ ਟਰੱਕ ਦੀ ਲਪੇਟ ਵਿਚ ਆਉਣ ਕਾਰਨ ਗੰਭੀਰ ਜ਼ਖ਼ਮੀ ਹੋ ਗਏ। ਹਾਦਸੇ ਵਿਚ ਐਕਟਿਵਾ ਟਰੱਕ ਹੇਠਾਂ ਵੜ ਗਈ। ਘਟਨਾ ਦੀ ਜਾਣਕਾਰੀ ਦੇਣ ਵਾਲੇ ਚਸ਼ਮਦੀਦ ਗਵਾਹ ਸੰਜੀਵ ਕੁਮਾਰ ਨੇ ਦੱਸਿਆ ਕਿ ਟਰੱਕ ਸਹੀ ਦਿਸ਼ਾ ਤੋਂ ਆ ਰਿਹਾ ਸੀ। ਇਸ ਦੌਰਾਨ ਇਕ ਤੇਜ਼ ਰਫ਼ਤਾਰ ਐਕਟਿਵਾ ਇਕ ਕਾਰ ਨਾਲ ਟਕਰਾ ਗਈ। ਟਰੱਕ ਡਰਾਈਵਰ ਨੇ ਟਰੱਕ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਅਤੇ ਟਰੱਕ ਦੇ ਅੱਗੇ ਜਾ ਰਿਹਾ ਬਾਈਕ ਸਵਾਰ ਟਰੱਕ ਨਾਲ ਟਕਰਾ ਗਿਆ। ਹਾਦਸੇ ਵਿੱਚ ਐਕਟਿਵਾ ਸਵਾਰ ਗੰਭੀਰ ਜ਼ਖ਼ਮੀ ਹੋ ਗਏ। ਸੰਜੀਵ ਕੁਮਾਰ ਨੇ ਦੱਸਿਆ ਕਿ ਹਾਦਸੇ ਵਿੱਚ ਐਕਟਿਵਾ ਸਵਾਰ ਦੀਆਂ ਦੋਵੇਂ ਲੱਤਾਂ ਡੈਮੇਜ ਹੋ ਗਈਆਂ ਹਨ।

ਇਹ ਵੀ ਪੜ੍ਹੋ: ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ Alert, ਮੌਸਮ ਦੀ ਤਾਜ਼ਾ ਅਪਡੇਟ ਜਾਰੀ
ਪੁਲਸ ਅਤੇ ਐਂਬੂਲੈਂਸ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਗਈ ਹੈ। ਦੋਵੇਂ ਮੌਕੇ 'ਤੇ ਪਹੁੰਚੇ। ਟਰੱਕ ਡਰਾਈਵਰ ਹੁਸੈਨ ਨੇ ਦੱਸਿਆ ਕਿ ਟਰੱਕ ਸਹੀ ਦਿਸ਼ਾ ਵੱਲ ਜਾ ਰਿਹਾ ਸੀ। ਇਕ ਤੇਜ਼ ਰਫ਼ਤਾਰ ਐਕਟਿਵਾ ਇਕ ਕਾਰ ਨਾਲ ਟਕਰਾ ਗਈ ਅਤੇ ਉਸ ਦੇ ਟਰੱਕ ਦੇ ਸਾਹਮਣੇ ਆ ਗਈ। ਘਟਨਾ ਸਮੇਂ ਐਕਟਿਵਾ 'ਤੇ ਦੋ ਲੋਕ ਮੌਜੂਦ ਸਨ। ਟਰੱਕ ਡਰਾਈਵਰ ਦਾ ਦਾਅਵਾ ਹੈ ਕਿ ਹਾਦਸਾ ਕਾਰ ਨੂੰ ਕੱਟ ਮਾਰਨ ਦੀ ਕੋਸ਼ਿਸ਼ ਕਰਦੇ ਸਮੇਂ ਹੋਇਆ। ਘਟਨਾ ਦੀ ਜਾਣਕਾਰੀ ਮਿਲਣ 'ਤੇ ਪੁਲਸ ਮੌਕੇ 'ਤੇ ਪਹੁੰਚੀ ਅਤੇ ਦੋਵਾਂ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ। ਟਰੱਕ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਲੁਧਿਆਣਾ-ਫਿਲੌਰ ਹਾਈਵੇਅ 'ਤੇ ਇਕ ਸੜਕ ਹਾਦਸੇ ਦੀ ਸੂਚਨਾ ਮਿਲੀ ਸੀ। ਮੌਕੇ 'ਤੇ ਪਹੁੰਚਣ 'ਤੇ ਉਨ੍ਹਾਂ ਨੇ ਐਕਟਿਵਾ ਸਵਾਰ ਦੋ ਨੌਜਵਾਨਾਂ ਨੂੰ ਦਰਦ ਨਾਲ ਤੜਫ਼ਦੇ ਵੇਖਿਆ।

ਇਹ ਵੀ ਪੜ੍ਹੋ: ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ ਨੇ ਬੱਸ ਸਟੈਂਡ 'ਤੇ...
ਦੋਵੇਂ ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਇਕ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਸ ਦੌਰਾਨ ਟਰੱਕ ਡਰਾਈਵਰ ਹੁਸੈਨ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਲਈ ਥਾਣੇ ਲਿਜਾਇਆ ਗਿਆ। ਪੁਲਸ ਨੇ ਦੱਸਿਆ ਕਿ ਟਰੱਕ ਨੂੰ ਜ਼ਬਤ ਕਰ ਲਿਆ ਗਿਆ ਹੈ ਅਤੇ ਦੋਵਾਂ ਧਿਰਾਂ ਦੇ ਬਿਆਨਾਂ ਦੇ ਆਧਾਰ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਭਿਆਨਕ ਸੜਕ ਹਾਦਸੇ 'ਚ ਪੰਜਾਬ ਪੁਲਸ ਦੇ ਮੁਲਾਜ਼ਮ ਦੀ ਮੌਤ, ਕਾਰ ਦੇ ਉੱਡੇ ਪਰਖੱਚੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
80ਵੇਂ ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੰਮ੍ਰਿਤਸਰ 'ਚ ਚੜ੍ਹਾਇਆ ਤਿਰੰਗਾ ਝੰਡਾ
NEXT STORY