ਭੋਗਪੁਰ (ਸੂਰੀ, ਰਾਣਾ)-ਜਲੰਧਰ-ਜੰਮੂ ਕੌਮੀ ਨੈਸ਼ਨਲ ਹਾਈਵੇਅ 'ਤੇ ਟਾਂਡਾ ਅਤੇ ਭੋਗਪੁਰ ਵਿਚਕਾਰ ਪਿੰਡ ਪਤਿਆਲਾਂ ਨੇੜੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਕੇ ’ਤੇ ਹੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਮੁਤਾਬਕ ਗੁਰਨਾਮ ਸਿੰਘ ਪੁੱਤਰ ਸਰਦਾਰਾ ਸਿੰਘ (60) ਆਪਣੀ ਪਤਨੀ ਮਨਜੀਤ ਕੌਰ (55) ਨਾਲ ਗੁਰਦਾਸਪੁਰ ਤੋਂ ਪਿੰਡ ਪਤਿਆਲਾਂ ਵਿਚ ਆਪਣੇ ਕਿਸੇ ਰਿਸ਼ਤੇਦਾਰ ਨੂੰ ਮਿਲਣ ਜਾ ਰਹੇ ਸਨ।
ਇਹ ਵੀ ਪੜ੍ਹੋ: 'ਪੰਜਾਬ ਬੰਦ' ਦਾ ਦੋਆਬੇ 'ਚ ਅਸਰ! ਬੱਸਾਂ ਬੰਦ, ਸੜਕਾਂ 'ਤੇ ਪਸਰਿਆ ਸੰਨਾਟਾ, ਤਸਵੀਰਾਂ 'ਚ ਵੇਖੋ ਤਾਜ਼ਾ ਹਾਲਾਤ

ਜਦੋਂ ਇਹ ਮੋਟਰਸਾਈਕਲ ਸਵਾਰ ਜੋੜਾ ਪਿੰਡ ਪਤਿਆਲਾਂ ਦੇ ਨੈਸ਼ਨਲ ਹਾਈਵੇਅ 'ਤੇ ਸਥਿਤ ਕੱਟ ਨਜ਼ਦੀਕ ਸੀ ਤਾਂ ਉਸੇ ਸਮੇਂ ਟਾਂਡਾ ਸਾਈਡ ਤੋਂ ਆ ਰਹੀ ਪ੍ਰਾਈਵੇਟ ਕੰਪਨੀ ਦੀ ਬੱਸ ਨੇ ਮੋਟਰਸਾਈਕਲ ਨੂੰ ਪਿੱਛਿਓਂ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਪਤੀ-ਪਤਨੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਣ 'ਤੇ ਸੜਕ ਸੁਰੱਖਿਆ ਫੋਰਸ ਦੀ ਗੱਡੀ ਦੇ ਇੰਚਾਰਜ ਰਣਧੀਰ ਸਿੰਘ ਸਾਥੀਆਂ ਨਾਲ ਹਾਦਸੇ ਵਾਲੀ ਥਾਂ ’ਤੇ ਪੁੱਜੇ ਅਤੇ ਆਵਾਜਾਈ ਨੂੰ ਸੁਚਾਰੂ ਕਰਵਾਇਆ। ਹਾਦਸੇ ਤੋਂ ਬਾਅਦ ਬੱਸ ਚਾਲਕ ਤੇ ਕੰਡਕਟਰ ਬੱਸ ਸੜਕ ’ਤੇ ਹੀ ਖੜ੍ਹੀ ਕਰਕੇ ਮੌਕੇ ਤੋਂ ਫਰਾਰ ਹੋ ਗਏ।
ਇਹ ਵੀ ਪੜ੍ਹੋ: ਪੰਜਾਬ ਬੰਦ ਦੌਰਾਨ ਜਾਮ 'ਚ ਫਸਿਆ ਲਾੜਾ, ਟਾਂਡਾ ਵਿਖੇ ਹਾਈਵੇਅ 'ਤੇ ਰੁਕੀਆਂ ਬਰਾਤ ਵਾਲੀਆਂ ਗੱਡੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਲਵਾਰਾ ਇਲਾਕੇ 'ਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ
NEXT STORY