ਜਲੰਧਰ/ਸੁਭਾਨਪੁਰ (ਵੈੱਬ ਡੈਸਕ)- ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇਅ 'ਤੇ ਸੁਭਾਨਪੁਰ ਅੱਡੇ ਨੇੜੇ ਸ਼ੁੱਕਰਵਾਰ ਦੇਰ ਰਾਤ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਜਲੰਧਰ ਤੋਂ ਅੰਮ੍ਰਿਤਸਰ ਵੱਲ ਜਾ ਰਹੇ ਇਕ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਇਕ ਵਿਅਕਤੀ ਅਤੇ ਦੋ ਔਰਤਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਪੁਲਸ ਦੀ ਸ਼ੁਰੂਆਤੀ ਜਾਂਚ ਮੁਤਾਬਕ ਹਾਦਸੇ 'ਚ ਜਾਨ ਗਵਾਉਣ ਵਾਲਿਆਂ 'ਚ ਮਾਂ, ਪੁੱਤ ਅਤੇ ਨੂੰਹ ਸ਼ਾਮਲ ਹਨ। ਹਾਦਸੇ ਦਾ ਸ਼ਿਕਾਰ ਹੋਏ ਮੋਟਰਸਾਈਕਲ ਦਾ ਨੰਬਰ ਅੰਮ੍ਰਿਤਸਰ ਦਾ ਪਾਇਆ ਗਿਆ ਹੈ। ਇਸ ਤੋਂ ਇਲਾਵਾ ਮ੍ਰਿਤਕਾਂ ਕੋਲੋਂ ਮਿਲੇ ਇਕ ਪਛਾਣ ਪੱਤਰ 'ਤੇ ਅੰਮ੍ਰਿਤਸਰ ਦਾ ਪਤਾ ਲਿਖਿਆ ਹੋਇਆ ਹੈ, ਜਿਸ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ ਤਿੰਨੋਂ ਅੰਮ੍ਰਿਤਸਰ ਜਾਂ ਇਸ ਦੇ ਆਸ-ਪਾਸ ਦੇ ਰਹਿਣ ਵਾਲੇ ਸਨ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ 7 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! DC ਵੱਲੋਂ ਹੁਕਮ ਜਾਰੀ
ਘਟਨਾ ਦੀ ਸੂਚਨਾ ਮਿਲਦੇ ਹੀ ਸੁਭਾਨਪੁਰ ਥਾਣਾ ਪੁਲਸ ਅਤੇ ਹਾਈਵੇਅ ਪੈਟਰੋਲਿੰਗ ਟੀਮ ਤੁਰੰਤ ਮੌਕੇ 'ਤੇ ਪਹੁੰਚੀ। ਪੁਲਸ ਅਧਿਕਾਰੀ ਏ. ਐੱਸ. ਆਈ. ਹਰਜਿੰਦਰ ਸਿੰਘ ਨੇ ਘਟਨਾ ਸਥਾਨ ਦੀ ਜਾਂਚ ਕਰਨ ਤੋਂ ਬਾਅਦ ਲਾਸ਼ਾਂ ਨੂੰ ਕਬਜ਼ੇ 'ਚ ਲਿਆ ਅਤੇ ਐਂਬੂਲੈਂਸ ਰਾਹੀਂ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਦੀ ਮੋਰਚਰੀ 'ਚ ਭੇਜ ਦਿੱਤਾ।
ਦੋਸ਼ੀ ਚਾਲਕ ਫਰਾਰ, CCTV ਦੀ ਜਾਂਚ ਜਾਰੀ
ਟੱਕਰ ਮਾਰਨ ਵਾਲਾ ਵਾਹਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਹੈ। ਪੁਲਸ ਪਛਾਣ ਪੱਤਰ ਅਤੇ ਗੱਡੀ ਦੇ ਨੰਬਰ ਰਾਹੀਂ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਇਸ ਬਾਰੇ ਅੰਮ੍ਰਿਤਸਰ ਪੁਲਸ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਫਿਲਹਾਲ ਪੁਲਸ ਵੱਲੋਂ ਹਾਈਵੇਅ ਨੇੜੇ ਬਾਜ਼ਾਰ 'ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਫਰਾਰ ਵਾਹਨ ਅਤੇ ਡਰਾਈਵਰ ਦੀ ਪਛਾਣ ਕੀਤੀ ਜਾ ਸਕੇ।
ਇਹ ਵੀ ਪੜ੍ਹੋ: ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ ਕੀਤੇ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫਿਰੋਜ਼ਪੁਰ ਜ਼ਿਲ੍ਹਾ ਕੋਰਟ ਕੰਪਲੈਕਸ ਨੂੰ ਫਿਰ ਬੰਬ ਨਾਲ ਉਡਾਉਣ ਦੀ ਧਮਕੀ, ਸਖ਼ਤ ਕੀਤੀ ਸੁਰੱਖਿਆ
NEXT STORY