ਮਾਹਿਲਪੁਰ/ਹੁਸ਼ਿਆਰਪੁਰ (ਅਮਰੀਕ)- ਹੁਸ਼ਿਆਰਪੁਰ ਵਿਖੇ ਭਿਆਨਕ ਸੜਕ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਮਾਹਿਲਪੁਰ-ਹੁਸ਼ਿਆਰਪੁਰ ਰੋਡ ’ਤੇ ਪਿੰਡ ਬਾਹੋਵਾਲ ਨੇੜੇ ਕਾਰ ਅਤੇ ਬੋਲੈਰੋ ਪਿੱਕਅਪ ਗੱਡੀ ਦੀ ਭਿਆਨਕ ਸਿੱਧੀ ਟੱਕਰ ਹੋਣ ਕਾਰਨ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਸਵਿੱਫਟ ਕਾਰ ’ਚ ਸਵਾਰ ਇਕ ਔਰਤ ਦੀ ਮੌਕੇ ’ਤੇ ਮੌਤ ਹੋ ਗਈ ਜਦਕਿ ਪਿੱਕਅਪ ਗੱਡੀ ਚਾਲਕ ਅਤੇ ਉਸ ਦੇ ਇਕ ਸਾਥੀ ਸਮੇਤ ਤਿੰਨ ਗੰਭੀਰ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਦੋ ਧਿਰਾਂ ਵਿਚਾਲੇ ਖ਼ੂਨੀ ਝੜਪ, ਚੱਲੀਆਂ ਗੋਲ਼ੀਆਂ
ਮੌਕੇ 'ਤੇ ਸੂਚਨਾ ਪਾ ਕੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਹੈ। ਮੌਕੇ 'ਤੇ ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮਾਂ ਵੱਲੋਂ ਤਿੰਨਾਂ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਦਾਖ਼ਲ ਕਰਵਾਇਆ ਗਿਆ ਅਤੇ ਉਨ੍ਹਾਂ ਵੱਲੋਂ ਸੜਕ ਤੇ ਖੜ੍ਹੀਆਂ ਦੋਹਾਂ ਗੱਡੀਆਂ ਨੂੰ ਇਕ ਪਾਸੇ ਕਰਕੇ ਟਰੈਫਿਕ ਨੂੰ ਚਾਲੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਹਾਦਸੇ ਦਾ ਕਾਰਨ ਪਤਾ ਨਹੀਂ ਲੱਗ ਸਕਿਆ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ ਦੇ 28 ਸਕੂਲਾਂ 'ਚ ਛੁੱਟੀਆਂ ਦਾ ਐਲਾਨ, DC ਵੱਲੋਂ ਹੁਕਮ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਸੁਨੀਲ ਜਾਖੜ ਦੇ ਬਿਆਨ 'ਤੇ ਪਲਟਵਾਰ, ਜਾਣੋ ਕੀ ਬੋਲੇ (ਵੀਡੀਓ)
NEXT STORY