ਟਾਂਡਾ ਉੜਮੁੜ (ਪਰਮਜੀਤ ਮੋਮੀ,ਵਰਿੰਦਰ ਪੰਡਿਤ)- ਆਪਣੀ ਮਰਜ਼ੀ ਨਾਲ ਵਿਆਹ ਕਰਵਾਉਣ ਵਾਲੀ ਇਕ ਕੁੜੀ ਨੂੰ ਉਸ ਦੇ ਹੀ ਪਰਿਵਾਰਕ ਮੈਂਬਰਾਂ ਵੱਲੋਂ ਬੁਰੀ ਤਰ੍ਹਾਂ ਵੱਢ-ਟੁੱਕ ਕੇ ਕਤਲ ਕਰਨ ਦੀ ਨੀਅਤ ਨਾਲ ਬੇਟ ਖੇਤਰ ਦੇ ਪਿੰਡ ਰੜਾ ਵਿੱਚ ਸੁੱਟ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਇਹ ਮਾਮਲਾ ਅੱਜ ਸਵੇਰੇ ਕਰੀਬ 5 ਵਜੇ ਉਸ ਸਮੇਂ ਸਾਹਮਣੇ ਆਇਆ ਜਦੋਂ ਪਿੰਡ ਰੜਾ ਦੇ ਇਕ ਧਾਰਮਿਕ ਸਥਾਨ ਨਜ਼ਦੀਕ ਪਿੰਡ ਦੀ ਹੀ ਪੰਚਾਇਤ ਮੈਂਬਰ ਨੇ ਗੰਭੀਰ ਜ਼ਖ਼ਮੀ ਹਾਲਤ ਵਿੱਚ ਵਿਆਹੁਤਾ ਨੂੰ ਵੇਖਣ ਉਪਰੰਤ ਪਿੰਡ ਸਰਪੰਚ ਨੂੰ ਸੂਚਿਤ ਕਰਨ ਦੇ ਨਾਲ-ਨਾਲ ਬਸਤੀ ਬੋਹੜਾਂ ਪੁਲਸ ਚੌਂਕੀ ਵਿੱਚ ਸੂਚਨਾ ਦਿੱਤੀ ਗਈ।
ਇਹ ਵੀ ਪੜ੍ਹੋ: ਜਲੰਧਰ 'ਚ ਵੀ ਹੋਵੇਗਾ ਬਲੈਕਆਊਟ, ਵੱਜਣਗੇ ਖ਼ਤਰੇ ਦੇ ਘੁੱਗੂ, DC ਨੇ ਜਾਰੀ ਕੀਤੇ ਹੁਕਮ
ਇਸ ਦੇ ਬਾਅਦ ਚੌਂਕੀ ਇੰਚਾਰਜ ਰਾਜੇਸ਼ ਕੁਮਾਰ ਦੀ ਟੀਮ ਨੇ ਗੰਭੀਰ ਜ਼ਖ਼ਮੀ ਹਾਲਤ ਵਿੱਚ ਕੁੜੀ ਨੂੰ ਸਰਕਾਰੀ ਹਸਪਤਾਲ ਟਾਂਡਾ ਪਹੁੰਚਾਇਆ। ਜ਼ਖ਼ਮੀ ਹਾਲਤ ਕਾਰਨ ਕੁੜੀ ਬੋਲਣ ਵਿੱਚ ਅਸਮਰੱਥ ਸੀ, ਜਿਸ ਜਿਸ ਦੌਰਾਨ ਉਸ ਨੇ ਲਿਖ ਕੇ ਦੱਸਿਆ ਕਿ ਉਸ ਦੇ ਭਰਾ ਅਤੇ ਤਾਇਆ ਅੱਜ ਸਵੇਰੇ ਉਸ ਨੂੰ ਕਤਲ ਕਰਨ ਦੀ ਨੀਅਤ ਨਾਲ ਬੁਰੀ ਤਰ੍ਹਾਂ ਵੱਢ-ਟੁੱਕ ਕੇ ਸੁੱਟ ਗਏ ਸਨ।

ਇਹ ਵੀ ਪੜ੍ਹੋ: ਗ੍ਰਿਫ਼ਤਾਰ ਨਗਰ ਨਿਗਮ ਦੀ ਇੰਸਪੈਕਟਰ ਹਰਪ੍ਰੀਤ ਕੌਰ 2 ਦਿਨਾਂ ਦੇ ਰਿਮਾਂਡ 'ਤੇ, MLA ਰਮਨ ਅਰੋੜਾ ਨਾਲ ਜੁੜੇ ਤਾਰ
ਜ਼ਖ਼ਮੀ ਹੋਈ ਕੁੜੀ ਦੀ ਪਛਾਣ ਮਨਪ੍ਰੀਤ ਕੌਰ ਪੁੱਤਰੀ ਰਸ਼ਪਾਲ ਸਿੰਘ ਵਾਸੀ ਪਿੰਡ ਅਬਦਾਲ ਥਾਣਾ ਕਥੂ ਨੰਗਲ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਆ ਇਹ ਡੀ. ਐੱਸ. ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ, ਐੱਸ. ਐੱਚ. ਓ. ਟਾਂਡਾ ਗੁਰਜਿੰਦਰਜੀਤ ਸਿੰਘ ਨਾਗਰਾ ਨੇ ਪੁਲਸ ਟੀਮ ਸਮੇਤ ਪਹੁੰਚ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਡੀ. ਐੱਸ. ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਲਿਖਤੀ ਰੂਪ ਵਿੱਚ ਦੱਸੇ ਜਾਣ ਅਨੁਸਾਰ ਟਾਂਡਾ ਪੁਲਸ ਨੇ ਵਿਆਹੁਤਾ ਦੇ ਬਿਆਨ ਦਰਜ ਕੀਤੇ ਹਨ ਅਤੇ ਹੋਰ ਮਾਮਲੇ ਦੀ ਤਫ਼ਤੀਸ਼ ਲਈ ਉਸ ਦੇ ਪਰਿਵਾਰਿਕ ਮੈਂਬਰਾਂ ਨੂੰ ਬੁਲਾਇਆ ਗਿਆ ਹੈ। ਇਸ ਦੇ ਬਾਅਦ ਹੀ ਸਮੁੱਚੇ ਮਾਮਲੇ ਦੀ ਤਸਵੀਰ ਸਾਫ਼ ਹੋਵੇਗੀ।
ਇਹ ਵੀ ਪੜ੍ਹੋ: MLA ਰਮਨ ਅਰੋੜਾ ਦਾ ਰਾਜ਼ਦਾਰ ਮਹੇਸ਼ ਮਖੀਜਾ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ, ਹੋਣਗੇ ਵੱਡੇ ਖ਼ੁਲਾਸੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵਿਦੇਸ਼ੀ ਧਰਤੀ ਨੇ ਖੋਹ ਲਿਆ ਮਾਪਿਆਂ ਦਾ ਸੋਹਣਾ-ਸੁਨੱਖਾ ਪੁੱਤ
NEXT STORY