ਹੁਸ਼ਿਆਰਪੁਰ/ਭੂੰਗਾ/ਗੜ੍ਹਦੀਵਾਲਾ (ਵਰਿੰਦਰ ਪੰਡਿਤ, ਅਮਰੀਕ, ਭਟੋਆ)- ਹੁਸ਼ਿਆਰਪੁਰ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਪਿੰਡ ਧੂਤ ਕਲਾਂ 'ਚ ਇਕ ਪਿਤਾ ਨੇ ਆਪਣੀ 17 ਵਰ੍ਹਿਆਂ ਦੀ ਧੀ ਦਾ ਤੇਜ਼ਧਾਰ ਹਥਿਆਰ ਨਾਲ ਗਰਦਨ 'ਤੇ ਤਿੱਖੇ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ। ਮ੍ਰਿਤਕਾ ਦੀ ਪਛਾਣ ਇੰਦਰਪ੍ਰੀਤ ਕੌਰ ਦੇ ਰੂਪ 'ਚ ਹੋਈ ਹੈ। ਵਾਰਦਾਤ ਤੋਂ ਬਾਅਦ ਉਸ ਦਾ ਪਿਤਾ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਦੋ ਦਿਨ ਮੀਂਹ, ਗੜ੍ਹੇਮਾਰੀ ਤੇ ਹਨ੍ਹੇਰੀ-ਝੱਖੜ ਦੀ ਚਿਤਾਵਨੀ! 12 ਜ਼ਿਲ੍ਹਿਆਂ 'ਚ Alert
ਘਟਨਾ ਉਸ ਸਮੇਂ ਵਾਪਰੀ ਜਦੋਂ ਕੁੜੀ ਦੀ ਮਾਂ ਕਿਸੇ ਘਰੇਲੂ ਕੰਮ ਲਈ ਘਰੋਂ ਬਾਹਰ ਗਈ ਹੋਈ ਸੀ। ਘਰ 'ਚ ਧੀ ਨੂੰ ਇਕੱਲੀ ਵੇਖ ਕੇ ਪਿਓ ਨੇ ਉਸ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਕੁੜੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਹਰਿਆਣਾ ਦੀ ਪੁਲਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਪਿਓ ਮੌਕੇ ਤੋਂ ਫਰਾਰ ਹੋਣ 'ਚ ਕਾਮਯਾਬ ਹੋ ਗਿਆ, ਜਿਸ ਦੀ ਭਾਲ ਲਈ ਪੁਲਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਸ ਮੁਤਾਬਕ ਕਤਲ ਦੇ ਅਸਲ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਇੰਦਰਪ੍ਰੀਤ ਕੌਰ 12ਵੀਂ ਜਮਾਤ ਦੀ ਵਿਦਿਆਰਥਣ ਸੀ, ਜੋਕਿ ਦੇਸ਼ ਭਗਤਾ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਧੂਤ ਕਲਾਂ ਵਿਚ ਪੜ੍ਹਦੀ ਸੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਲੜਕੀ ਦਾ ਪਿਤਾ ਅਮਰਜੀਤ ਸਿੰਘ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਹਰਿਆਣਾ ਦੇ ਐੱਸ. ਐੱਚ. ਓ. ਗੁਰਬਚਨ ਸਿੰਘ, ਪੁਲਸ ਚੌਕੀ ਭੂੰਗਾ ਇੰਚਾਰਜ ਅਜਮੇਰ ਸਿੰਘ ਅਤੇ ਡੀ. ਐੱਸ. ਪੀ. ਨਰਿੰਦਰ ਸਿੰਘ ਮਨਹਾਸ ਪੁਲਸ ਪਾਰਟੀ ਸਮੇਤ ਘਟਨਾ ਸਥਾਨ 'ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਵੱਲੋਂ ਘਟਨਾ ਸਥਾਨ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਵਾਰਦਾਤ ਨਾਲ ਸਬੰਧਤ ਤੱਥ ਇਕੱਠੇ ਕੀਤੇ ਜਾ ਰਹੇ ਹਨ।
ਇਥੇ ਦੱਸਣਯੋਗ ਹੈ ਕਿ ਇਸ ਪਰਿਵਾਰ ਦੀ ਇਕੋ-ਇਕ ਲੜਕੀ ਸੀ, ਜਿਸ ਨੂੰ ਸ਼ੱਕ ਦੇ ਆਧਾਰ 'ਤੇ ਪਿਓ ਵੱਲੋਂ ਕਤਲ ਕਰ ਦਿੱਤਾ ਗਿਆ, ਇਸ ਘਟਨਾ ਨੇ ਇਕ ਵਾਰ ਫਿਰ ਪਰਿਵਾਰਕ ਰਿਸ਼ਤਿਆਂ ਅਤੇ ਸਮਾਜ 'ਚ ਵਧ ਰਹੀਆਂ ਹਿੰਸਕ ਘਟਨਾਵਾਂ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਹਾਲਾਂਕਿ ਕਤਲ ਦੇ ਅਸਲ ਕਾਰਨਾਂ ਦਾ ਪਤਾ ਪੁਲਸ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਲੱਗ ਸਕੇਗਾ। ਇਸ ਮੌਕੇ ਡੀ. ਐੱਸ. ਪੀ. ਨਰਿੰਦਰ ਸਿੰਘ ਮਨਹਾਸ ਨੇ ਪੱਤਰਕਾਰਾਂ ਨਾਲ ਗਲਬਾਤ ਕਰਦੇ ਹੋਏ ਦੱਸਿਆ ਕਿ ਲੜਕੀ ਦੇ ਰਿਸ਼ਤੇਦਾਰ ਦੇ ਬਿਆਨਾਂ ਦੇ ਆਧਾਰ 'ਤੇ ਪੁਲਸ ਵੱਲੋਂ ਕਾਰਵਾਈ ਸ਼ੁਰੂ ਕੀਤੀ ਅਤੇ ਜਲਦ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਪਰਿਵਾਰ ਨਾਲ ਖਾਣਾ ਖਾਣ ਗਏ ਅੰਮ੍ਰਿਤਧਾਰੀ ਸਿੱਖ ਨੂੰ ਰੈਸਟੋਰੈਂਟ ਬਾਹਰ ਮਾਰੀਆਂ ਗੋਲ਼ੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਝੋਟਾ ਕਤਲਕਾਂਡ : 16 ਦਿਨਾਂ ਤੋਂ ਮੋਰਚਰੀ 'ਚ ਰੱਖੀ ਲਾਸ਼, ਫ੍ਰੀਜ਼ਰ ਦਾ ਤਾਪਮਾਨ ਹਰ ਦੋ ਘੰਟੇ ਬਾਅਦ ਹੋ ਰਿਹੈ ਚੈੱਕ
NEXT STORY