ਹੁਸ਼ਿਆਰਪੁਰ (ਰਾਕੇਸ਼)- 20 ਸਤੰਬਰ ਨੂੰ ਦਾਣਾ ਮੰਡੀ ਦੇ ਆੜ੍ਹਤੀ ਜਸਪਾਲ ਦੇ ਬੇਟੇ ਰਾਜਨ ਨੂੰ ਕੁਝ ਲੋਕਾਂ ਨੇ ਅਗਵਾ ਕਰ ਲਿਆ ਸੀ। ਇਸ ਮਾਮਲੇ ਵਿਚ ਪੁਲਸ ਨੇ ਸਫ਼ਲਤਾ ਹਾਸਲ ਕਰਦੇ ਹੋਏ 21 ਸਤੰਬਰ ਨੂੰ ਰਾਜਨ ਨੂੰ ਬਰਾਮਦ ਕਰਕੇ ਦੋਸ਼ੀ ਵਰਿੰਦਰਪਾਲ ਸਿੰਘ ਉਰਫ਼ ਵਿੱਕੀ ਪੁੱਤਰ ਬਲਦੇਵ ਸਿੰਘ ਨਿਵਾਸੀ ਚੂੰਗ ਥਾਣਾ ਮਹਿਤਾ (ਅੰਮ੍ਰਿਤਸਰ) ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਵੀਰਵਾਰ ਪੁਲਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਇਸ ਮਾਮਲੇ ਵਿਚ ਇਕ ਹੋਰ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਇਹ ਵੀ ਪੜ੍ਹੋ : ਸੁਖਬੀਰ ਦੇ ਕਾਂਗਰਸ ’ਤੇ ਵੱਡੇ ਇਲਜ਼ਾਮ, ਕਿਹਾ-ਅਕਾਲੀਆਂ ਨੂੰ ਅੰਦਰ ਕਰਨ ਲਈ ਹੋ ਰਹੀ ਅਫ਼ਸਰਾਂ ਦੀ ਅਦਲਾ-ਬਦਲੀ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਨੇ ਦੱਸਿਆ ਕਿ ਕੇਸ ਦੀ ਜਾਂਚ ਨੂੰ ਅੱਗੇ ਵਧਾਉਂਦੇ ਹੋਏ ਐੱਸ. ਪੀ. ਰਵਿੰਦਰ ਪਾਲ ਸਿੰਘ ਸੰਧੂ, ਡੀ. ਐੱਸ. ਪੀ. ਪ੍ਰਵੇਸ਼ ਚੋਪੜਾ, ਇੰਸਪੈਕਟਰ ਸ਼ਿਵ ਕੁਮਾਰ, ਇੰਸਪੈਕਟਰ ਕਰਨੈਲ ਸਿੰਘ ਅਤੇ ਸਬ ਇੰਸਪੈਕਟਰ ਦੇਸ ਰਾਜ ਦੀ ਟੀਮ ਨੂੰ ਉਸ ਸਮੇਂ ਇਕ ਹੋਰ ਸਫ਼ਲਤਾ ਮਿਲੀ, ਜਦੋਂ ਕੇਸ ਵਿਚ ਲੋੜੀਂਦਾ ਇਕ ਹੋਰ ਦੋਸ਼ੀ ਜਗਜੀਤ ਸਿੰਘ ਪੁੱਤਰ ਨਿਰਮਲ ਸਿੰਘ ਨਿਵਾਸੀ ਮੁਖਲਿਆਨਾ ਥਾਣਾ ਮੇਹਟਿਆਣਾ, ਜਿਸ ਨੇ ਇਸ ਘਟਨਾ ਦੀ ਸਾਜ਼ਿਸ਼ ਰਚੀ ਸੀ ਅਤੇ ਦੋਸ਼ੀਆਂ ਨਾਲ ਮਿਲ ਕੇ ਘਟਨਾ ਵਾਲੇ ਸਥਾਨ ’ਤੇ ਰੇਕੀ ਕਰਵਾਈ ਸੀ, ਨੂੰ ਮੇਹਟੀਆਣਾ ਨੇੜਿਓਂ ਗ੍ਰਿਫ਼ਤਾਰ ਕਰ ਲਿਆ ਗਿਆ।
ਦੋਸ਼ੀ ਨੇ ਜਿਸ ਗੱਡੀ ਰਾਹੀਂ ਰੇਕੀ ਕਰਵਾਈ ਸੀ, ਉਹ ਗੱਡੀ ਵੀ ਬਰਾਮਦ ਕਰ ਲਈ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਬਾਕੀ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਸੁਨੀਲ ਜਾਖੜ ਨੂੰ ਲੈ ਕੇ ਦਿੱਲੀ ’ਚ ਬੈਠਕਾਂ, ਮਿਲ ਸਕਦੀ ਹੈ ਇਹ ਵੱਡੀ ਜ਼ਿੰਮੇਵਾਰੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਕੈਪਟਨ ਕੋਲ ਢੁਕਵੇਂ ਬਦਲ, ਬਣ ਸਕਦੇ ਹਨ ਕਿਸਾਨ ਅੰਦੋਲਨ ਦਾ ਚਿਹਰਾ
NEXT STORY