ਫਗਵਾੜਾ : ਕੁਝ ਦਿਨ ਪਹਿਲਾਂ ਬੇਰਹਿਮੀ ਨਾਲ ਕਤਲ ਕੀਤੇ ਗਏ ਪੰਜ ਸਾਲ ਦੇ ਬੱਚੇ ਦੇ ਪਰਿਵਾਰ ਨਾਲ ਇਕਜੁੱਟਤਾ ਪ੍ਰਗਟ ਕਰਦੇ ਹੋਏ ਹੁਸ਼ਿਆਰਪੁਰ ਤੋਂ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਮੰਗਲਵਾਰ ਨੂੰ ਆਪਣੀ ਜੇਬ ਵਿਚੋਂ ਸੋਗ ਵਿਚ ਡੁੱਬੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ 2 ਲੱਖ ਰੁਪਏ ਦਾ ਚੈੱਕ ਦਿੱਤਾ। ਲੋਕ ਸਭਾ ਮੈਂਬਰ, ਸਾਬਕਾ ਪੰਜਾਬ ਮੰਤਰੀ ਜੋਗਿੰਦਰ ਸਿੰਘ ਮਾਨ ਦੇ ਨਾਲ ਮ੍ਰਿਤਕ ਦੇ ਪਰਿਵਾਰ ਨੂੰ ਮਿਲਣ ਗਏ ਅਤੇ ਉਨ੍ਹਾਂ ਨੂੰ ਚੈੱਕ ਸੌਂਪਿਆ। ਬੱਚੇ ਦੀ ਮੌਤ 'ਤੇ ਦੁੱਖ ਪ੍ਰਗਟ ਕਰਦੇ ਹੋਏ, ਉਨ੍ਹਾਂ ਨੇ ਉਸਦੇ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਪੀੜਤ ਪਰਿਵਾਰ, ਦੋਸਤਾਂ ਅਤੇ ਸ਼ੁਭਚਿੰਤਕਾਂ ਨੂੰ ਇਨਸਾਫ਼ ਦਿਵਾਇਆ ਜਾਵੇਗਾ। ਇਸ ਦੁੱਖ ਦੀ ਘੜੀ ਵਿਚ ਦੁਖੀ ਪਰਿਵਾਰ ਨਾਲ ਆਪਣੀ ਦਿਲੀ ਹਮਦਰਦੀ ਸਾਂਝੀ ਕਰਦਿਆਂ ਉਨ੍ਹਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿੱਛੜੀ ਆਤਮਾ ਨੂੰ ਸਦੀਵੀ ਸ਼ਾਂਤੀ ਦੇਵੇ ਅਤੇ ਇਸ ਨਾ ਪੂਰਿਆ ਜਾਣ ਵਾਲੇ ਘਾਟੇ ਨੂੰ ਸਹਿਣ ਕਰਨ ਦੀ ਤਾਕਤ ਦੇਵੇ।
ਲੋਕ ਸਭਾ ਮੈਂਬਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿਚ ਦੁਖੀ ਪਰਿਵਾਰ ਦੇ ਨਾਲ ਹੈ। ਉਨ੍ਹਾਂ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਮਨੁੱਖਤਾ ਵਿਰੁੱਧ ਇਸ ਘਿਨਾਉਣੇ ਅਪਰਾਧ ਦੇ ਦੋਸ਼ੀ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਘਿਨਾਉਣੇ ਕੰਮ ਵਿਚ ਸ਼ਾਮਲ ਦੋਸ਼ੀ ਨੂੰ ਮਿਸਾਲੀ ਸਜ਼ਾ ਦੇਣ ਲਈ ਹਰ ਕਦਮ ਚੁੱਕੇਗੀ।
ਡਾ. ਚੱਬੇਵਾਲ ਨੇ ਕਿਹਾ ਕਿ ਅਜਿਹੇ ਅਪਰਾਧੀ ਨਰਮੀ ਦੇ ਹੱਕਦਾਰ ਨਹੀਂ ਹਨ ਅਤੇ ਉਨ੍ਹਾਂ ਨਾਲ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਸਜ਼ਾ ਦੇ ਕੇ ਨਜਿੱਠਿਆ ਜਾਵੇਗਾ ਤਾਂ ਜੋ ਇਹ ਦੂਜਿਆਂ ਲਈ ਵੀ ਇਕ ਸਬਕ ਬਣ ਸਕੇ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿਚ ਪੀੜਤ ਪਰਿਵਾਰ ਨੂੰ ਹਰ ਤਰ੍ਹਾਂ ਦਾ ਸਹਿਯੋਗ ਅਤੇ ਸਹਾਇਤਾ ਦੇਵੇਗੀ। ਇਸ ਮੰਦਭਾਗੀ ਘਟਨਾ 'ਤੇ ਦੁੱਖ ਪ੍ਰਗਟ ਕਰਦਿਆਂ, ਉਨ੍ਹਾਂ ਲੋਕਾਂ ਨੂੰ ਧਾਰਮਿਕ ਸਹਿਣਸ਼ੀਲਤਾ, ਏਕਤਾ ਅਤੇ ਭਾਈਚਾਰੇ ਦੇ ਸਿਧਾਂਤਾਂ ਦੀ ਮਿਸਾਲ ਪੇਸ਼ ਕਰਦੇ ਹੋਏ ਇਨ੍ਹਾਂ ਹਾਲਾਤਾਂ ਵਿੱਚ ਸੰਜਮ ਵਰਤਣ ਦੀ ਅਪੀਲ ਕੀਤੀ।
ਰੂਸ ਗਏ ਨੌਜਵਾਨ ਪੁੱਤ ਦੀ ਵੀਡੀਓ ਦੇਖ ਪਰਿਵਾਰ 'ਚ ਮਚੀ ਹਾਹਾਕਾਰ
NEXT STORY