ਹੁਸ਼ਿਆਰਪੁਰ (ਅਮਰੀਕ) : ਹੁਸ਼ਿਆਰਪੁਰ 'ਚ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਤੇ 4 ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਹੁਸ਼ਿਆਰਪੁਰ 'ਚ ਦੋ ਮੋਟਰਸਾਈਕਲਾਂ ਦੀ ਆਪਸ 'ਚ ਭਿਆਨਕ ਟੱਕਰ ਹੋ ਗਈ, ਜਿਸ ਕਾਰਨ 5 ਨੌਜਵਾਨ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਆਲੇ-ਦੁਆਲੇ ਦੇ ਲੋਕਾਂ ਨੇ ਜ਼ਖਮੀਆਂ ਨੂੰ ਤੁਰੰਤ ਹਸਪਤਾਲ 'ਚ ਦਾਖਲ ਕਰਵਾਇਆ, ਜਿਥੇ ਇਕ ਨੌਜਵਾਨ ਦੀ ਮੌਤ ਹੋ ਗਈ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਡੇਰਾਬੱਸੀ : ਕਾਂਗਰਸੀ ਨੇਤਾ 'ਤੇ ਗੋਲੀਆਂ ਚਲਾਉਣ ਵਾਲੇ 2 ਗ੍ਰਿਫਤਾਰ
NEXT STORY