ਹੁਸ਼ਿਆਰਪੁਰ (ਅਮਰੀਕ) : ਹੁਸ਼ਿਆਰਪੁਰ ਦੇ ਤਹਿਸੀਲ ਕੰਪਲੈਕਸ ’ਚ ਗੋਲ਼ੀਆਂ ਚੱਲਣ ਕਾਰਣ ਦਹਿਸ਼ਤ ਫੈਲ ਗਈ। ਇਸ ਗੋਲ਼ੀ ਕਾਂਡ ’ਚ ਇਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਤੁਰੰਤ ਇਲਾਜ ਲਈ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਜਿੱਥੇ ਡਾਕਟਰਾਂ ਵਲੋਂ ਉਸਦਾ ਇਲਾਜ ਕੀਤਾ ਜਾ ਰਿਹਾ ਹੈ। ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਪੁਲਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ। ਉਧਰ ਜ਼ਖਮੀ ਨੌਜਵਾਨ ਦੀ ਪਹਿਚਾਣ ਧੀਰਜ ਕੁਮਾਰ ਵਜੋਂ ਹੋਈ ਹੈ ਜੋ ਕਿ ਹੁਸ਼ਿਆਰਪੁਰ ਦੇ ਮੁਹੱਲਾ ਵਿਜੇ ਨਗਰ ਦਾ ਰਹਿਣ ਵਾਲਾ ਹੈ।
ਇਹ ਵੀ ਪੜ੍ਹੋ : ਪੰਜਾਬ ਦੀ ਜਨਤਾ ਦੇ ਨਾਂ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਨੇਹਾ, ਲਾਈਵ ਹੋ ਕੇ ਆਖੀਆਂ ਇਹ ਗੱਲਾਂ
ਹਸਪਤਾਲ ਵਿਚ ਜੇਰੇ ਇਲਾਜ ਜ਼ਖਮੀ ਨੌਜਵਾਨ ਦੇ ਸਾਥੀ ਰਣਧੀਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਕਿਸੇ ਕੰਮ ਨੂੰ ਲੈ ਕੇ ਹੁਸ਼ਿਆਰਪੁਰ ਤਹਿਸੀਲ ਕੰਪਲੈਕਸ ’ਚ ਕੰਮ ਲਈ ਗਏ ਸੀ ਤਾਂ ਇਸ ਦੌਰਾਨ ਉਥੇ ਉਨ੍ਹਾਂ ਦੀ ਜਾਨ ਪਹਿਚਾਣ ਦੇ ਨੌਜਵਾਨ ਨੇ ਹੀ ਉਨ੍ਹਾਂ ਉਪਰ ਗੋਲ਼ੀਆਂ ਚਲਾ ਦਿੱਤੀਆਂ ਜਿਸ ਕਾਰਨ ਇਕ ਗੋਲ਼ੀ ਧੀਰਜ ਕੁਮਾਰ ਦੇ ਪੇਟ ਦੇ ਹੇਠਲੇ ਹਿੱਸੇ ’ਚ ਜਾ ਲੱਗੀ ਜਦਕਿ ਉਸ ਵਲੋਂ ਕਿਸੇ ਤਰ੍ਹਾਂ ਨਾਲ ਆਪਣੀ ਜਾਨ ਬਚਾਈ ਗਈ। ਮੌਕੇ ’ਤੇ ਪਹੁੰਚੇ ਪੁਲਸ ਅਧਿਕਾਰੀ ਸੁਭਾਸ਼ ਭਗਤ ਦਾ ਕਹਿਣਾ ਹੈ ਕਿ ਫਿਲਹਾਲ ਅਜੇ ਤੱਕ ਘਟਨਾ ਦੇ ਕਾਰਨਾਂ ਦਾ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ ਅਤੇ ਪੁਲਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਮੁੱਖ ਮੰਤਰੀ ਵਲੋਂ ਮੀਂਹ ਤੇ ਗੜ੍ਹੇਮਾਰੀ ਕਾਰਣ ਨੁਕਸਾਨੀ ਫਸਲ ਦੀ ਗਿਰਦਾਵਰੀ ਦੇ ਹੁਕਮ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਕੁੱਟਮਾਰ ਦੇ ਮਾਮਲੇ 'ਚ 4 ਨੌਜਵਾਨਾਂ ਨੂੰ 2-2 ਸਾਲ ਦੀ ਸਜ਼ਾ
NEXT STORY