ਹੁਸ਼ਿਆਰਪੁਰ (ਘੁੰਮਣ)-ਆਮ ਆਦਮੀ ਪਾਰਟੀ ਦੇ ਵਾਲੰਟੀਅਰਾਂ ਦੀ ਇਕ ਮੀਟਿੰਗ ਇੱਥੇ ਮਾਡਲ ਟਾਊਨ ਸਥਿਤ ਪਾਰਟੀ ਦਫਤਰ ਵਿਚ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਪਾਰਟੀ ਦੇ ਉਮੀਦਵਾਰ ਡਾ. ਰਵਜੋਤ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ਡਾ. ਰਵਜੋਤ ਨੇ ਕਿਹਾ ਕਿ 20 ਜਨਵਰੀ ਨੂੰ ਬਰਨਾਲੇ ਵਿਚ ਪਾਰਟੀ ਦੀ ਹੋਣ ਜਾ ਰਹੀ ਰੈਲੀ ਇਤਹਾਸਕ ਹੋਵੇਗੀ ਤੇ ਰੈਲੀ ਵਿਚ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਪਹੁੰਚ ਕੇ ਲੋਕ ਸਭਾ ਚੋਣਾਂ ਦਾ ਬਿਗਲ ਵਜਾ ਦੇਣਗੇ। ਉਨ੍ਹਾਂ ਕਿਹਾ ਕਿ ਉਕਤ ਰੈਲੀ ਵਿਚ ਸ਼ਾਮਲ ਹੋਣ ਲਈ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ ਤੇ ਹੁਸ਼ਿਆਰਪੁਰ ਤੋਂ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਇਸ ਰੈਲੀ ਵਿਚ ਪੁੱਜਣਗੇ। ਡਾ. ਰਵਜੋਤ ਨੇ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਨੇ ਪੰਜਾਬ ਵਾਸੀਆਂ ਨਾਲ ਵਾਅਦਾ ਖਿਲਾਫੀ ਕੀਤੀ ਹੈ, ਜਿਸ ਦਾ ਜਵਾਬ ਲੋਕ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਕਾਂਗਰਸ ਨੂੰ ਦੇਣਗੇ। ਉਨ੍ਹਾਂ ਕਿਹਾ ਕਿ ਆਪ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੋਚ ਨੂੰ ਘਰ-ਘਰ ਪਹੁੰਚਾਉਣ ਦਾ ਨਿਸ਼ਚਾ ਅਸੀਂ ਕੀਤਾ ਹੋਇਆ ਹੈ ਤਾਂ ਜੋ ਸਮਾਜ ਦੇ ਸਾਰੇ ਵਰਗਾਂ ਦਾ ਬਰਾਬਰ ਵਿਕਾਸ ਹੋ ਸਕੇ। ਇਸ ਮੌਕੇ ਸਰਬਜੀਤ ਸਿੰਘ, ਸੰਜੇ ਅੱਤਰੀ, ਰਾਜੀਵ ਡੋਗਰਾ, ਮੁਕੇਸ਼ ਡਡਵਾਲ, ਰਾਜੇਸ਼ ਭਾਰਗਵ, ਪਰਮਿੰਦਰ ਸਾਗਰ ਤੇ ਲਾਲ ਸਿੰਘ ਵੀ ਹਾਜ਼ਰ ਸਨ।
ਸ਼੍ਰੋਮਣੀ ਅਕਾਲੀ ਦਲ ਦੇ ਨਵਨਿਯੁਕਤ ਬਲਾਕ ਪ੍ਰਧਾਨ ਸਨਮਾਨਤ
NEXT STORY