ਹੁਸ਼ਿਆਰਪੁਰ (ਗੁਰਮੀਤ)-ਐੱਸ. ਐੱਸ. ਪੀ. ਹੁਸ਼ਿਆਰਪੁਰ ਵੱਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਇੰਸਪੈਕਟਰ ਮਨਮੋਹਣ ਕੁਮਾਰ ਦੀ ਅਗਵਾਈ ਹੇਠ ਥਾਣਾ ਚੱਬੇਵਾਲ ਪੁਲਸ ਵੱਲੋਂ ਇਕ ਵਿਅਕਤੀ ਨੂੰ ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਚੱਬੇਵਾਲ ਦੇ ਏ.ਐੱਸ.ਆਈ. ਚਤਵਿੰਦਰ ਸਿੰਘ ਨੇ ਪੁਲਸ ਪਾਰਟੀ ਨਾਲ ਪਿੰਡ ਭੀਲੋਵਾਲ ਨੇਡ਼ੇ ਗਸ਼ਤ ਦੌਰਾਨ ਜਤਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਟੋਹਲੀਆਂ ਥਾਣਾ ਚੱਬੇਵਾਲ ਨੂੰ ਕਾਬੂ ਕੀਤਾ ਅਤੇ ਤਲਾਸ਼ੀ ਲੈਣ ’ਤੇ ਦੋਸ਼ੀ ਪਾਸੋਂ 180 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ। ਪੁਲਸ ਵਲੋਂ ਉਕਤ ਵਿਅਕਤੀ ਖਿਲਾਫ 22-61-85 ਐੱਨ. ਡੀ. ਪੀ. ਐੱਸ. ਧਾਰਾ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।
ਵਿਧਾਇਕ ਆਦੀਆ ਨੇ ਡਾ. ਨੰਦਾ ਦੀ ਜ਼ਿਲਾ ਪ੍ਰਧਾਨ ਵਜੋਂ ਕਰਵਾਈ ਤਾਜਪੋਸ਼ੀ
NEXT STORY