ਹੁਸ਼ਿਆਰਪੁਰ (ਜਸਵੀਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੈਰਡ਼ ਅੱਛਰਵਾਲ ਵਿਖੇ ਮੈਡਮ ਅਮਰਜੋਤ ਕੌਰ ਭੱਟੀ ਚੇਅਰਮੈਨ ਜ਼ਿਲਾ ਸੇਵਾਵਾਂ ਜੱਜ ਅਤੇ ਮੈਡਮ ਸੁਚੇਤਾ ਅਸ਼ੀਸ਼ ਦੇਵ ਸੀ. ਜੀ. ਐੱਮ. ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਵਿਚ ਨਰਿੰਦਰ ਕੁਮਾਰ, ਮੈਡਮ ਪ੍ਰਵੀਨ ਬਾਲਾ ਅਤੇ ਐਡਵੋਕੇਟ ਹਰਪ੍ਰੀਤ ਸਿੰਘ ਵੱਲੋਂ ਕਾਨੂੰਨੀ ਸੇਵਾਵਾਂ ਸਬੰਧੀ ਸੈਮੀਨਾਰ ਲਾਇਆ ਗਿਆ। ਸੈਮੀਨਾਰ ਦੀ ਸ਼ੁਰੂਆਤ ਪ੍ਰਿੰਸੀਪਲ ਮਹੇਸ਼ ਪਾਲ ਨੇ ਆਏ ਹੋਏ ਮਹਿਮਾਨਾਂ ਦੀ ਜਾਣ-ਪਛਾਣ ਨਾਲ ਕੀਤੀ। ਇਸ ਤੋਂ ਬਾਅਦ ਹੈਲਪ ਡੈਸਕ ਇੰਚਾਰਜ ਪ੍ਰਵੀਨ ਬਾਲਾ ਨੇ ਪ੍ਰੋਗਰਾਮ ਦੀ ਰੂਪ-ਰੇਖਾ ਬਾਰੇ ਮੁੱਢਲੀ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਨਰਿੰਦਰ ਕੁਮਾਰ ਨੇ ਵਿਦਿਆਰਥੀਆਂ ਨਾਲ ਮੁਫਤ ਕਾਨੂੰਨੀ ਸਹਾਇਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਲੋਡ਼ ਪੈਣ ’ਤੇ ਵਰਤੋਂ ਵਿਚ ਆਉਣ ਵਾਲੇ ਫੋਨ ਨੰਬਰ ਵੀ ਵਿਦਿਆਰਥੀਆਂ ਨੂੰ ਦਿੱਤੇ। ਉਨ੍ਹਾਂ ਦੱਸਿਆ ਕਿ ਲੋਡ਼ ਪੈਣ ’ਤੇ ਉਨ੍ਹਾਂ ਦੀ ਸੰਸਥਾ ਕੋਲੋਂ ਮੁਫਤ ਕਾਨੂੰਨੀ ਸਹਾਇਤਾ ਲੈ ਸਕਦੇ ਹਨ। ਅੰਤ ਵਿਚ ਐਡਵੋਕੇਟ ਹਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਉਹ ਸਡ਼ਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰ ਸਕਦੇ ਹਨ ਅਤੇ ਦੁਰਘਟਨਾ ਆਦਿ ਹੋਣ ’ਤੇ ਕਿਵੇਂ ਕਾਨੂੰਨੀ ਸਹਾਇਤਾ ਲੈ ਸਕਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਪਡ਼੍ਹਾਈ ਕਰਨ ਲਈ ਪ੍ਰੇਰਿਆ। ਸੈਮੀਨਾਰ ਵਿਚ ਪਰਮਜੀਤ ਸਿੰਘ ਗਿੱਲ, ਪਰਮਜੀਤ ਸਿੰਘ ਲੈਕਚਰਾਰ, ਨਿਰਮਲ ਸਿੰਘ, ਸੁਖਵੀਰ ਸਿੰਘ, ਮਨਦੀਪ ਸਿੰਘ, ਚੇਅਰਮੈਨ ਸੁਮਿੱਤਰੀ ਦੇਵੀ, ਹੋਰ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।
ਜਲ ਸਰੋਤ ਮੁਲਾਜ਼ਮਾਂ ਨੂੰ ਨਹੀਂ ਮਿਲੀ ਦਸੰਬਰ ਮਹੀਨੇ ਦੀ ਤਨਖ਼ਾਹ
NEXT STORY