ਹੁਸ਼ਿਆਰਪੁਰ (ਚੁੰਬਰ)-ਸਰਕਾਰੀ ਐਲੀਮੈਂਟਰੀ ਸਕੂਲ ਮਾਣਕਢੇਰੀ ਵਿਖੇ ਬੱਚਿਆਂ ਨੂੰ ਪਡ਼੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਕਿਰਿਆਵਾਂ ’ਚ ਭਾਗ ਲੈਣ ਲਈ ਪ੍ਰੇਰਿਤ ਕਰਨ ਲਈ ਸਮਾਗਮ ਕਰਵਾਇਆ ਗਿਆ। ਜਿਸ ਵਿਚ ਵਿਸ਼ੇਸ਼ ਤੌਰ ’ਤੇ ਪ੍ਰਵਾਸੀ ਸਮਾਜ ਸੇਵਕ ਸਾਹਿਬ ਸਿੰਘ ਬੈਂਸ ਸ਼ਾਮਲ ਹੋਏ। ਇਸ ਮੌਕੇ ਸਕੂਲ ਮੁਖੀ ਗੁਰਦੀਪ ਸਿੰਘ ਅਤੇ ਮੈਡਮ ਪਰਮਜੀਤ ਕੌਰ ਨੇ ਵਿਦਿਆਰਥੀਆਂ ਦੀ ਪਡ਼੍ਹਾਈ ਅਤੇ ਖੇਡ ਗਤੀਵਿਧੀਆਂ ’ਤੇ ਚਾਨਣਾ ਪਾਇਆ ਅਤੇ ਸਕੂਲ ਦੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਸਨਮਾਨਤ ਕੀਤਾ। ਇਸ ਮੌਕੇ ਪ੍ਰਵਾਸੀ ਸਮਾਜ ਸੇਵਕ ਸਾਹਿਬ ਸਿੰਘ ਬੈਂਸ ਨੇ ਸਕੂਲ ਦੇ ਵਿਕਾਸ ਲਈ 11,000 ਰੁਪਏ ਦੀ ਰਾਸ਼ੀ ਭੇਟ ਕੀਤੀ ਅਤੇ ਕਿਹਾ ਕਿ ਸਮੇਂ ਦੇ ਹਾਣ ਦਾ ਬਣਨ ਲਈ ਜਿੱਥੇ ਸਾਨੂੰ ਮਹਾਨ ਕਦਰਾਂ ਕੀਮਤਾਂ ਦੀ ਪੈਰਵਾਈ ਕਰਨੀ ਪਵੇਗੀ ਉੱਥੇ ਸਾਡਾ ਇਹ ਫ਼ਰਜ਼ ਬਣਦਾ ਹੈ ਕਿ ਭਵਿੱਖ ਦੇ ਵਾਰਸ ਬਣਨ ਵਾਲੇ ਵਿਦਿਆਰਥੀਆਂ ਨੂੰ ਵਿਦਿਆ ਪੱਖੋਂ ਪਿੱਛੇ ਨਾ ਰਹਿਣ ਦਈਏ। ਕਿਉਂਕਿ ਵਿਦਿਆਰਥੀਆਂ ਨੂੰ ਪਡ਼੍ਹਾਈ, ਖੇਡਾਂ ਅਤੇ ਹੋਰ ਕਿਰਿਆਵਾਂ ਵਿਚ ਵੱਧ ਤੋਂ ਵੱਧ ਸਫਲਤਾ ਪ੍ਰਾਪਤ ਕਰਨ ਲਈ ਉਨ੍ਹਾਂ ਨੂੰ ਯੋਗ ਅਗਵਾਈ ਦੀ ਸਖ਼ਤ ਜ਼ਰੂਰਤ ਹੈ। ਜਿਸ ਵਿਚ ਸਾਨੂੰ ਸਾਰਿਆਂ ਨੂੰ ਇਸ ਉਪਰਾਲੇ ਲਈ ਆਪਣਾ ਬਣਦਾ ਸਹਿਯੋਗ ਦੇਣਾ ਚਾਹੀਦਾ ਹੈ। ਇਸ ਮੌਕੇ ਸਕੂਲ ਦੇ ਵਿਕਾਸ ਲਈ ਸਹਿਯੋਗ ਦੇਣ ਵਾਲੇ ਸਹਿਯੋਗੀਆਂ ਨੂੰ ਸਨਮਾਨਤ ਕੀਤਾ ਗਿਆ। ਇਸ ਸਮੇਂ ਤੇ ਹੋਰਨਾਂ ਤੋਂ ਇਲਾਵਾ ਸਰਪੰਚ ਮਨਜਿੰਦਰ ਸਿੰਘ, ਰਣਜੀਤ ਸਿੰਘ ਰਾਣਾ, ਗੁਰਦੀਪ ਸਿੰਘ, ਮੈਡਮ ਪਰਮਜੀਤ ਕੌਰ, ਮੈਡਮ ਮਨਜੀਤ ਕੌਰ, ਮੈਡਮ ਜਸਵੀਰ ਕੌਰ, ਤਰਨਪ੍ਰੀਤ ਕੌਰ, ਕੁਲਵੀਰ ਸਿੰਘ ਵੀ ਸ਼ਾਮਲ ਹੋਏ। ਫਾਈਲ 21 ਐਚ ਐਸ ਪੀ ਚੁੰਬਰ1
ਗਰੀਬ ਪਰਿਵਾਰਾਂ ਦੀ ਸਹਾਇਤਾ ਕਰਨਾ ਰੱਬ ਦੀ ਪੂਜਾ ਬਰਾਬਰ : ਵਿੱਕੀ, ਲਖਵਿੰਦਰ
NEXT STORY