ਹੁਸ਼ਿਆਰਪੁਰ (ਮੁੱਗੋਵਾਲ)-ਮਾਹਿਲਪੁਰ–ਜੇਜੋਂ ਮੁੱਖ ਮਾਰਗ ’ਤੇ ਪੈਂਦੇ ਪਿੰਡ ਆਲਮਵਾਲ-ਝੰਜੋਵਾਲ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਅੰਮ੍ਰਿਤ ਦੇ ਦਾਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾਡ਼ੇ ਨੂੰ ਸਮਰਪਿਤ ਧਾਰਮਕ ਸਮਾਗਮ ਕਰਵਾਇਆ ਗਿਆ। ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਕਥਾਵਾਚਕ ਭਾਈ ਬਲਕਾਰ ਸਿੰਘ ਵੱਲੋਂ ਸੰਗਤਾਂ ਨਾਲ ਧਾਰਮਕ ਪ੍ਰਵਚਨ ਕੀਤੇ ਗਏ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਦੀ ਵਿਚਾਰਧਾਰਾ ਸਾਨੂੰ ਸੱਚ ਦੇ ਲਡ਼ ਲੱਗਣ, ਵਹਿਮਾਂ-ਭਰਮਾਂ ਦਾ ਤਿਆਗ ਕਰਨ, ਹਰ ਤਰ੍ਹਾਂ ਦੇ ਨਸ਼ਿਆਂ ਤੋਂ ਦੂਰ ਰਹਿਣ, ਜਾਤ-ਪਾਤ ਦੇ ਵਿਖਰੇਵੇਂ ਮਿਟਾਉਣ, ਦੁਖਿਆਰੇ ਲੋਕਾਂ ਦੀ ਮਦਦ ਕਰਨ, ਗਿਆਨਵਾਨ ਬਣ ਕੇ ਸੱਚ ਨੂੰ ਜਾਨਣ, ਝੂਠੇ ਸੰਕਲਪਾਂ ਨੂੰ ਤਿਆਗਣ , ਬਰਾਬਰਤਾ ਦਾ ਸਮਾਜ ਸਿਰਜਣ, ਔਰਤ ਜਾਤੀ ਦਾ ਸਤਿਕਾਰ ਕਰਨ, ਬਾਣੀ ਅਤੇ ਬਾਣੇ ਵਿਚ ਪ੍ਰਪੱਕ ਹੋਣ, ਵੱਧ ਤੋਂ ਵੱਧ ਗਿਆਨਵਾਨ ਤੇ ਵਿਵੇਕਸ਼ੀਲ ਬਣਨ ਤੇ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰਨ ਦੀ ਪ੍ਰੇਰਨਾ ਦਿੰਦੀ ਹੈ। ਜਿਸ ਉਤੇ ਚੱਲ ਕੇ ਜਿੱਥੇ ਅਸੀਂ ਆਪਣਾ ਜੀਵਨ ਸਫਲ ਬਣਾ ਸਕਦੇ ਹਾਂ, ਉੱਥੇ ਸਮਾਜ ਅਤੇ ਦੇਸ਼ ਦੀ ਤਰੱਕੀ ਵਿਚ ਵੀ ਆਪਣਾ ਅਹਿਮ ਯੋਗਦਾਨ ਪਾ ਸਕਦੇ ਹਾਂ। ਇਸ ਮੌਕੇ ਕਮਲਜੀਤ ਕੌਰ ਪ੍ਰਧਾਨ, ਸਰਪੰਚ ਮਨਦੀਪ ਕੌਰ, ਇੰਦਰਜੀਤ ਕੌਰ, ਬਲਵਿੰਦਰ ਕੌਰ, ਸਤਨਾਮ ਕੌਰ, ਨੰਬਰਦਾਰ ਗੁਰਨਾਮ ਸਿੰਘ, ਸਤਪਾਲ ਸਿੰਘ, ਰਘੁਵੀਰ ਸਿੰਘ, ਮਨਪ੍ਰੀਤ ਸਿੰਘ, ਰਣਜੀਤ ਸਿੰਘ, ਮਨਦੀਪ ਕੌਰ, ਜਗੀਰ ਕੌਰ, ਰਛਪਾਲ ਸਿੰਘ, ਜਰਨੈਲ ਸਿੰਘ, ਬਲਵੀਰ ਸਿੰਘ ਸਾਬਕਾ ਸਰਪੰਚ ਸਮੇਤ ਸਿੱਖ ਸੰਗਤਾਂ ਵੱਡੀ ਗਿਣਤੀ ਵਿਚ ਸ਼ਾਮਲ ਸਨ। ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਚੱਲਿਆ।
ਲੋਡ਼ਵੰਦ ਪਰਿਵਾਰਾਂ ਨੂੰ ਭੇਟ ਕੀਤੀਆਂ ਸਿਲਾਈ ਮਸ਼ੀਨਾਂ
NEXT STORY