ਹੁਸ਼ਿਆਰਪੁਰ (ਮੋਮੀ)-ਬੇਗਮਪੁਰਾ ਯੂਥ ਕਲੱਬ ਮੂਨਕ ਕਲਾਂ ਵੱਲੋਂ ਗਣਤੰਤਰ ਦਿਵਸ ਮਨਾਉਂਦਿਆਂ ਪਿੰਡ ਵਿਚ ਇਕ ਦਿਨਾ ਸਫ਼ਾਈ ਕੈਂਪ ਲਾਇਆ ਗਿਆ। ਇਸ ਮੌਕੇ ਕਲੱਬ ਦੇ ਚੇਅਰਮੈਨ ਕੈਪ. ਜਰਨੈਲ ਸਿੰਘ ਦੀ ਅਗਵਾਈ ’ਚ ਕਰਵਾਏ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਪਿੰਡ ਦੇ ਵਾਰਡ ਨੰ. 2 ਦਾ ਨਾਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡੀ. ਭੀਮ ਰਾਓ ਅੰਬੇਡਕਰ ਦੇ ਨਾਂ ’ਤੇ ਰੱਖਿਆ ਗਿਆ। ਉਪਰੰ²ਤ ਪਿੰਡ ਦੀ ਸਮਾਜ ਸੇਵੀ ਸੰਸਥਾ ਐੱਨ. ਆਰ. ਆਈ. ਸੇਵਾ ਸੋਸਾਇਟੀ ਦੇ ਸਹਿਯੋਗ ਨਾਲ ਲਾਏ ਗਏ ਕੈਂਪ ਦੌਰਾਨ ਪਿੰਡ ’ਚ ਵੱਖ-ਵੱਖ ਥਾਵਾਂ ਦੀ ਸਫ਼ਾਈ ਕੀਤੀ ਗਈ। ਕਲੱਬ ਪ੍ਰਧਾਨ ਪ੍ਰਦੀਪ ਸਿੰਘ ਨੇ ਦੱਸਿਆ ਕਿ ਕਲੱਬ ਵੱਲੋਂ ਸਮਾਜ ਸੇਵੀ ਗਤੀਵਿਧੀਆਂ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਪਿੰਡ ਦੀ ਬੇਹਤਰੀ ਲਈ ਗ੍ਰਾਮ ਪੰਚਾਇਤ ਤੋਂ ਵੀ ਸਹਿਯੋਗ ਦੀ ਮੰਗ ਕੀਤੀ। ਇਸ ਮੌਕੇ ਕਲੱਬ ਦੇ ਵਾਈਸ ਪ੍ਰਧਾਨ ਮਨਦੀਪ ਸਿੰਘ, ਗੁਰਜਿੰਦਰ ਸਿੰਘ, ਵਿਜੇ ਕੁਮਾਰ, ਲਖਵਿੰਦਰ ਸਿੰਘ, ਪ੍ਰਵੀਨ ਕੁਮਾਰ, ਨਵਜੀਤ ਸਿੰਘ, ਰਮਨਦੀਪ ਸਿੰਘ, ਮਨਦੀਪ ਸਿੰਘ, ਰਣਜੀਤ ਸਿੰਘ, ਕੁਲਜਿੰਦਰ ਸਿੰਘ, ਮਾ. ਗੁਰਦਿਆਲ ਸਿੰਘ,, ਹਰਪ੍ਰੀਤ ਸਿੰਘ, ਸਾਗਰ, ਰਵੀ ਕਰਣ, ਲਖਵਿੰਦਰ ਸਿੰਘ, ਵਿੱਕੀ ਮੂਨਕਾਂ, ਸਤਵੀਰ ਸਿੰਘ, ਕੁਲਵਿੰਦਰ ਸਿੰਘ ਆਦਿ ਨੇ ਵੀ ਅਹਿਮ ਯੋਗਦਾਨ ਪਾਇਆ।
ਭਾਰਤੀ ਫੁੱਟਬਾਲ ਟੀਮ ਜੂਨੀਅਰ ਦੇ ਖਿਡਾਰੀ ਅਫਰੀਦੀ ਦਾ ਭਰਵਾਂ ਸਵਾਗਤ
NEXT STORY