ਹੁਸ਼ਿਆਰਪੁਰ (ਜਤਿੰਦਰ)-ਖਾਲਸਾ ਕਾਲਜ ਗਡ਼੍ਹਦੀਵਾਲਾ ਵਿਖੇ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰਿੰਸੀਪਲ ਡਾ. ਸਤਵਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਅਤੇ ਨੋਡਲ ਅਫ਼ਸਰ ਦਵਿੰਦਰ ਕੁਮਾਰ ਦੇ ਸਹਿਯੋਗ ਨਾਲ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਸਭ ਤੋਂ ਪਹਿਲਾਂ ਦਵਿੰਦਰ ਕੁਮਾਰ ਨੇ ਸਮਾਗਮ ਵਿਚ ਸ਼ਾਮਲ ਅਧਿਆਪਕ ਅਤੇ ਵਿਦਿਆਰਥੀਆਂ ਦਾ ਇਸ ਮੌਕੇ ਹਾਜ਼ਰ ਹੋਣ ’ਤੇ ਧੰਨਵਾਦ ਕੀਤਾ ਉਪਰੰਤ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਦੱਸਦੇ ਹੋਏ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਜਾਗਰੂਕ ਕੀਤਾ। ਨੋਡਲ ਅਫ਼ਸਰ ਨੇ ਵਿਦਿਆਰਥੀਆਂ ਨੂੰ ਵੋਟ ਬਣਾਉਣ ਲਈ ਪ੍ਰੇਰਿਤ ਕੀਤਾ ਅਤੇ ਵੋਟ ਬਣਵਾ ਚੁੱਕੇ ਵਿਦਿਆਰਥੀਆਂ ਨੂੰ ਜ਼ਿੰਮੇਵਾਰੀ ਨਾਲ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਣਾ ਦਿੱਤੀ। ਪ੍ਰੋ. ਅਰਚਨਾ ਠਾਕੁਰ ਨੇ ਬਡ਼ੇ ਹੀ ਪ੍ਰਭਾਵਸ਼ਾਲੀ ਢੰਗ ਨਾਲ ਵਿਦਿਆਰਥੀਆਂ ਨੂੰ ਵੋਟ ਪਾਉਣ ਲਈ ਜਾਗਰੂਕ ਕੀਤਾ ਅਤੇ ਵੋਟ ਦੀ ਸਹੀ ਵਰਤੋਂ ਨਾ ਕਰਨ ਉੱਤੇ ਹੋਣ ਵਾਲੇ ਨੁਕਸਾਨ ਬਾਰੇ ਵਿਦਿਆਰਥੀਆਂ ਨੂੰ ਜਾਣੂੰ ਕਰਵਾਇਆ। ਪ੍ਰੋ. ਗੁਰਪ੍ਰੀਤ ਸਿੰਘ ਉੱਪਲ ਨੇ ਪ੍ਰਸ਼ਨ-ਉੱਤਰ ਰਾਹੀਂ ਵੋਟ ਪਾਉਣ ਦੀ ਪ੍ਰਕ੍ਰਿਆ ਦੀ ਜਾਣਕਾਰੀ ਦਿੱਤੀ ਅਤੇ ਵੋਟ ਦੀ ਮਹੱਤਤਾ ਬਾਰੇ ਦੱਸਿਆ। ਅੰਤ ਵਿਚ ਪ੍ਰਿੰਸੀਪਲ ਡਾ. ਸਤਵਿੰਦਰ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨੂੰ ਆਪ ਅਤੇ ਆਪਣੇ ਪਰਿਵਾਰ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ। ਇਸ ਵੋਟਰ ਦਿਵਸ ਸਮਾਗਮ ਮੌਕੇ ਵਿਦਿਆਰਥੀਆਂ ਅਤੇ ਕਾਲਜ ਸਟਾਫ਼ ਨੇ ਜ਼ਿੰਮੇਵਾਰੀ ਅਤੇ ਈਮਾਨਦਾਰੀ ਨਾਲ ਵੋਟ ਪਾਉਣ ਲਈ ਕਸਮ ਖਾਧੀ। ਇਸ ਸਮਾਗਮ ਵਿਚ ਕਾਲਜ ਦੇ ਸਮੂਹ ਵਿਦਿਆਰਥੀ ਅਤੇ ਅਧਿਆਪਕ ਸਾਹਿਬਾਨ ਸ਼ਾਮਲ ਹੋਏ।
ਦੋਆਬਾ ਸਪੋਰਟਿੰਗ ਕਲੱਬ ਖੇਡ਼ਾ ਦੀ ਮੀਟਿੰਗ ’ਚ ਫੁੱਟਬਾਲ ਟੂਰਨਾਮੈਂਟ ਸਬੰਧੀ ਵਿਚਾਰ ਵਟਾਂਦਰਾ
NEXT STORY