ਹੁਸ਼ਿਆਰਪੁਰ (ਜਸਵਿੰਦਰਜੀਤ)-ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਪ੍ਰਿੰਸੀਪਲ ਡਾ. ਪਰਮਜੀਤ ਸਿੰਘ ਦੀ ਅਗਵਾਈ ਹੇਠ ਰੈੱਡ ਰਿਬਨ ਕਲੱਬ ਦੇ ਇੰਚਾਰਜ ਪ੍ਰੋ. ਵਿਜੇ ਕੁਮਾਰ ਅਤੇ ਹਿਸਟਰੀ ਵਿਭਾਗ ਦੇ ਮੁਖੀ ਪ੍ਰੋ. ਰਣਜੀਤ ਕੁਮਾਰ ਦੇ ਸਹਿਯੋਗ ਨਾਲ ‘ਮਨੁੱਖੀ ਜੀਵਨ ਵਿਚ ਨੈਤਿਕਤਾ’ ਵਿਸ਼ੇ ਨਾਲ ਸਬੰਧਤ ਸੈਮੀਨਾਰ ਪ੍ਰੋ. ਜੋਗੇਸ਼ ਦੀ ਨਿਗਰਾਨੀ ’ਚ ਕਰਵਾਇਆ ਗਿਆ। ਇਸ ਸੈਮੀਨਾਰ ਵਿਚ ਰੈੱਡ ਰਿਬਨ ਕਲੱਬ ਦੇ ਇੰਚਾਰਜ ਪ੍ਰੋ. ਵਿਜੇ ਕੁਮਾਰ ਨੇ ਵਿਦਿਆਰਥੀਆਂ ਨੂੰ ਨੈਤਿਕਤਾ ਵਿਸ਼ੇ ਨਾਲ ਸਬੰਧਤ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਜੀਵਨ ਵਿਚ ਨੈਤਿਕਤਾ ਨੂੰ ਅਪਨਾਉਂਦੇ ਹੋਏ ਆਪਣਾ ਜੀਵਨ ਜੀਉਣਾ ਚਾਹੀਦਾ ਹੈ ਅਤੇ ਦੂਜਿਆਂ ਦੀ ਮੱਦਦ ਕਰਨੀ ਚਾਹੀਦੀ ਹੈ। ਇਸ ਮੌਕੇ ਹਿਸਟਰੀ ਵਿਭਾਗ ਦੇ ਮੁਖੀ ਪ੍ਰੋ. ਰਣਜੀਤ ਕੁਮਾਰ ਨੇ ਕਿਹਾ ਕਿ ਇਸ ਦੁਨੀਆ ਵਿਚ ਅਜਿਹੇ ਵੀ ਲੋਕ ਹਨ ਜਿਨ੍ਹਾਂ ਨੂੰ ਖਾਣ ਲਈ ਭੋਜਨ, ਪਹਿਨਣ ਲਈ ਕਪਡ਼ਾ ਅਤੇ ਰਹਿਣ ਲਈ ਛੱਤ ਨਸੀਬ ਨਹੀਂ ਹੁੰਦੀ। ਜਿਹਡ਼ੇ ਕਿ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਦੇ ਆਸਰੇ ਹੀ ਆਪਣੀ ਜ਼ਿੰਦਗੀ ਜੀਅ ਰਹੇ ਹਨ। ਇਸ ਲਈ ਸਾਡਾ ਵੀ ਫਰਜ਼ ਬਣਦਾ ਹੈ ਕਿ ਅਸੀਂ ਅਜਿਹੇ ਲੋਕਾਂ ਦੀ ਖੁਦ ਵੀ ਮੱਦਦ ਕਰੀਏ ਅਤੇ ਦੂਜਿਆਂ ਨੂੰ ਵੀ ਮੱਦਦ ਕਰਨ ਲਈ ਪ੍ਰੇਰਿਤ ਕਰੀਏ। ਇਸ ਮੌਕੇ ਪ੍ਰੋ. ਕੁਲਵਿੰਦਰ ਕੌਰ, ਪ੍ਰੋ. ਸ਼ੂਚੀ, ਪ੍ਰੋ. ਡਿੰਪਲ ਅਤੇ ਪ੍ਰੋ. ਸ਼ੇਖਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਿਦਿਆਰਥੀ ਵੀ ਹਾਜ਼ਰ ਸਨ। ਫੋਟੋ
ਪੰਚਾਇਤੀ ਫੰਡਾਂ ’ਚ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਗਿਲਜੀਆਂ
NEXT STORY