ਹੁਸ਼ਿਆਰਪੁਰ (ਝਾਵਰ)-ਪ੍ਰਾਚੀਨ ਪਾਂਡਵ ਸਰੋਵਰ ਬਾਬਾ ਸ਼ਾਂਤੀ ਗਿਰ ਲੰਗਰ ਹਾਲ ਵਿਖੇ 31 ਜਨਵਰੀ ਨੂੰ ਕੇਂਦਰ ਸਰਕਾਰ ਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਮੈਡੀਕਲ ਕੈਂਪ ਲਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਦਸੂਹਾ ਦੇ ਪ੍ਰਧਾਨ ਡਾ. ਹਰਸਿਮਰਤ ਸਿੰਘ ਸਾਹੀ ਨੇ ਦੱਸਿਆ ਕਿ ਕੈਂਪ ਦੌਰਾਨ ਦਿਵਿਆਂਗ ਵਿਅਕਤੀਆਂ ਨੂੰ ਵੀਲ੍ਹਚੇਅਰ, ਕੰਨਾਂ ਦੀਆਂ ਮਸ਼ੀਨਾਂ, ਸੀਨੀਅਰ ਸਿਟੀਜ਼ਨ ਨੂੰ ਦੰਦਾਂ ਦੇ ਡੈਂਚਰ ਅਤੇ ਐਨਕਾਂ ਮੁਫ਼ਤ ਦਿੱਤੀਆਂ ਜਾਣਗੀਆਂ। ਉਨ੍ਹਾਂ ਦਿਵਿਆਂਗ ਵਿਅਕਤੀਆਂ ਤੇ ਸੀਨੀਅਰ ਸਿਟੀਜ਼ਨ ਨੂੰ ਆਪਣਾ ਅਧਾਰ ਕਾਰਡ ਤੇ ਦੋ ਪਾਸਪੋਰਟ ਸਾਈਜ਼ ਫੋਟੋ ਨਾਲ ਲਿਆਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਇਹ ਕੈਂਪ ਸਵੇਰੇ 9 ਵਜੇ ਸ਼ੁਰੂ ਹੋਵੇਗਾ।
ਰੋਟਰੀ ਕਲੱਬ 3070 ਦੇ ਜ਼ਿਲਾ ਗਵਰਨਰ ਨੇ ਕੀਤਾ ਵਿਜ਼ਿਟ
NEXT STORY