ਹੁਸ਼ਿਆਰਪੁਰ (ਜ. ਬ.)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਰੇਣੂ ਸੂਦ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਧਿਕਾਰੀ ਡਾ. ਅਮਰਜੀਤ ਸਿੰਘ ਦੀ ਅਗਵਾਈ ਹੇਠ ਅੱਜ ਪਿੰਡ ਬੁੱਢਾਬਡ਼ ਦੇ ਅਧੀਨ ਪੈਂਦੇ ਸਬ ਸੈਂਟਰ ਮੁਰਾਦਪੁਰ ਜੱਟਾਂ ਵਿਖੇ ਪੰਜਾਬ ਸਿਹਤ ਜਾਗਰੂਕਤਾ ਮੁਹਿੰਮ ਨੂੰ ਜ਼ਿਲਾ ਯੁਵਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੰਨੀ ਰਾਜਪੂਤ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਸੀਨੀਅਰ ਮੈਡੀਕਲ ਅਧਿਕਾਰੀ ਬੁੱਢਾਬਡ਼ ਡਾ. ਅਮਰਜੀਤ ਸਿੰਘ ਨੇ ਆਪਣੇ ਸੰਬੋਧਨ ਰਾਹੀਂ ਪਿੰਡ ਵਾਸੀਆਂ ਨੂੰ ਨਸ਼ਿਆਂ ਵਿਰੁੱਧ, ਡੇਂਗੂ, ਮਲੇਰੀਆ ਅਤੇ ਹੋਰ ਕਈ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਸਬੰਧੀ ਜਾਣਕਾਰੀ ਦੇ ਕੇ ਜਾਗਰੂਕ ਕੀਤਾ ਅਤੇ ਕਿਹਾ ਕਿ ਸਿਹਤ ਜਾਗਰੂਕਤਾ ਮੁਹਿੰਮ ਤਹਿਤ ਇਹ ਵੈਨ ਬੁੱਢਾਬਡ਼ ਦੇ ਅਧੀਨ ਪੈਂਦੇ ਪਿੰਡਾਂ ਤੋਂ ਇਲਾਵਾ ਮੁਕੇਰੀਆਂ ਅਰਬਨ ’ਚ 7 ਫਰਵਰੀ ਤੱਕ ਜਾਵੇਗੀ ਅਤੇ ਲੋਕਾਂ ਨੂੰ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਸਬੰਧੀ ਜਾਣਕਾਰੀ ਦੇ ਕੇ ਜਾਗਰੂਕ ਕਰੇਗੀ। ਇਸ ਸਮੇਂ ਅਸ਼ੋਕ ਕੁਮਾਰ ਬਲਾਕ ਐਕਸਟੈਨਸ਼ਨ ਐਜੂਕੇਟਰ, ਸਰਵਣ ਮਸੀਹ ਐੱਚ. ਆਈ., ਸੁਖਵਿੰਦਰ ਸਿੰਘ, ਬਲਜਿੰਦਰ ਸਿੰਘ, ਪਰਮਜੀਤ ਕੌਰ, ਮਨਜੀਤ ਕੌਰ, ਸੰਦੀਪ ਸਡ਼ੋਆ ਤੇ ਰਵਿੰਦਰ ਕੌਰ ਤੋਂ ਇਲਾਵਾ ਆਸ਼ਾ ਵਰਕਰ ਅਤੇ ਲੋਕ ਹਾਜ਼ਰ ਸਨ।
‘ਮਾਨਵਤਾ ਦੀ ਸੇਵਾ ਹੀ ਮਨੁੱਖ ਦੀ ਅਸਲੀ ਪਛਾਣ ਹੈ’
NEXT STORY